Chandigarh News: ਕੇਂਦਰੀ ਸਰਕਾਰ ਨੂੰ ਫਸਲੀ ਵਿਭਿੰਨਤਾ ਦਾ ਸਮਰਥਨ ਕਰਨਾ ਚਾਹੀਦਾ ਹੈ, ਵਿਕਲਪਕ ਫਸਲਾਂ 'ਤੇ MSP ਸਮੇਂ ਦੀ ਲੋੜ: ਮਾਲਵਿੰਦਰ ਕੰਗ

By : SNEHCHOPRA

Published : Nov 7, 2023, 7:42 pm IST
Updated : Nov 7, 2023, 7:42 pm IST
SHARE ARTICLE
File Photo
File Photo

ਕਿਹਾ, ਪੰਜਾਬ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ 1,40,000 ਤੋਂ ਵੱਧ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀ ਗਇਆਂ

  • ਮਾਨ ਸਰਕਾਰ ਦੇ ਲਗਾਤਾਰ ਯਤਨਾਂ ਵਜੋਂ ਪੰਜਾਬ ਵਿਚ ਪਿਛਲੇ ਦੋ ਸਾਲਾਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ 70% ਕਮੀ ਆਈ ਹੈ
  • ਮਾਣਯੋਗ ਸੁਪਰੀਮ ਕੋਰਟ ਨੇ ਕੇਂਦਰ ਨੂੰ ਵੀ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਝੋਨੇ ਤੋਂ ਦੂਰ ਹੋ ਸਕੇ

Chandigarh: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਪਰੀਮ ਕੋਰਟ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ 'ਚ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਆਪ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਦਿੱਲੀ ਦੀ ਭਿਆਨਕ ਪ੍ਰਦੂਸ਼ਣ ਸਥਿਤੀ ਲਈ ਸਿਰਫ਼ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ ਕਿਉਂਕਿ ਮਾਣਯੋਗ ਅਦਾਲਤ ਨੇ ਯੂਪੀ, ਹਰਿਆਣਾ,ਰਾਜਸਥਾਨ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਸਮੱਸਿਆ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।

ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ, ਅਹਿਬਾਬ ਗਰੇਵਾਲ ਅਤੇ ਬੱਬੀ ਬਾਦਲ ਦੇ ਨਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਹਵਾ ਪਾਣੀ ਅਤੇ ਵਾਤਾਵਰਣ ਦੇ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮਾਨ ਸਰਕਾਰ ਪੰਜਾਬ ਵਿਚ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ, ਜਿਸ ਦੇ ਚਂਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ ਕਿਉਂਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਾਫੀ ਕਮੀ ਆਈ ਹੈ।

ਕੰਗ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ ਪਰ ਸਾਡੀ ਸਰਕਾਰ ਨੇ ਬਾਇਓਫਿਊਲ ਫੈਕਟਰੀਆਂ ਵਜੋਂ ਵਿਕਲਪ ਮੁਹੱਈਆ ਕਰਵਾਏ ਹਨ ਜੋ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਖਰੀਦਦੀਆਂ ਹਨ। ਇਹ ਕਿਸਾਨਾਂ ਦੀ ਮਦਦ ਕਰਦਾ ਹੈ ਕਿਉਂਕਿ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਪੈਂਦੀ ਅਤੇ ਉਨ੍ਹਾਂ ਨੂੰ ਇਸ ਲਈ ਚੰਗੇ ਪੈਸੇ ਵੀ ਮਿਲਦੇ ਹਨ। ਕੰਗ ਨੇ ਕਿਹਾ ਕਿ ਅੱਜ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨ ਜ਼ਿੰਮੇਵਾਰ ਨਹੀਂ ਹਨ, ਇਸ ਲਈ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਰਾਸ਼ਟਰੀ ਰਾਜਧਾਨੀ ਵਿਚ ਹਰ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਸਰਕਾਰ ਅਤੇ ਮੋਦੀ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਫੰਡ ਸਥਾਪਤ ਕਰਨ ਲਈ ਕਿਹਾ ਹੈ ਪਰ ਕੇਂਦਰ ਸਰਕਾਰ ਨੇ ਸਾਡੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਸਾਰੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਦਿੱਲੀ ਵਿਚ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਪੰਜਾਬ ਵਿਚ 4 ਪੜਾਵਾਂ ਵਿਚ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਇਆ ਹੈ ਅਤੇ ਅਸੀਂ ਮੂੰਗੀ 'ਤੇ ਘੱਟੋ ਘੱਟ ਸਮਰਥਨ ਮੁੱਲ ਦੇ ਕੇ, ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਆਦਿ ਦੇ ਕੇ ਫਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਚਾਵਲ ਨਹੀਂ ਖਾਂਦੇ ਪਰ ਹਰੀ ਕ੍ਰਾਂਤੀ ਦੌਰਾਨ ਪੰਜਾਬ ਸਾਡੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਅੱਗੇ ਆਇਆ ਸੀ, ਇਸ ਲਈ ਹੁਣ ਕੇਂਦਰ ਸਰਕਾਰ ਦੀ ਵਾਰੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਮਦਦ ਕਰੇ।

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਇੱਥੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਤੁਰੰਤ ਵਿਸ਼ੇਸ਼ ਵਿੱਤੀ ਪੈਕੇਜ ਦੇਵੇ।  ਹੋਰ ਫਸਲੇ ਜਿਵੇਂ ਕਪਾਹ, ਮੱਕੀ, ਨਿੰਬੂ ਜਾਤੀ ਦੇ ਫਲਾਂ ਅਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਕੋਲ ਝੋਨੇ ਅਤੇ ਕਣਕ ਤੋਂ ਇਲਾਵਾ ਹੋਰ ਵਿਕਲਪ ਵੀ ਮੌਜੂਦ ਹੋਣ।  ਕੇਂਦਰ ਸਰਕਾਰ ਨੂੰ ਵੀ ਇਸ ਮੁੱਦੇ ਨਾਲ ਨਜਿੱਠਣ ਲਈ ਲੋੜੀਂਦਾ ਫੰਡ ਕਾਇਮ ਕਰਨਾ ਚਾਹੀਦਾ ਹੈ।

(For more news apart from Farmers of Punjab are not only responsible for the terrible pollution situation of Delhi, stay tuned to Rozana Spokesman).

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement