
ਸੁਪਰੀਮ ਕੋਰਟ ਦੀ ਈਡੀ ਦੀ ਕਾਰਵਾਈ ਨੂੰ ਲੈ ਕੇ ਵੱਡੀ ਟਿੱਪਣੀ
ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕਿਸੇ ਵੀ ਜੱਜ ਜਾਂ ਸਰਕਾਰੀ ਅਧਿਕਾਰੀ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਦੀ ਅਗਾਊਂ ਇਜਾਜ਼ਤ ਲੈਣੀ ਜ਼ਰੂਰੀ ਹੈ। ਇਹ ਫੈਸਲਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਈਡੀ ਅਕਸਰ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਵੱਡੇ ਪੱਧਰ 'ਤੇ ਕਾਰਵਾਈ ਕਰ ਰਹੀ ਹੈ।
ਇਹ ਮਾਮਲਾ ਤੇਲੰਗਾਨਾ ਦੇ ਇੱਕ ਆਈਏਐਸ ਅਧਿਕਾਰੀ ਨਾਲ ਸਬੰਧਤ ਹੈ। ਈਡੀ ਨੇ ਦੋਸ਼ ਲਾਇਆ ਸੀ ਕਿ ਇਸ ਅਧਿਕਾਰੀ ਨੇ ਜ਼ਮੀਨ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ। ਈਡੀ ਨੇ ਇਸ ਅਧਿਕਾਰੀ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪਰ, ਹਾਈ ਕੋਰਟ ਨੇ ਈਡੀ ਦੀ ਇਸ ਕਾਰਵਾਈ ਨੂੰ ਰੱਦ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਅਜਿਹੀ ਕਾਰਵਾਈ ਲਈ ਸਰਕਾਰ ਦੀ ਅਗਾਊਂ ਇਜਾਜ਼ਤ ਲੈਣੀ ਜ਼ਰੂਰੀ ਹੈ।
ਇਸ ਫੈਸਲੇ ਖਿਲਾਫ ਈਡੀ ਸੁਪਰੀਮ ਕੋਰਟ ਗਈ ਸੀ ਪਰ ਸੁਪਰੀਮ ਕੋਰਟ ਨੇ ਵੀ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕ੍ਰਿਮੀਨਲ ਪ੍ਰੋਸੀਜ਼ਰ ਕੋਡ (ਸੀਆਰਪੀਸੀ) ਦੀ ਧਾਰਾ 197 ਦੇ ਤਹਿਤ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਜੱਜ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਦੀ ਅਗਾਊਂ ਇਜਾਜ਼ਤ ਲੈਣੀ ਜ਼ਰੂਰੀ ਹੈ।
ਇਹ ਨਿਯਮ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਵੀ ਲਾਗੂ ਹੁੰਦਾ ਹੈ। ਸੁਪਰੀਮ ਕੋਰਟ ਦਾ ਇਹ ਫੈਸਲਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਸਪੱਸ਼ਟ ਕਰਦਾ ਹੈ ਕਿ ਕਿਸੇ ਵੀ ਜੱਜ ਜਾਂ ਸਰਕਾਰੀ ਅਧਿਕਾਰੀ ਵਿਰੁੱਧ ਕਾਰਵਾਈ ਕਰਨ ਲਈ ਸਹੀ ਪ੍ਰਕਿਰਿਆ ਦਾ ਪਾਲਣ ਕਰਨਾ ਜ਼ਰੂਰੀ ਹੈ। ਇਹ ਫੈਸਲਾ ਸਰਕਾਰ ਨੂੰ ਕਿਸੇ ਵੀ ਅਧਿਕਾਰੀ ਵਿਰੁੱਧ ਮਨਮਾਨੀ ਕਾਰਵਾਈ ਕਰਨ ਤੋਂ ਰੋਕੇਗਾ।