ਭਾਜਪਾ ਸੰਸਦ ਮੈਂਬਰ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਦਿਤਾ ਅਸਤੀਫ਼ਾ
Published : Dec 7, 2018, 12:34 pm IST
Updated : Dec 7, 2018, 12:34 pm IST
SHARE ARTICLE
Savitri Bai Phule showcases resignation in the media
Savitri Bai Phule showcases resignation in the media

ਭਾਰਤੀ ਜਨਤਾ ਪਾਰਟੀ ਦੀ ਬਹਿਰਾਇਚ ਤੋਂ ਸੰਸਦ ਮੈਂਬਰ ਸਾਵਿਤਰੀ ਬਾਈ ਫੂਲੇ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇ ਦਿਤਾ ਹੈ..........

ਲਖਨਊ : ਭਾਰਤੀ ਜਨਤਾ ਪਾਰਟੀ ਦੀ ਬਹਿਰਾਇਚ ਤੋਂ ਸੰਸਦ ਮੈਂਬਰ ਸਾਵਿਤਰੀ ਬਾਈ ਫੂਲੇ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇ ਦਿਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ''ਅਯੋਧਿਆ 'ਚ ਆਰ.ਐਸ.ਐਸ., ਵਿਸ਼ਵ ਹਿੰਦੂ ਪਰਿਸ਼ਦ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਮੁਸਲਮਾਨਾਂ, ਦਲਿਤ ਅਤੇ ਪਛੜਿਆਂ ਦੀ ਭਾਵਨਾਵਾਂ ਨੂੰ ਢਾਹ ਲਾਉਂਦਿਆਂ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।'' ਉਨ੍ਹਾਂ ਕਿਹਾ ਕਿ ਵਿਸ਼ਵ ਹਿੰਦੂ ਪਰਿਸ਼ਦ, ਭਾਜਪਾ ਅਤੇ ਆਰ.ਐਸ.ਐਸ. ਨਾਲ ਜੁੜੀਆਂ ਜਥੇਬੰਦੀਆਂ ਵਲੋਂ ਅਯੋਧਿਆ 'ਚ ਮੁੜ 1992 ਵਰਗੀ ਸਥਿਤੀ ਪੈਦਾ ਕਰ ਕੇ

ਸਮਾਜ 'ਚ ਵੰਡ ਅਤੇ ਫ਼ਿਰਕੂ ਤਣਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਭਾਜਪਾ ਦੀ ਮੁਢਲੀ ਮੈਂਬਰੀ ਤੋਂ ਅਸਤੀਫ਼ਾ ਦਿਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਮਾਜ 'ਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਸ਼ਹਿਰਾਂ ਦੇ ਨਾਂ ਬਦਲੇ ਜਾ ਰਹੇ ਹਨ। ਬਹੁਜਨ ਸਮਾਜ ਅਤੇ ਘੱਟ ਗਿਣਤੀਆਂ ਦੇ ਇਤਿਹਾਸ ਨੂੰ ਮਿਟਾਇਆ ਜਾ ਰਿਹਾ ਹੈ। ਫੂਲੇ ਨੇ ਕਿਹਾ ਕਿ ਭਾਰਤ ਦਾ ਪੈਸਾ ਗ਼ੈਰਜ਼ਰੂਰੀ ਮੂਰਤੀਆਂ ਬਣਾਉਣ ਅਤੇ ਮੰਦਰਾਂ ਦੀ ਉਸਾਰੀ 'ਚ ਖ਼ਰਚ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਕਾਸ ਨਾ ਕਰ ਕੇ ਹਿੰਦੂ-ਮੁਸਲਮਾਨ, ਭਾਰਤ-ਪਾਕਿਸਤਾਨ ਅਤੇ ਮੰਦਰ-ਮਸਜਿਦ ਦਾ ਡਰ ਵਿਖਾ ਕੇ ਆਪਸੀ ਭਾਈਚਾਰੇ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਧਰ ਕਾਂਗਰਸ ਨੇ ਫੂਲੇ ਦੇ ਅਸਤੀਫ਼ਾ 'ਤੇ ਟਿਪਣੀ ਕਰਦਿਆਂ ਕਿਹਾ ਕਿ 'ਡੁਬਦੇ ਜਹਾਜ਼' ਤੋਂ ਛਾਲ ਮਾਰ ਦੇਣਾ ਹੀ ਸਮਝਦਾਰੀ ਹੈ। ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿਲ ਨੇ ਕਿਹਾ, ''ਸਿਰਫ਼ ਜਨਤਾ ਹੀ ਨਹੀਂ ਭਾਜਪਾ ਦੇ ਆਗੂ ਵੀ ਨਾਰਾਜ਼ ਹਨ। ਰਾਜਸਥਾਨ 'ਚ ਭਾਜਪਾ ਦੇ ਮੰਤਰੀ ਤਕ ਨੇ ਪਾਰਟੀ ਛੱਡ ਦਿਤੀ ਹੈ। ਆਉਣ ਵਾਲੇ ਦਿਨਾਂ 'ਚ ਭਾਜਪਾ ਛੱਡਣ ਦਾ ਸਿਲਸਿਲਾ ਵਧੇਗਾ।''  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement