
ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਗੱਲ ਨਾ ਸੁਣਨ ਕਾਰਨ ਕੀਤਾ ਵਿਅੰਗਮਈ ਪ੍ਰਦਰਸ਼ਨ
ਨੋਇਡਾ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਪਾਸੇ ਜਿੱਥੇ ਧਰਨੇ ‘ਤੇ ਬੈਠੇ ਕਿਸਾਨਾਂ ਦੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਦੀ ਪੂਰਤੀ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਲੋਕ ਮਦਦ ਭੇਜ ਰਹੇ ਹਨ ਉਥੇ ਹੀ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨਾਂ ਦਾ ਦੌਰਾ ਵੀ ਜਾਰੀ ਹੈ। ਵਿਦੇਸ਼ਾਂ ਵਿਚ ਕਾਰ ਰੈਲੀਆਂ ਕੱਢੀਆਂ ਜਾ ਰਹੀਆਂ ਹਨ।
Farmers Protest
ਇਸੇ ਦੌਰਾਨ ਯੂਪੀ ਦੇ ਨੋਇਡਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਗੇ ਜਾਣ ਖਿਲਾਫ ਵਿਅੰਗਮਈ ਪ੍ਰਦਰਸ਼ਨ ਕਰਦਿਆਂ ਮੱਝ ਮੂਹਰੇ ਬੀਨ ਵਜਾ ਵਿਰੋਧ ਪ੍ਰਗਟਾਇਆ। ਨੋਇਡਾ ਵਿਖੇ ਕੀਤੇ ਗਏ ਇਸ ਅਨੋਖੇ ਪ੍ਰਦਰਸ਼ਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।
Farmers Protest
ਕਾਬਲੇਗੌਰ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਸਿਆਸੀ ਧਿਰਾਂ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨ ਸਮਰਥਨ ਕਰ ਰਹੇ ਹਨ। ਕਿਸਾਨ ਨੇ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਪਿਛਲੇ 11 ਦਿਨਾਂ ਤੋਂ ਸੜਕਾਂ ਜਾਮ ਕਰ ਦੇ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਦਾ ਧਰਨਾ ਅੱਜ 12ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਭਲਕੇ 8 ਦਸੰਬਰ ਨੂੰ ਬੰਦ ਦਾ ਐਲਾਨ ਕੀਤਾ ਹੋਇਆ ਹੈ।
Farmers Protest
ਦੂਜੇ ਪਾਸੇ ਕੇਂਦਰ ਸਰਕਾਰ ਨੇ 9 ਦਸੰਬਰ ਨੂੰ ਕਿਸਾਨਾਂ ਦੀ ਮੁੜ ਮੀਟਿੰਗ ਬੁਲਾਈ ਹੋਈ ਹੈ। ਇਸ ਤੋਂ ਪਹਿਲਾਂ ਸਰਕਾਰ ਅਤੇ ਕਿਸਾਨਾਂ ਵਿਚਾਲੇ 5 ਮੀਟਿੰਗਾਂ ਹੋ ਚੁਕੀਆਂ ਹਨ, ਜਿਨ੍ਹਾਂ ਦਾ ਕੋਈ ਸਿੱਟਾਂ ਨਹੀਂ ਸੀ ਨਿਕਲ ਸਕਿਆ। ਇਸੇ ਕਾਰਨ ਕਿਸਾਨਾਂ ਨੇ ਮੀਟਿੰਗ ਤੋਂ ਪਹਿਲਾਂ ਸਰਕਾਰ 'ਤੇ ਦਬਾਅ ਵਧਾਉਣ ਲਈ ਕਮਰਕੱਸ ਲਈ ਹੈ ਅਤੇ ਦੇਸ਼ ਭਰ ਵਿਚੋਂ ਕਿਸਾਨਾਂ ਦਾ ਦਿੱਲੀ ਵੱਲ ਕੂਚ ਜਾਰੀ ਹੈ।