ਮੁੱਖ ਮੰਤਰੀ ਨਹੀਂ ਕਿਸਾਨਾਂ ਦਾ ਸੇਵਾਦਾਰ ਬਣਕੇ ਆਇਆ ਹਾਂ : ਅਰਵਿੰਦ ਕੇਜਰੀਵਾਲ
Published : Dec 7, 2020, 10:56 am IST
Updated : Dec 7, 2020, 5:01 pm IST
SHARE ARTICLE
Arvind Kejriwal Visits Singhu Border As Protests Enter 12th Day
Arvind Kejriwal Visits Singhu Border As Protests Enter 12th Day

ਉਨ੍ਹਾਂ ਕਿਸਾਨਾਂ ਵੱਲੋਂ 8 ਦਸੰਬਰ ਦੇ ਭਾਰਤ ਬੰਦ ਦਾ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਨਵੀਂ ਦਿੱਲੀ -ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਕਿਸਾਨਾਂ ਦੇ ਧਰਨੇ ਵਿਚ ਪਹੁੰਚਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ, ਬਲਕਿ ਅੰਦੋਲਨਕਾਰੀ ਕਿਸਾਨਾਂ ਦੇ ਸੇਵਾਦਾਰ ਬਣਕੇ ਕੇ ਇਥੇ ਆਏ ਹਾਂ। ਅਰਵਿੰਦ ਕੇਜਰੀਵਾਲ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਦਿੱਲੀ ਦੀ ਸੀਮਾ 'ਤੇ ਡਟੇ ਕਿਸਾਨਾਂ ਦੀ ਹਿਮਾਇਤ ਵਿਚ ਧਰਨਾ ਸਥਾਨ ਉਤੇ ਪਹੁੰਚੇ।

Arvind Kejriwal Visits Singhu Border As Protests Enter 12th DayArvind Kejriwal Visits Singhu Border As Protests Enter 12th Day

ਇਸ ਮੌਕੇ ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਦੀਆਂ ਸਹੂਲਤਾਂ ਲਈ ਦਿੱਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਘੁੰਮ-ਘੁੰਮ ਕੇ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਵੱਲੋਂ 8 ਦਸੰਬਰ ਦੇ ਭਾਰਤ ਬੰਦ ਦਾ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

Farmers ProtestFarmers Protest

ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਸਾਡਾ ਸੰਵਿਧਾਨਕ ਹੱਕ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਅੱਜ ਕਿਸਾਨਾਂ ਦਾ ਇਹ ਹੱਕ ਕੁਚਲਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਹੁਤ ਸਰਲ ਅਤੇ ਸਪੱਸ਼ਟ ਹਨ ਜਿਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਮੰਨਣਾ ਚਾਹੀਦਾ ਹੈ।

Arvind Kejriwal Visits Singhu Border As Protests Enter 12th DayArvind Kejriwal Visits Singhu Border As Protests Enter 12th Day

ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਕੌਮੀ ਰਾਜਧਾਨੀ ਦਾ ਮਹਿਮਾਨ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਸਾਡੀ ਦਿੱਲੀ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 24 ਘੰਟੇ ਸਖਤ ਮਿਹਨਤ ਕਰਕੇ ਕਿਸਾਨ ਸਾਡੇ ਲਈ ਅੰਨ ਪੈਂਦਾ ਕਰਦਾ ਹੈ ਅਤੇ ਸਾਡੀ ਸੇਵਾ ਕਰਦਾ ਹੈ, ਅੱਜ ਜਦੋਂ ਕਿਸਾਨ ਮੁਸ਼ਕਲ ਵਿਚ ਹੈ ਅਤੇ ਸਾਡਾ ਸਾਰੇ ਦੇਸ਼ ਵਾਸੀਆਂ ਦਾ ਫਰਜ਼ ਹੈ ਕਿ ਅਸੀਂ ਅੰਨਦਾਤਾ ਨਾਲ ਖੜ੍ਹਾ ਹੋਈਏ।

Farmers Protest Farmers Protest

ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ ਦਾ ਉਨ੍ਹਾਂ ਘੁੰਮ ਫਿਰਕੇ ਜਾਇਜ਼ਾ ਲਇਆ ਅਤੇ ਦੱਸਿਆ ਕਿ ਆਪਣੇ ਵਿਧਾਇਕਾਂ, ਆਗੂਆਂ ਅਤੇ ਜਰਨੈਲ ਸਿੰਘ ਰਾਹੀਂ ਜ਼ਰੂਰਤਾਂ, ਦਿੱਕਤਾਂ ਬਾਰੇ ਸਾਰੀ ਜਾਣਕਾਰੀ ਰੱਖਦੇ ਹਨ। ਕਿਸਾਨਾਂ ਵੱਲੋਂ ਅੰਦਰ ਪਾਣੀ ਨਾ ਪਹੁੰਚਣ ਦੀ ਸਮੱਸਿਆ ਧਿਆਨ ਵਿਚ ਲਿਆਉਣ ਉਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਹ ਭਰੋਸਾ ਦਿਵਾਇਆ ਕਿ ਅੰਦਰ ਤੱਕ ਪਾਣੀ ਦਾ ਪ੍ਰਬੰਧ ਪਾਈਪਾ ਰਾਹੀਂ ਕੀਤਾ ਜਾਵੇਗਾ।

Arvind KejriwalArvind Kejriwal

ਉਨ੍ਹਾਂ ਕਿਹਾ ਕਿ ਸਾਡੀ ਪੂਰੀ ਸਰਕਾਰ, ਸਾਡੇ ਵਿਧਾਇਕ, ਆਗੂ ਅਤੇ ਵਰਕਰ ਅਤੇ ਖੁਦ ਮੈਂ ਇਕ ਸੇਵਾਦਾਰ ਦੀ ਤਰ੍ਹਾਂ ਕਿਸਾਨਾਂ ਦੀ ਸੇਵਾ ਵਿਚ ਲੱਗੇ ਹੋਏ ਹਾਂ ਅਤੇ ਅੱਜ ਵੀ ਮੈਂ ਇਥੇ ਇਕ ਮੁੱਖ ਮੰਤਰੀ ਦੇ ਤੌਰ ਉਤੇ ਨਹੀਂ, ਸੇਵਾਦਾਰ ਵਜੋਂ ਆਇਆ ਹਾਂ। ਕੇਂਦਰ ਦੀ ਮੋਦੀ ਸਰਕਾਰ ਜਦੋਂ ਕਾਲਾ ਕਾਨੂੰਨਾਂ ਲੈ ਕੇ ਆਈ ਉਸ ਤੋਂ ਪਿੱਛੋਂ ਕਿਸਾਨਾਂ ਦੇ ਸਮਰਥਨ ਵਿਚ ਜੰਤਰ ਮੰਤਰੀ ਵਿਖੇ ਧਰਨਾ ਦੇਣ ਵਾਲੇ ਪਹਿਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਧਰਨੇ ਵਾਲੀ ਥਾਂ ਉਤੇ ਪਹੁੰਚਣ ਵਾਲੇ ਵੀ ਇਕਲੌਤੇ ਮੁੱਖ ਮੰਤਰੀ ਹਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement