
ਮਮਤਾ ਨੇ ਕਿਹਾ ਕਿ ਉਹ ‘‘ਸ਼ਾਂਤ ਰਹਿਣ ਜਾਂ ਭਾਜਪਾ ਦੇ ਦੁਰਦਸ਼ਾ ਨੂੰ ਬਰਦਾਸ਼ਤ ਕਰਨ’’ ਦੀ ਥਾਂ ਜੇਲ ਵਿਚ ਰਹਿਣ ਨੂੰ ਤਰਜੀਹ ਦੇਣਗੇ।
ਮਿਦਨਾਪੁਰ (ਪਛਮੀ ਬੰਗਾਲ) : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਛੇਤੀ ਹੀ ਖੇਤੀਬਾੜੀ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਜਾਂ ਸੱਤਾ ਤੋਂ ਬਾਹਰ ਜਾਣਾ ਚਾਹੀਦਾ ਹੈ। ਪਛਮੀ ਮਿਦਨਾਪੁਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਕਿਹਾ ਕਿ ਉਹ ‘‘ਸ਼ਾਂਤ ਰਹਿਣ ਜਾਂ ਭਾਜਪਾ ਦੇ ਦੁਰਦਸ਼ਾ ਨੂੰ ਬਰਦਾਸ਼ਤ ਕਰਨ’’ ਦੀ ਥਾਂ ਜੇਲ ਵਿਚ ਰਹਿਣ ਨੂੰ ਤਰਜੀਹ ਦੇਣਗੇ।
photoਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਨੂੰ ਛੇਤੀ ਹੀ ਖੇਤੀਬਾੜੀ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਜਾਂ ਸੱਤਾ ਤੋਂ ਬਾਹਰ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਬਾਅਦ ਸੱਤਾ ਵਿਚ ਨਹੀਂ ਰਹਿਣਾ ਚਾਹੀਦਾ। ਭਾਜਪਾ ਨੂੰ ‘ਬਾਹਰੀ’ ਪਾਰਟੀ ਦੱਸਦਿਆਂ ਤਿ੍ਰਣਮੂਲ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਹ ਕਦੇ ਵੀ ਬੰਗਾਲ ਉੱਤੇ ਭਗਵਾ ਪਾਰਟੀ ਦਾ ਕਬਜ਼ਾ ਨਹੀਂ ਹੋਣ ਦੇਵੇਗੀ ਅਤੇ ਨਾਲ ਹੀ ਲੋਕਾਂ ਨੂੰ ਰਾਜ ਵਿਚ ਅਜਿਹੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ।
Mamata Banerjee To Meet PM Modiਤੀਜੀ ਵਾਰ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੇ ਅਗਲੇ ਸਾਲ ਜੂਨ ਤੋਂ ਬਾਅਦ ਇਕ ਮੁਫ਼ਤ ਰਾਸ਼ਨ ਦਾ ਐਲਾਨ ਕੀਤਾ। ਪਛਮੀ ਬੰਗਾਲ ਵਿਚ 294 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਅਗਲੇ ਸਾਲ ਅਪ੍ਰੈਲ-ਮਈ ਵਿਚ ਹੋਣ ਦੀ ਸੰਭਾਵਨਾ ਹੈ।