
ਰਾਜੇਵਾਲ ਨੇ ਕਿਹਾ ਕਿ ਕਿਸਾਨੀ ਬਿੱਲਾਂ ਦੀ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਕਿਸੇ ਇਕ ਧਰਮ ਵਿਸ਼ੇਸ਼ ਦਾ ਨਹੀਂ ਹੈ
ਨਵੀਂ ਦਿੱਲੀ : ਸੰਘਰਸ਼ ਨੂੰ ਲੀਹੋਂ ਲਾਹੁਣ ਵਾਲਿਆਂ ‘ਤੇ ਵਰ੍ਹਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਘਰਸ਼ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਸਹੀ ਦਿਸ਼ਾ ਵੱਲ ਚੱਲ ਰਿਹਾ ਹੈ ਪਰ ਕੁਝ ਇਨਸਾਨ ਅਤੇ ਜਥੇਬੰਦੀਆਂ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਸਫਲ ਨਹੀਂ ਹੋਣ ਦੇਵੇਗਾ।
photoਰਾਜੇਵਾਲ ਨੇ ਕਿਹਾ ਕਿ ਕਿਸਾਨੀ ਬਿੱਲਾਂ ਦੀ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਕਿਸੇ ਇਕ ਧਰਮ ਵਿਸ਼ੇਸ਼ ਦਾ ਨਹੀਂ ਹੈ ਪਰ ਫਿਰ ਵੀ ਕੁਝ ਜਥੇਬੰਦੀਆਂ ਇਸ ਕਿਸਾਨੀ ਸੰਘਰਸ਼ ਨੂੰ ਧਰਮ ਨਾਲ ਜੋੜ ਕਿ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ, ਉਨ੍ਹਾਂ ਕਿਹਾ ਕਿ ਇਹੀ ਚਾਲ ਕੇਂਦਰ ਸਰਕਾਰ ਚੱਲ ਰਹੀ ਹੈ, ਕਿਸਾਨੀ ਘੋਲ ਨੂੰ ਖ਼ਾਲਿਸਤਾਨ ਨਾਲ ਜੋੜ ਕੇ ਲੀਹੋਂ ਲਾਹੁਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਇਸ ਕਿਸਾਨੀ ਸੰਘਰਸ਼ ਵਿਚ ਨੌਜਵਾਨਾਂ ਦਾ ਰੋਲ ਬਹੁਤ ਵਧੀਆ ਰਿਹਾ ਹੈ ਪਰ ਨੌਜਵਾਨਾਂ ਨੂੰ ਹੁਣ ਅਨੁਸ਼ਾਸਨ ਵਿਚ ਹੀ ਰਹਿ ਕੇ ਸੰਘਰਸ਼ ਵਿੱਚ ਆਪਣਾ ਬਣਦਾ ਰੋਲ ਅਦਾ ਕਰਨਾ ਹੋਵੇਗਾ।
Amit Shahਕਿਸਾਨ ਆਗੂ ਨੇ ਕਿਹਾ ਕਿ ਕੁਝ ਨੌਜਵਾਨ ਸ਼ਰਾਬ ਪੀ ਕੇ ਚੱਲ ਰਹੇ ਸੰਘਰਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਲੋਕਾਂ ਅਤੇ ਸਰਕਾਰਾਂ ਵੱਲੋਂ ਖੁੱਲ੍ਹੀ ਹਮਾਇਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੋਸ਼ ਤੇ ਹੋਸ਼ ਨਾਲ ਸਾਨੂੰ ਅੰਦੋਲਨ ਜਿੱਤੇ ਜਾਂਦੇ ਹਨ ਸਾਡੇ ਇਸ ਅੰਦੋਲਨ ਵਿੱਚ ਵੀ ਜੋਸ਼ ਤੇ ਹੋਸ਼ ਦੀ ਬਹੁਤ ਲੋੜ ਹੈ,
Farmers Protestਉਨ੍ਹਾਂ ਕਿਹਾ ਕਿ ਸਾਨੂੰ ਸੰਘਰਸ਼ ਨੂੰ ਸਫ਼ਲ ਕਰਨ ਦੇ ਲਈ ਗੰਭੀਰਤਾ ਨਾਲ ਕੋਸ਼ਿਸ਼ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸ਼ਾਇਦ ਇਹ ਭੁਲੇਖਾ ਹੈ ਕਿ ਕਿਸਾਨ ਥੱਕ ਹਾਰ ਕੇ ਵਾਪਸ ਮੁੜ ਜਾਣਗੇ । ਉਨ੍ਹਾਂ ਕਿਹਾ ਕਿ ਕਿਸਾਨ ਕਰੋ ਜਾ ਮਰੋ ਦੀ ਨੀਤੀ ‘ਤੇ ਚੱਲ ਰਹੇ ਹਨ। ਦੇਸ਼ ਦੇ ਕਿਸਾਨ ਹੁਣ ਸੰਘਰਸ਼ ਨੂੰ ਜਿੱਤੇ ਬਿਨਾਂ ਵਾਪਸ ਨਹੀਂ ਮੁੜਨਗੇ
photoਕਿਸਾਨ ਆਗੂਆਂ ਆਗੂ ਨੇ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਵੀ ਦਬਾਅ ਹੇਠ ਕੰਮ ਕਰ ਰਹੀ ਹੈ, ਜੇਕਰ ਸੁਪਰੀਮ ਕੋਰਟ ਦਬਾਅ ਹੇਠ ਕੰਮ ਨਾ ਕਰਦੀ ਹੁੰਦੀ ਤਾਂ ਅੱਜ ਸਾਨੂੰ ਦਿੱਲੀ ਘੇਰਨ ਦੀ ਲੋੜ ਨਹੀਂ ਸੀ ਪੈਣੀ।