
ਮੁੱਖ ਮੰਤਰੀ ਕੇਜਰੀਵਾਲ ਦੇ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਹੋਣਗੇ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਧਰਨਾ ਜਾਰੀ ਹੈ। ਇਸ ਦੇ ਚਲਦੇ ਹੁਣ ਬਹੁਤ ਸਾਰੇ ਖਿਡਾਰੀ ਵੀ ਕਿਸਾਨ ਦੇ ਹੱਕ ਵਿੱਚ ਉਤਰੇ ਹਨ। ਅੱਜ ਉਹ ਖਿਡਾਰੀ ਆਪਣੇ ਮੈਡਲਸ ਸਰਕਾਰ ਨੂੰ ਵਾਪਸ ਕਰ ਰਹੇ ਹਨ। ਪ੍ਰੈਸ ਕਲੱਬ ਵਿਚ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ, ਜਿਸ ਵਿਚ ਤਕਰੀਬਨ 30 ਖਿਡਾਰੀ ਐਵਾਰਡ ਵਾਪਸੀ ਦਾ ਐਲਾਨ ਕਰਨਗੇ।
ਇਸ ਦੇ ਨਾਲ ਹੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ਦਾ ਦੌਰਾ ਕਰਨਗੇ, ਜਿੱਥੇ ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਦੇ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਹੋਣਗੇ। ਉਹ ਵਿਰੋਧ ਸਥਾਨ 'ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਟ੍ਰੈਫਿਕ ਐਡਵਾਇਜ਼ਰੀ
ਉਧਰ ਅੱਜ, ਦਿੱਲੀ ਪੁਲਿਸ ਨੇ ਇੱਕ ਟ੍ਰੈਫਿਕ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਅੰਦੋਲਨ ਕਾਰਨ ਗਾਜ਼ੀਆਬਾਦ ਤੋਂ ਨੈਸ਼ਨਲ ਹਾਈਵੇਅ-24 ‘ਤੇ ਦਿੱਲੀ ਲਈ ਆਵਾਜਾਈ ਬੰਦ ਰਹੇਗੀ। ਲੋਕਾਂ ਨੂੰ ਦਿੱਲੀ ਆਉਣ ਲਈ ਅਪਸਰਾ ਜਾਂ ਭੋਪੁਰਾ ਜਾਂ ਡੀਐਨਡੀ ਰਾਹੀਂ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ।