ਸਰਕਾਰ ਨੂੰ ਰੱਦ ਕਰਨੇ ਹੀ ਹੋਣਗੇ ਖੇਤੀ ਕਾਨੂੰਨ, ਹੋਰ ਨਹੀਂ ਕੁਝ ਮਨਜ਼ੂਰ - ਰਾਹੁਲ ਗਾਂਧੀ
Published : Dec 7, 2020, 1:50 pm IST
Updated : Dec 7, 2020, 1:50 pm IST
SHARE ARTICLE
Rahul Gandhi
Rahul Gandhi

8 ਦਸੰਬਰ ਨੂੰ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ

ਨਵੀਂ ਦਿੱਲੀ - ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 12ਵਾਂ ਦਿਨ ਹੈ ਅਤੇ ਉਹ ਸਰਕਾਰ ਨਾਲ ਕਿਸੇ ਵੀ ਸਮਝੌਤੇ ਦੇ ਮੂਡ 'ਚ ਨਜ਼ਰ ਨਹੀਂ ਆ ਰਹੇ ਹਨ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਕਿਸਾਨਾਂ ਦੇ ਸਮਰਥਨ 'ਚ ਸਿਆਸੀ ਦਲ, ਫ਼ਿਲਮੀ ਹਸਤੀਆਂ ਸਮੇਤ ਹੋਰ ਲੋਕ ਵੀ ਜੁੜ ਰਹੇ ਹਨ।

File Photo

8 ਦਸੰਬਰ ਨੂੰ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਈ ਸੰਗਠਨ ਆਪਣਾ ਸਮਰਥਨ ਦੇ ਰਹੇ ਹਨ। ਤੇ ਓਧਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਉਠਾਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਅਡਾਨੀ-ਅੰਬਾਨੀ ਖੇਤੀ ਕਾਨੂੰਨ ਰੱਦ ਕਰਨੇ ਹੋਣਗੇ ਅਤੇ ਸਾਨੂੰ ਹੋਰ ਕੁਝ ਵੀ ਮਨਜ਼ੂਰ ਨਹੀਂ। ਦੱਸ ਦਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਕਿਸਾਨਾਂ ਦੇ ਸਮਰਥਨ 'ਚ ਖੜ੍ਹੀ ਹੈ, ਉੱਥੇ ਹੀ ਕੱਲ੍ਹ ਭਾਰਤ ਬੰਦ ਨੂੰ ਲੈ ਕੇ ਕਾਂਗਰਸ ਨੇ ਸਮਰਥਨ ਦਾ ਐਲਾਨ ਵੀ ਕੀਤਾ ਹੈ।
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement