
ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਅੰਦਰ ਕਿਸਾਨੀ ਬਿੱਲਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ, ਅੱਜ ਗੁਰਦਾਸ ਮਾਨ ਨੂੰ ਕਿਸਾਨਾਂ ਦੀ ਯਾਦ ਆਈ ਹੈ ।
ਨਵੀਂ ਦਿੱਲੀ ਸਿੰਘੂੰ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਨੂੰ ਸਟੇਜ ‘ਤੇ ਚੜ੍ਹਨ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ । ਸਿੰਘੂੰ ਬਾਰਡਰ ‘ਤੇ ਪਹੁੰਚੇ ਗੁਰਦਾਸ ਮਾਨ ਨੂੰ ਸਟੇਜ ‘ਤੇ ਚੜ੍ਹਨ ਦਾ ਕਿਸਾਨਾਂ ਨੇ ਵਿਰੋਧ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਅੰਦਰ ਕਿਸਾਨੀ ਬਿੱਲਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ, ਅੱਜ ਗੁਰਦਾਸ ਮਾਨ ਨੂੰ ਕਿਸਾਨਾਂ ਦੀ ਯਾਦ ਆਈ ਹੈ ।
photoਸਿੰਘੂ ਬਾਰਡਰ ‘ਤੇ ਗੁਰਦਾਸ ਮਾਨ ਵੱਲੋਂ ਕਿਸਾਨੀ ਬਿੱਲਾਂ ਦੀ ਹਮਾਇਤ ਵਿੱਚ ਪਹੁੰਚੇ , ਜਦੋਂ ਗੁਰਦਾਸ ਮਾਨ ਨੂੰ ਸਟੇਜ ‘ਤੇ ਬੁਲਾਉਣ ਲਈ ਅਨਾਊਂਸਮੈਂਟ ਹੋਈ ਤਾਂ ਕਿਸਾਨਾਂ ਨੇ ਗੁਰਦਾਸ ਮਾਨ ਦੇ ਸਟੇਜ ਉਤੇ ਚੜ੍ਹਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਇਸ ਤੋਂ ਬਾਅਦ ਗੁਰਦਾਸ ਮਾਨ ਸਟੇਜ ‘ਤੇ ਨਹੀਂ ਗਏ ਪਰ ਉਨ੍ਹਾਂ ਨੇ ਪੰਡਾਲ ਵਿੱਚ ਹੀ ਆਪਣੇ ਬੇਟੇ ਨਾਲ ਬੈਠ ਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ । ਇਸ ਮੌਕੇ ਇਕੱਠ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਸਮੁੱਚੇ ਕਿਸਾਨਾਂ ਨੂੰ ਹੱਥ ਜੋੜ ਕੇ ਫ਼ਤਹਿ ਬੁਲਾਈ ਅਤੇ ਪੰਡਾਲ ਵਿੱਚ ਬੈਠੇ ਰਹੇ ।
Farmers Protestਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦਾਸ ਮਾਨ ਨੇ ਕਿਹਾ ਕਿ ਇਹ ਅੰਦੋਲਨ ਹਿੰਦੋਸਤਾਨ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਾਮਯਾਬ ਹੋ ਚੁੱਕਿਆ ਹੈ, ਉਨ੍ਹਾਂ ਨੇ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਦੀ ਦੇਖਭਾਲ ਕਰਨ ਵਾਲੇ ਡਾਕਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਹੁਤ ਹੀ ਚੰਗਾ ਕੰਮ ਕਰ ਰਹੇ ਹਨ।
Gurdass Mannਦੂਸਰੇ ਪਾਸੇ ਕਿਸਾਨਾਂ ਨੇ ਗੁਰਦਾਸ ਮਾਨ ਤੇ ਵਰ੍ਹਦਿਆਂ ਕਿਹਾ ਕਿ ਜਦੋਂ ਪੰਜਾਬੀ ਮਾਂ ਬੋਲੀ ਦੀ ਗੱਲ ਹੋਈ ਤਾਂ ਉਸ ਵਕਤ ਗੁਰਦਾਸ ਮਾਨ ਮਾਂ ਬੋਲੀ ਦੇ ਹੱਕ ਵਿਚ ਨਹੀਂ ਆਏ।