
'ਜਿਹੜੇ ਲੋਕ ਭਾਰਤ ਮਾਤਾ ਨੂੰ ਭਲਾ ਬੁਰਾ ਕਹਿ ਰਹੇ ਸਨ ਅਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ
ਭੋਪਾਲ: ਕਿਸਾਨ ਵਿਰੋਧ: ਬੀਜੇਪੀ ਨੇਤਾ ਅਤੇ ਮੱਧ ਪ੍ਰਦੇਸ਼ ਦੇ ਇੱਕ ਮੰਤਰੀ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੁਰਸਕਾਰ ਵਾਪਸ ਕਰਨ ਵਾਲਿਆਂ ਦੀ ਆਲੋਚਨਾ ਕੀਤੀ ਹੈ। ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਕਮਲ ਪਟੇਲ ਨੇ ਕਿਹਾ, 'ਜਿਹੜੇ ਲੋਕ ਭਾਰਤ ਮਾਤਾ ਨੂੰ ਭਲਾ ਬੁਰਾ ਕਹਿ ਰਹੇ ਸਨ ਅਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅਖੌਤੀ ਐਵਾਰਡੀ ਅਤੇ ਬੁੱਧੀਜੀਵੀ ਦੇਸ਼ ਭਗਤ ਨਹੀਂ ਹਨ।
photoਵੱਖ-ਵੱਖ ਟਰੇਡ ਯੂਨੀਅਨਾਂ ਨੇ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਸਮਰਥਨ ਵਿੱਚ ਮੰਗਲਵਾਰ ਨੂੰ ਭਾਰਤ ਬੰਦ ਰੱਖਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਕੀਤੀ ਬਿਲਾਂ ਦੇ ਖ਼ਿਲਾਫ਼ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸ ਦੇ ਸੰਬੰਧ ਚ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਦੇਸ਼ ਦੀਆਂ ਉੱਘੀਆਂ ਸ਼ਖਸੀਅਤਾਂ ਜਿਨ੍ਹਾਂ ਵਿਚ ਖਿਡਾਰੀ ਬੁੱਧੀਜੀਵੀ ਆਪਣੇ ਐਵਾਰਡ ਵਾਪਸ ਕਰ ਰਹੇ ਹਨ