
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਸ ਹਮਲੇ ਦੇ ਖ਼ਿਲਾਫ਼ ਪੰਜਾਬ ਦੇ ਲੋਕ ਲਾਮਬੰਦ ਹੋ ਚੁੱਕੇ ਹਨ।
ਚੰਡੀਗੜ੍ਹ : ਰਾਜਾ ਵੜਿੰਗ ਨੇ ਲਾਈਵ ਹੋ ਕੇ ਆਪਣੇ ਘਰ ਦੀ ਛੱਤ ਤੇ ਕਿਸਾਨ ਮਜ਼ਦੂਰ ਏਕਤਾ ਦਾ ਝੰਡਾ ਲਹਿਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬੀਆਂ ਦੀ ਉੱਤੇ ਅਚਨਚੇਤ ਹਮਲਾ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਸ ਹਮਲੇ ਦੇ ਖ਼ਿਲਾਫ਼ ਪੰਜਾਬ ਦੇ ਲੋਕ ਲਾਮਬੰਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਗੈਂਗਸਟਰ ਦੱਸਿਆ ਜਾ ਰਿਹਾ ਸੀ ਉਨ੍ਹਾਂ ਨੌਜਵਾਨਾਂ ਦੇ ਉਤਸ਼ਾਹ ਦੇ ਸਾਹਮਣੇ ਸਾਡਾ ਸਿਰ ਝੁਕਦਾ ਹੈ , ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਭਗਤ ਸਿੰਘ ਦਾ ਵਾਰਸ ਹੈ, ਨੌਜਵਾਨਾਂ ਨੇ ਮੋਦੀ ਸਰਕਾਰ ਨੂੰ ਸਿੱਧੇ ਰੂਪ ਵਿਚ ਦੱਸ ਦਿੱਤਾ ਹੈ, ਨੌਜਵਾਨਾਂ ਦਾ ਸੰਘਰਸ਼ ਵਿਚ ਪਾਇਆ ਯੋਗਦਾਨ ਬਹੁਤ ਅਹਿਮ ਹੈ।
photoਉਨ੍ਹਾਂ ਨੇ ਕੰਗਨਾ ਰਣੌਤ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਨੂੰ ਆਪਣੇ ਦਿੱਤੇ ਬਿਆਨ ‘ਤੇ ਸ਼ਰਮ ਆਉਣੀ ਚਾਹੀਦੀ ਹੈ ਕਿਉਕਿ ਉਸ ਨੇ ਗਦਰੀ ਗੁਲਾਬ ਕੌਰ ਦੀਆਂ ਵਾਰਸਾਂ ਖਿਲਾਫ ਮੰਦਭਾਗੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਪੰਜਾਬ ਵਿੱਚ ਵੜਨ ਨਹੀਂ ਦਿੱਤਾ ਜਾਵੇ ਉਸ ਦਾ ਵਿਰੋਧ ਕੀਤਾ ਜਾਵੇਗਾ।
narinder modiਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਾਰੇ ਆਪਣੇ ਘਰਾਂ ‘ਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦਾ ਝੰਡਾ ਲਾਉਣ ਤਾਂ ਜੋ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਤੇ ਨੂੰ ਜਲਦੀ ਤੋਂ ਜਲਦੀ ਮੰਨੇ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੋਈ ਭਾਰਤ ਬੰਦ ਦੇ ਸੱਦੇ ਨੂੰ ਲਾਗੂ ਕਰੇਗੀ।