
ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਅੰਦੋਲਨ ਕਿਤੇ ਨਹੀਂ ਜਾ ਰਿਹਾ ਹੈ। ਅਸੀਂ ਇੱਥੇ ਹੀ ਰਹਾਂਗੇ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਲੈ ਕੇ ਕੁਝ ਖਦਸ਼ੇ ਹਨ। ਉਹਨਾਂ ਦੱਸਿਆ ਕਿ ਬੁੱਧਵਾਰ ਨੂੰ 2 ਵਜੇ ਹੋਣ ਵਾਲੀ ਮੀਟਿੰਗ ਵਿਚ ਇਹਨਾਂ ਸਾਰੇ ਵਿਸ਼ਿਆਂ ’ਤੇ ਚਰਚਾ ਕੀਤੀ ਜਾਵੇਗੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਪ੍ਰਸਤਾਵ ਭੇਜਿਆ ਸੀ ਕਿ ਉਹ ਸਾਡੀਆਂ ਮੰਗਾਂ ਨਾਲ ਸਹਿਮਤ ਹੈ ਅਤੇ ਸਾਨੂੰ ਆਪਣਾ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ ਪਰ ਸਰਕਾਰ ਦਾ ਪ੍ਰਸਤਾਵ ਸਪੱਸ਼ਟ ਨਹੀਂ ਹੈ।
Samyukta Kisan Morcha Meeting
ਉਹਨਾਂ ਕਿਹਾ ਕਿ ਜਦੋਂ ਤੱਕ ਸਾਰੀਆਂ ਗੱਲਾਂ ਦਾ ਹੱਲ ਨਹੀਂ ਹੋ ਜਾਂਦਾ ਕੋਈ ਵੀ ਘਰ ਨਹੀਂ ਜਾ ਰਿਹਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਅੰਦੋਲਨ ਕਿਤੇ ਨਹੀਂ ਜਾ ਰਿਹਾ ਹੈ। ਅਸੀਂ ਇੱਥੇ ਹੀ ਰਹਾਂਗੇ। ਦੂਜੇ ਪਾਸੇ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਉਹਨਾਂ ਨੇ ਸਰਕਾਰ ਦੇ ਪ੍ਰਸਤਾਵ 'ਤੇ ਸਪੱਸ਼ਟੀਕਰਨ ਮੰਗਿਆ ਹੈ ਅਤੇ ਬੁੱਧਵਾਰ ਨੂੰ ਇਸ ਮੁੱਦੇ 'ਤੇ ਮੁੜ ਮੀਟਿੰਗ ਹੋਵੇਗੀ।