
10 ਦਸੰਬਰ ਨੂੰ ਕਾਲੀ ਦਸਤਾਰ ਦਿਵਸ ਮਨਾਉਣ ਦੀ ਕਹੀ ਗੱਲ
ਚੰਡੀਗੜ੍ਹ - ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਇਕ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਲਿਖਿਆ ਹੈ ਕਿ ਉਹ 10 ਦਸੰਬਰ ਨੂੰ 'ਮਨੁੱਖੀ ਅਧਿਕਾਰ ਦਿਵਸ ਮੌਕੇ ਕਾਲੀ ਦਸਤਾਰ ਸਜਾਉਣਗੇ। ਇਸ ਦੇ ਨਾਲ ਹੀ ਉਹਨਾਂ ਨੇ ਅਪਣੇ ਟਵੀਟ ਵਿਚ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ। ਉਹਨਾਂ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਜਲਦ ਤੋਂ ਜਲਦ ਕਦਮ ਚੁੱਕੇ ਜਾਣ।
ਉਹਨਾਂ ਨੇ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਨੇ 28 ਸਾਲਾਂ ਤੋਂ ਵੱਧ ਦਾ ਸਮਾਂ ਜੇਲ੍ਹ 'ਚ ਕੱਟਿਆ ਤੇ ਹੁਣ ਭੁੱਲਰ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਇਸ ਲਈ ਉਹਨਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਕਦਮ ਚੁੱਕੇ ਜਾਣਏ ਚਾਹੀਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ 10 ਦਸੰਬਰ ਨੂੰ ਕਾਲੀ ਦਸਤਾਰ ਦਿਵਸ ਮਨਾਉਣਗੇ।