ਪੰਜਾਬ ਦਾ ਨਹੀਂ ਹੈ ਮਹਿਲਾ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਇਹ ਵੀਡੀਓ - Fact Check Report
Published : Dec 7, 2024, 10:01 am IST
Updated : Dec 7, 2024, 3:41 pm IST
SHARE ARTICLE
This video of slapping a female policeman is not from Punjab - Fact Check Report
This video of slapping a female policeman is not from Punjab - Fact Check Report

Fact Check Report: ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਪੰਜਾਬ ਦਾ ਨਹੀਂ ਬਲਕਿ ਮੱਧ ਪ੍ਰਦੇਸ਼ ਦਾ ਹੈ।

 

Fact Check Report: ਲੋਕਾਂ ਦੀ ਭੀੜ੍ਹ ਵੱਲੋਂ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੂੰ ਘੇਰ ਉਸਨੂੰ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਹੈ ਜਿਥੇ ਪਰਵਾਸੀ ਭਾਈਚਾਰੇ ਦੇ ਲੋਕਾਂ ਨੇ ਮਹਿਲਾ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਿਆ। ਇਸ ਵੀਡੀਓ ਵਿਚ ਸਾਫ ਵੇਖਿਆ ਜਾ ਸਕਦਾ ਹੈ ਕਿ ਜਦੋਂ ਪੁਲਿਸ ਮੁਲਾਜ਼ਮ ਇੱਕ ਵਿਅਕਤੀ ਨੂੰ ਥੱਪੜ ਮਾਰਦੀ ਹੈ ਤਾਂ ਲੋਕ ਪੁਲਿਸ ਮੁਲਾਜ਼ਮ 'ਤੇ ਵੀ ਹਮਲਾ ਕਰ ਦਿੰਦੇ ਹਨ।

 

ਫੇਸਬੁੱਕ ਪੇਜ "ਸਮਾਣਾਂ ਲੋਕ ਅਵਾਜ਼ ਚੈਨਲ (ਰਣਪ੍ਰੀਤ ਸਿੰਘ ਝਿੰਜ਼ਰ)" ਨੇ 23 ਨਵੰਬਰ 2024 ਨੂੰ ਵਾਇਰਲ ਹੋ ਰਿਹਾ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਆ ਵੀਡੀਓ ਦੇਖ ਕੇ ਤੁਹਾਨੂੰ ਪੱਕਾ ਯਕੀਨ ਹੋ ਜਾਊਗਾ, ਵੀ ਪੰਜਾਬ ਦੇ ਵਿੱਚ ਭਈਆ ਦਾ ਹੀ ਰਾਜ ਹੈ !!"

 

ਵਾਇਰਲ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

https://www.facebook.com/100094718333761/posts/1096587868793686/

 

ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਪੰਜਾਬ ਦਾ ਨਹੀਂ ਬਲਕਿ ਮੱਧ ਪ੍ਰਦੇਸ਼ ਦਾ ਹੈ। ਹੁਣ ਐੱਮਪੀ ਦੇ ਵੀਡੀਓ ਨੂੰ ਪੰਜਾਬ ਦਾ ਦੱਸਕੇ ਗਲਤ ਪ੍ਰਚਾਰਿਆ ਜਾ ਰਿਹਾ ਹੈ।

 

Investigation

 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਰਾਹੀਂ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

 

ਸਾਨੂੰ ਆਪਣੀ ਪੜਤਾਲ 'ਚ ਵੀਡੀਓ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਦੱਸ ਦਈਏ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਾਕੀ ਮੱਧ ਪ੍ਰਦੇਸ਼ ਦਾ ਹੈ।

 

ਸਾਨੂੰ ਆਪਣੀ ਪੜਤਾਲ ਦੌਰਾਨ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਖਬਰਾਂ ਅਨੁਸਾਰ ਮਾਮਲਾ ਮੱਧ ਪ੍ਰਦੇਸ਼ ਦੇ ਟਿਕਮਗੜ੍ਹ ਜ਼ਿਲ੍ਹੇ ਤੋਂ ਸਾਹਮਣੇ ਆਇਆ ਜਿਥੇ ਇੱਕ ਹਾਦਸੇ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਮਹਿਲਾ ਪੁਲਿਸ ਮੁਲਾਜ਼ਮ 'ਤੇ ਹਮਲਾ ਕੀਤਾ ਗਿਆ।

 

ਤਾਜ਼ਾ ਖ਼ਬਰਾਂ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

ਇਸ ਮਾਮਲੇ ਨੂੰ ਲੈ ਇਕ ਟੀਵੀ9 ਅਤੇ ਨਵਭਾਰਤ ਦੀ ਖਬਰ ਇਥੇ ਅਤੇ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

 

https://www.tv9hindi.com/state/madhya-pradesh/mp-police-crowd-slapped-a-woman-sub-inspector-in-many-times-video-goes-viral-in-tikamgarh-stwas-2950093.html

 

https://navbharattimes.indiatimes.com/state/madhya-pradesh/tikamgarh/tikamgarh-slapping-incident-reason-came-to-light-ti-madam-filed-fir-after-being-slapped-sit-investigate/articleshow/115451346.cms

 

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਮੱਧ ਪ੍ਰਦੇਸ਼ ਦਾ ਹੈ।

 

Conclusion

 

ਰੋਜ਼ਾਨਾ ਸਪੋਕਸਮੈਨ ਨੇ ਵੀਡੀਓ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਪਾਇਆ ਕਿ ਵੀਡੀਓ ਪੰਜਾਬ ਦਾ ਨਹੀਂ ਬਲਕਿ ਮੱਧ ਪ੍ਰਦੇਸ਼ ਦਾ ਹੈ। ਹੁਣ ਐੱਮਪੀ ਦੇ ਵੀਡੀਓ ਨੂੰ ਪੰਜਾਬ ਦਾ ਦੱਸਕੇ ਗਲਤ ਪ੍ਰਚਾਰਿਆ ਜਾ ਰਿਹਾ ਹੈ।

 

Result- False

 

Our Sources

 

 

News Report Of TV9 Hindi Published On 18 November 2024

News Report Of Navabharat Times Published On 18 November 2024