ਜਾਣੋ ਕਿਉਂ ਹੈਲਮੇਟ ਪਾ ਕੇ ਬੱਸ ਚਲਾ ਰਹੇ ਡਰਾਇਵਰ? ਪੜ੍ਹੋ ਪੂਰੀ ਖ਼ਬਰ
Published : Jan 8, 2020, 11:02 am IST
Updated : Jan 8, 2020, 11:19 am IST
SHARE ARTICLE
Photo
Photo

ਮੋਦੀ ਸਰਕਾਰ ਦੀਆਂ ਆਰਥਕ ਨੀਤੀਆਂ ਖਿਲਾਫ ਅੱਜ ਟਰੇਡ ਯੂਨੀਅਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਦੀਆਂ ਆਰਥਕ ਨੀਤੀਆਂ ਖਿਲਾਫ ਅੱਜ ਟਰੇਡ ਯੂਨੀਅਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਬੁੱਧਵਾਰ ਸਵੇਰ ਤੋਂ ਹੀ ਭਾਰਤ ਬੰਦ ਦਾ ਅਸਰ ਦਿਖਣ ਲੱਗਿਆ ਹੈ। ਬੰਗਾਲ ਵਿਚ ਪ੍ਰਦਰਸ਼ਨ ਦੇ ਹਾਲਾਤਾਂ ਨੂੰ ਦੇਖਦੇ ਹੋਏ ਬੱਸ ਡਰਾਇਵਰ ਵੀ ਚੋਕੰਨੇ ਹਨ। ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵੱਡੇ ਸ਼ਹਿਰਾਂ ਵਿਚ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

File PhotoFile Photo

ਟਰੇਡ ਯੂਨੀਅਨਾਂ ਨੇ ਦਾਅਵਾ ਕੀਤਾ ਗਿਆ ਸੀ ਕਿ ਇਸ ਹੜਤਾਲ ਵਿਚ 25 ਕਰੋੜ ਲੋਕ ਸ਼ਾਮਲ ਹੋਣਗੇ। ਸਿਲੀਗੁੜੀ ਵਿਚ ਬੱਸਾਂ ਦੇ ਡਰਾਇਵਰ ਹੈਲਮੇਟ ਪਹਿਨ ਕੇ ਬੱਸ ਚਲਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਮਲੇ ਤੋਂ ਬਚਿਆ ਜਾ ਸਕੇ। ਦੱਸ ਦਈਏ ਬੀਤੇ ਦਿਨੀਂ ਦੇਸ਼ ਵਿਚ ਕਈ ਥਾਵਾਂ ‘ਤੇ ਪ੍ਰਦਰਸ਼ਨਾ ਵਿਚ ਹਿੰਸਕ ਵਿਰੋਧ ਦੇਖਣ ਨੂੰ ਮਿਲਿਆ ਹੈ।

File PhotoFile Photo

ਭਾਰਤ ਬੰਦ ਦਾ ਅਸਰ ਸਭ ਤੋਂ ਜ਼ਿਆਦਾ ਬੰਗਾਲ ਵਿਚ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਜਿਨ੍ਹਾਂ ਟਰੇਡ ਯੂਨੀਅਨਾਂ ਵੱਲੋਂ ਬੰਦ ਬੁਲਾਇਆ ਜਾ ਰਿਹਾ ਹੈ ਉਹਨਾਂ ਵਿਚ ਜ਼ਿਆਦਾਤਰ ਖੱਬੇਪੱਖੀ ਪਾਰਟੀਆਂ ਨਾਲ ਸਬੰਧਤ ਹਨ। ਇਹੀ ਕਾਰਨ ਹੈ ਕਿ ਬੰਗਾਲ ਵਿਚ ਇਸ ਦਾ ਜ਼ਿਆਦਾ ਅਸਰ ਦਿਖ ਰਿਹਾ ਹੈ। ਦਰਅਸਲ ਟਰੇਡ ਯੂਨੀਅਨਾਂ ਨੇ ਕਿਹਾ ਸੀ ਕਿ ਕਿਰਤ ਮੰਤਰਾਲਾ ਹੁਣ ਤਕ ਮਜ਼ਦੂਰਾਂ ਨੂੰ ਉਨ੍ਹਾਂ ਦੀ ਕਿਸੇ ਵੀ ਮੰਗ 'ਤੇ ਭਰੋਸਾ ਦੇਣ ਵਿਚ ਅਸਫ਼ਲ ਰਿਹਾ ਹੈ।

File PhotoFile Photo

ਕਿਰਤ ਮੰਤਰਾਲੇ ਨੇ 2 ਜਨਵਰੀ, 2020 ਨੂੰ ਇਕ ਮੀਟਿੰਗ ਸੱਦੀ ਸੀ। ਜ਼ਿਕਰਯੋਗ ਹੈ ਕਿ ਆਈਐਨਟੀਯੂਸੀ, ਏਆਈਟੀਯੂਸੀ, ਐਚਐਮਐਸ, ਸੀਟੂ, ਏਆਈਯੂਟੀਯੂਸੀ, ਟੀਯੂਸੀਸੀ, ਸੇਵਾ, ਏਆਈਸੀਟੀਯੂ, ਐਲਪੀਐਫ, ਯੂਟੀਯੂਸੀ ਸਮੇਤ ਪਿਛਲੇ ਸਾਲ ਸਤੰਬਰ ਵਿਚ 8 ਜਨਵਰੀ 2020 ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

File PhotoFile Photo

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਕਿਸਾਨ ਸ਼ਹਿਰੀ ਖੇਤਰਾਂ ਅੰਦਰ ਕਿਸੇ ਤਰ੍ਹਾਂ ਦੀ ਵੀ ਸਪਲਾਈ ਨਹੀਂ ਕਰਨਗੇ ਇਸ ਲਈ ਅੱਜ ਦਾ ਦਿਨ ਸ਼ਹਿਰੀ ਆਬਾਦੀ 'ਤੇ ਭਾਰੂ ਰਹਿ ਸਕਦਾ ਹੈ। ਇਸ ਦੇ ਨਾਲ ਹੀ ਅੱਜ ਬੈਂਕ ਸੇਵਾਵਾਂ ਵੀ ਬੰਦ ਦੱਸੀਆਂ ਜਾ ਰਹੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement