ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕਿਉਂਕਿ...
Published : Jan 8, 2020, 8:16 am IST
Updated : Jan 8, 2020, 8:23 am IST
SHARE ARTICLE
Photo
Photo

ਹੜਤਾਲ 'ਚ 25 ਕਰੋੜ ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ

60 ਸੰਗਠਨਾਂ ਦੇ ਨਾਲ-ਨਾਲ ਦੇਸ਼ ਦੇ ਕਿਸਾਨ ਤੇ ਮਜ਼ਦੂਰ ਵੀ ਸਰਗਰਮ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਕੇਂਦਰੀ ਟਰੇਡ ਯੂਨੀਅਨਾਂ ਨੇ 8 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ 'ਮਜ਼ਦੂਰ ਵਿਰੋਧੀ ਨੀਤੀਆਂ' ਵਿਰੁਧ ਦੇਸ਼ ਵਿਆਪੀ ਹੜਤਾਲ ਬੁਲਾਈ ਹੈ। ਟਰੇਡ ਯੂਨੀਅਨਾਂ ਨੇ ਦਾਅਵਾ ਕੀਤਾ ਹੈ ਕਿ ਇਸ ਹੜਤਾਲ ਵਿਚ 25 ਕਰੋੜ ਲੋਕ ਸ਼ਾਮਲ ਹੋਣਗੇ।

File PhotoFile Photo

ਇਸ ਵਿਚ 60 ਵਿਦਿਆਰਥੀ ਸੰਗਠਨਾਂ ਅਤੇ ਯੂਨੀਵਰਸਿਟੀ ਦੇ ਕੁੱਝ ਅਧਿਕਾਰੀਆਂ ਨੇ ਵੀ ਹੜਤਾਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਟਰੇਡ ਯੂਨੀਅਨਾਂ ਨੇ ਕਿਹਾ ਕਿ ਕਿਰਤ ਮੰਤਰਾਲਾ ਹੁਣ ਤਕ ਮਜ਼ਦੂਰਾਂ ਨੂੰ ਉਨ੍ਹਾਂ ਦੀ ਕਿਸੇ ਵੀ ਮੰਗ 'ਤੇ ਭਰੋਸਾ ਦੇਣ ਵਿਚ ਅਸਫ਼ਲ ਰਿਹਾ ਹੈ। ਕਿਰਤ ਮੰਤਰਾਲੇ ਨੇ 2 ਜਨਵਰੀ, 2020 ਨੂੰ ਇਕ ਮੀਟਿੰਗ ਸੱਦੀ ਸੀ।

File PhotoFile Photo

ਸਰਕਾਰ ਦਾ ਰਵਈਆ ਮਜ਼ਦੂਰਾਂ ਪ੍ਰਤੀ ਨਫ਼ਰਤ ਵਾਲਾ ਹੈ। ਜ਼ਿਕਰਯੋਗ ਹੈ ਕਿ ਆਈਐਨਟੀਯੂਸੀ, ਏਆਈਟੀਯੂਸੀ, ਐਚਐਮਐਸ, ਸੀਟੂ, ਏਆਈਯੂਟੀਯੂਸੀ, ਟੀਯੂਸੀਸੀ, ਸੇਵਾ, ਏਆਈਸੀਟੀਯੂ, ਐਲਪੀਐਫ, ਯੂਟੀਯੂਸੀ ਸਮੇਤ ਪਿਛਲੇ ਸਾਲ ਸਤੰਬਰ ਵਿਚ 8 ਜਨਵਰੀ 2020 ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

File PhotoFile Photo

ਟਰੇਡ ਯੂਨੀਅਨਾਂ ਨੇ ਇਕ ਸਾਂਝੇ ਬਿਆਨ ਵਿਚ ਕਿਹਾ, 'ਅਸੀਂ 8 ਜਨਵਰੀ ਨੂੰ ਹੋਣ ਵਾਲੀ ਆਮ ਹੜਤਾਲ ਵਿੱਚ ਘੱਟੋ ਘੱਟ 25 ਕਰੋੜ ਲੋਕਾਂ ਦੇ ਹਿੱਸਾ ਲੈਣ ਦੀ ਉਮੀਦ ਕਰ ਰਹੇ ਹਾਂ। ਉਸ ਤੋਂ ਬਾਅਦ ਅਸੀਂ ਹੋਰ ਵੀ ਬਹੁਤ ਸਾਰੇ ਕਦਮ ਉਠਾਵਾਂਗੇ ਅਤੇ ਸਰਕਾਰ ਤੋਂ ਮਜ਼ਦੂਰ ਵਿਰੋਧੀ, ਲੋਕ ਵਿਰੋਧੀ, ਦੇਸ਼ ਵਿਰੋਧੀ ਨੀਤੀਆਂ ਨੂੰ ਵਾਪਸ ਲੈਣ ਦੀ ਮੰਗ ਕਰਾਂਗੇ।

File PhotoFile Photo

ਬਿਆਨ ਵਿਚ ਕਿਹਾ ਗਿਆ ਹੈ ਕਿ 60 ਵਿਦਿਆਰਥੀ ਸੰਗਠਨਾਂ ਅਤੇ ਯੂਨੀਵਰਸਿਟੀ ਦੇ ਕੁੱਝ ਅਧਿਕਾਰੀਆਂ ਨੇ ਵੀ ਹੜਤਾਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਏਜੰਡਾ ਸਿਖਿਆ ਦੀਆਂ ਵਧੀਆਂ ਫ਼ੀਸਾਂ ਅਤੇ ਵਪਾਰੀਕਰਨ ਦਾ ਵਿਰੋਧ ਕਰਨਾ ਹੈ। ਜਿਸ ਤਰ੍ਹਾਂ ਵੱਖ-ਵੱਖ ਜਥੇਬੰਦੀਆਂ ਵਲੋਂ ਹੜਤਾਲ 'ਚ ਸ਼ਾਮਲ ਹੋਣ ਲਈ ਐਲਾਨ ਕੀਤਾ ਜਾ ਰਿਹਾ ਹੈ ਉਸ ਤੋਂ ਇਸ ਤਰ੍ਹਾਂ ਲਗਦਾ ਹੈ ਕਿ ਦੇਸ਼ ਜਾਮ ਹੋ ਜਾਵੇਗਾ।

File PhotoFile Photo

ਇਸ ਹੜਤਾਲ ਨੂੰ ਸਫ਼ਲ ਬਣਾਉਣ ਲਈ ਪਿੰਡਾਂ 'ਚ ਕਿਸਾਨਾਂ ਤੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਕਿਸਾਨ ਸ਼ਹਿਰੀ ਖੇਤਰਾਂ ਅੰਦਰ ਕਿਸੇ ਤਰ੍ਹਾਂ ਦੀ ਵੀ ਸਪਲਾਈ ਨਹੀਂ ਕਰਨਗੇ ਇਸ ਲਈ ਅੱਜ ਦਾ ਦਿਨ ਸ਼ਹਿਰੀ ਆਬਾਦੀ 'ਤੇ ਭਾਰੂ ਰਹਿ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement