ਜੰਤਰ ਮੰਤਰ ਵਿਖੇ ਧਰਨੇ 'ਤੇ ਬੈਠੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਿਲੀ ਪ੍ਰਿਅਕਾ ਗਾਂਧੀ
Published : Jan 8, 2021, 7:56 pm IST
Updated : Jan 8, 2021, 7:56 pm IST
SHARE ARTICLE
Priyanka Gandhi
Priyanka Gandhi

ਕਿਹਾ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਸ਼ੁਕਰਵਾਰ ਨੂੰ ਕਿਹਾ ਕਿ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਇਸ ਮੁੱਦੇ ਦਾ ਹੱਲ ਹੈ, ਕਿਉਂਕਿ ਇਸ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ। ਉਨ੍ਹਾਂ ਇਹ ਟਿਪਣੀ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਇਕ ਮੁਲਾਕਾਤ ਦੌਰਾਨ ਕੀਤੀ ਜੋ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਅਤੇ ਪ੍ਰਦਰਸ਼ਕਾਰੀ ਕਿਸਾਨਾਂ ਦੇ ਸਮਰੱਥਨ ਵਿਚ ਪਿਛਲੇ ਇਕ ਮਹੀਨੇ ਤੋਂ ਜੰਤਰ-ਮੰਤਰ ਵਿਖੇ ਖੁੱਲ੍ਹੇ ਆਸਮਾਨ ਹੇਠਧਰਨੇ ’ਤੇ ਬੈਠੇ ਹੋਏ ਹਨ।

Priyanka Gandhi Priyanka Gandhi

 ਗੁਰਜੀਤ ਸਿੰਘ ਔਜਲਾ, ਰਵਨੀਤ ਬਿੱਟੂ, ਜਸਬੀਰ ਗਿੱਲ ਅਤੇ ਕਈ ਹੋਰ ਸੰਸਦ ਮੈਂਬਰਾਂ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਰਿਹਾਇਸ਼ 12 ਤੁਗਲਕ ਲੇਨ ਪਹੁੰਚ ਕੇ ਪਿ੍ਰਅੰਕਾ ਨਾਲ ਮੁਲਾਕਾਤ ਕੀਤੀ। ਕਾਂਗਰਸ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਅਪਣੇ ਪਰਵਾਰ ਦੇ ਇਕ ਮੈਂਬਰ ਦੇ ਗੰਭੀਰ ਬੀਮਾਰ ਹੋਣ ਦੇ ਚੱਲਦਿਆਂ ਵਿਦੇਸ਼ ਵਿਚ ਹਨ।

Priyanka GandhiPriyanka Gandhi

ਸੰਸਦ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਪਿ੍ਰਯੰਕਾ ਨੇ ਕਿਹਾ ਕਿ ਅਸੀਂ ਬਿਲਕੁਲ ਪਿਛੇ ਨਹੀਂ ਹਟਾਂਗੇ। ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਹਾਂ। ਹੱਲ ਇਹੀ ਹੈ ਕਿ ਕਾਨੂੰਨ ਵਾਪਸ ਲਏ ਜਾਣ। ਇਸ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ।  ਦਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਗਾਰੰਟੀ ਦਿਤੀ ਜਾਵੇ। ਅਪਣੀਆਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਨੇੜੇ ਪ੍ਰਦਰਸ਼ਨ ਕਰ ਰਹੇ ਹਨ। 

Priyanka GandhiPriyanka Gandhi

ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਖੇਤੀਬਾੜੀ ਸੈਕਟਰ ਵਿਚ ਵੱਡੇ ਸੁਧਾਰਾਂ ਵਲ ਇਕ ਕਦਮ ਹਨ ਅਤੇ ਇਨ੍ਹਾਂ ਰਾਹੀਂ ਖੇਤੀਬਾੜੀ ਵਿਚੋਲਿਆਂ ਦੀ ਭੂਮਿਕਾ ਨੂੰ ਖ਼ਤਮ ਕਰ ਦੇਵੇਗੀ ਅਤੇ ਕਿਸਾਨ ਦੇਸ਼ ਵਿਚ ਕਿਤੇ ਵੀ ਅਪਣੀ ਪੈਦਾਵਾਰ ਵੇਚ ਸਕਦੇ ਹਨ।    

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement