
ਪਹਿਲੀਆਂ 7 ਮੀਟਿੰਗਾਂ ਰਹੀਆਂ ਬੇਸਿੱਟਾ
ਨਵੀਂ ਦਿੱਲੀ: ਖੇਤੀ ਕਾਨੂੰਨਾਂ ‘ਤੇ ਜਾਰੀ ਵਿਵਾਦ ਦੌਰਾਨ ਹੁਣ ਤੱਕ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7 ਬੈਠਕਾਂ ਹੋ ਚੁੱਕੀਆਂ ਹਨ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਅੱਜ ਅੱਠਵੇਂ ਦੌਰ ਦੀ ਗੱਲਬਾਤ ਕਰਨ ਜਾ ਰਹੇ ਹਨ।
Farmers Meeting
ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੀਟਿੰਗ ਦੌਰਾਨ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ।
Narendra Singh Tomar
ਉਹਨਾਂ ਕਿਹਾ ਕਿਸਾਨੀ ਘੋਲ ਦਿਨੋ-ਦਿਨ ਵਿਆਪਕ ਹੁੰਦਾ ਜਾ ਰਿਹਾ ਹੈ, ਸਰਕਾਰ ਨੂੰ ਕਾਨੂੰਨ ਰੱਦ ਕਰਨੇ ਹੀ ਪੈਣਗੇ। ਚਾਹੇ ਕੁਝ ਵੀ ਹੋ ਜਾਵੇ, ਮੋਰਚਾ ਵਾਪਸ ਨਹੀਂ ਲਿਆ ਜਾਵੇਗਾ। ਦੂਜੇ ਪਾਸੇ ਕੇਂਦਰ ਸਰਕਾਰ ਕਿਸੇ ਵੀ ਸਥਿਤੀ ਵਿਚ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ।
FARMER PROTEST
ਇਸ ਤੋਂ ਇਲਾਵਾ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨੇ ਹੱਲ ਨਿਕਲਣ ਦੀ ਉਮੀਦ ਜਤਾਈ ਹੈ। ਮੀਡੀਆ ਨਾਲ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਸਕਾਰਾਤਮਕ ਮਾਹੌਲ ਵਿਚ ਚਰਚਾ ਕਰਨਗੇ ਤੇ ਸੰਭਾਵਨਾ ਹੈ ਕਿ ਅਸੀਂ ਹੱਲ ਤੱਕ ਪਹੁੰਚ ਪਾਵਾਂਗੇ।