ਪੂਰੀ ਉਮੀਦ ਹੈ ਕਿ ਕਿਸਾਨਾਂ ਨਾਲ ਗੱਲ਼ਬਾਤ ਸਕਾਰਾਤਮਕ ਮਾਹੌਲ ‘ਚ ਹੋਵੇਗੀ- ਤੋਮਰ
Published : Jan 8, 2021, 1:10 pm IST
Updated : Jan 8, 2021, 1:10 pm IST
SHARE ARTICLE
Narendra Singh Tomar
Narendra Singh Tomar

ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਹੱਲ ਨਿਕਲਣ ਦੀ ਜਤਾਈ ਉਮੀਦ

ਨਵੀਂ ਦਿੱਲੀ: ਕੇਂਦਰੀ ਮੰਤਰੀਆਂ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਣ ਜਾ ਰਹੀ 8ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਮੀਟਿੰਗ ਦੌਰਾਨ ਹੱਲ ਨਿਕਲਣ ਦੀ ਉਮੀਦ ਪ੍ਰਗਟਾਈ ਹੈ।

Narendra TomarNarendra Tomarਮੀਡੀਆ ਨਾਲ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਸਕਾਰਾਤਮਕ ਮਾਹੌਲ ਵਿਚ ਚਰਚਾ ਕਰਨਗੇ ਤੇ ਸੰਭਾਵਨਾ ਹੈ ਕਿ ਅਸੀਂ ਹੱਲ ਤੱਕ ਪਹੁੰਚ ਪਾਵਾਂਗੇ।

farmerFarmer

ਜ਼ਿਕਰਯੋਗ ਹੈ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7 ਬੈਠਕਾਂ ਹੋ ਚੁੱਕੀਆਂ ਹਨ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਅੱਜ ਸ਼ੁੱਕਰਵਾਰ ਨੂੰ ਅੱਠਵੇਂ ਦੌਰ ਦੀ ਗੱਲਬਾਤ ਕਰਨਗੀਆਂ। 7 ਦੌਰ ਦੀ ਗੱਲਬਾਤ ਦੇ ਬਾਵਜੂਦ ਵੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।

Tractors MarchTractors March

ਕਿਸਾਨ ਮਸਲੇ ਦਾ ਹੱਲ ਨਾ ਨਿਕਲਣ ਤੋਂ ਨਾਰਾਜ਼ ਕਿਸਾਨਾਂ ਵੱਲੋਂ ਬੀਤੇ ਦਿਨ ਦਿੱਲੀ ਦੇ ਸਾਰੇ ਬਾਰਡਰਾਂ ਅਤੇ ਪੈਰੀਫੇਰਲ ਐਕਸਪ੍ਰੈੱਸ ਵੇਅ ‘ਤੇ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਐਮਪੀ ਹਾਈਵੇਅ ‘ਤੇ ਹਜ਼ਾਰਾਂ ਟਰੈਕਟਰਾਂ ਨਾਲ ਵਿਸ਼ਾਲ ਰੈਲੀ ਕੱਢੀ। ਇਸ ਦੌਰਾਨ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਦਾ ਸਫਲ ਟਰੇਲਰ ਦਿਖਾਇਆ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement