ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 54 ਕਿਸਾਨਾਂ ਵਿੱਚੋਂ 40 ਜਣੇ ਅਕਾਲੀ ਦਲ ਨਾਲ ਸੰਬੰਧਿਤ-ਬਾਦਲ
Published : Jan 8, 2021, 10:24 am IST
Updated : Jan 8, 2021, 10:24 am IST
SHARE ARTICLE
sukhbir badal
sukhbir badal

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਚੱਲ ਰਹੇ ਅੰਦੋਲਨ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 54 ਕਿਸਾਨਾਂ ਵਿੱਚੋਂ 40 ਜਣੇ ਅਕਾਲੀ ਦਲ ਨਾਲ ਸੰਬੰਧਿਤ ਸਨ। ਕਿਸਾਨ ਆਗੂਆਂ ਨੇ ਇਸ ਗੱਲ ਦਾ ਸ਼ਖਤ ਸਟੈਂਡ ਲਿਆ ਅਤੇ ਦੁਹਰਾਇਆ ਕਿ ਕਿਵੇਂ ਅਕਾਲੀਆਂ ਨੂੰ ਮਰਹੂਮ ਕਿਸਾਨਾਂ ਦੀਆਂ ਅੰਤਮ ਰਸਮਾਂ ਵਿੱਚ ਵੀ ਸ਼ਾਮਲ ਨਹੀਂ ਸੀ ਹੋਣ ਦਿੱਤਾ ਗਿਆ ।

sukhbir badalsukhbir badalਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਚੱਲ ਰਹੇ ਅੰਦੋਲਨ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ। ਹਾਲਾਂਕਿ ਉਨ੍ਹਾਂ ਕੇ ਕਿਹਾ ਕਿ ਪ੍ਰਦਰਸ਼ਨ ਵਿੱਚ ਮੌਜੂਦ ਅਕਾਲੀ ਦਲ ਦੇ ਵਰਕਰ ਅਕਾਲੀਆਂ ਵਜੋਂ ਨਹੀਂ ਸਗੋਂ ਕਿਸਾਨਾਂ ਵਜੋਂ ਸ਼ਾਮਲ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਦੇ 65 ਹਲਕਾ ਇੰਚਾਰਜ ਦਿੱਲੀ ਧਰਨੇ ਵਿੱਚ ਮੌਜੂਦ ਹਨ।

Farmers Tractor Rally Farmers Tractor Rallyਉਨ੍ਹਾਂ ਨੇ ਕਿਹਾ, "ਯੂਥ ਅਕਾਲੀ ਦਲ ਦੇ ਵਰਕਰਾਂ ਨੇ ਧਰਨੇ ਵਾਲੀ ਥਾਂ 'ਤੇ ਕਿਸਾਨਾਂ ਲਈ ਟੈਂਟ ਸਿਟੀ ਬਣਾਈ ਹੈ। ਜਿਨ੍ਹਾਂ ਵਿੱਚੋਂ ਕਈ ਬਲਾਕ ਅਤੇ ਪਿੰਡ ਪੱਧਰ 'ਤੇ ਪਾਰਟੀ ਦੇ ਅਹੁਦੇਦਾਰ ਹਨ।" ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪਹਿਲਾਂ ਵੀ ਅਜਿਹੇ ਕਈ ਬਿਆਨ ਦਿੱਤੇ ਗਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਆਪਣੀ ਅਗਵਾਹੀ ਵਿੱਚ ਚੱਲਦਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

Sukhbir Badal And Narendra Modi Sukhbir Badal And Narendra Modi ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਸੀ ਕਿ ਕਿਸਾਨੀ ਬਿੱਲਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਨੇ ਹੀ ਅੱਗੇ ਲਾਇਆ ਹੋਇਆ ਹੈ । ਬੀਬੀ ਜਗੀਰ ਕੌਰ ਦੇ ਇਸ ਬਿਆਨ ਦੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਨਿੰਦਿਆ ਕੀਤੀ ਸੀ ਅਤੇ ਅਕਾਲ ਤਖ਼ਤ ਸਾਹਿਬ ਤੋਂ  ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ । ਹਰਸਿਮਰਤ ਕੌਰ ਬਾਦਲ ਨੇ ਵੀ ਕਿਸਾਨੀ ਸੰਘਰਸ਼ ਨੂੰ ਆਪਣੀ ਪਾਰਟੀ ਦੀ ਅਗਵਾਈ ਵਿਚ ਚੱਲ ਰਿਹਾ ਦਾ ਬਿਆਨ ਵੀ ਦਿੱਤਾ ਸੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement