ਚੋਣ ਕਮਿਸ਼ਨ ਵਲੋਂ ਕਾਨਫ਼ਰੰਸ ਕਰ ਕੇ ਦਿਤੀ ਜਾਵੇਗੀ ਜਾਣਕਾਰੀ
ਨਵੀਂ ਦਿੱਲੀ: ਚੋਣ ਕਮਿਸ਼ਨ ਅੱਜ ਯਾਨੀ ਸ਼ਨੀਵਾਰ ਨੂੰ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਸਕਦਾ ਹੈ। ਚੋਣ ਕਮਿਸ਼ਨ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਪੰਜਾਬ ਅਤੇ ਮਣੀਪੁਰ ’ਚ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਦੁਪਹਿਰ 3.30 ਵਜੇ ਕਰੇਗਾ। ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗੀ।
ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਵਿਚ 6 ਤੋਂ 8 ਪੜਾਵਾਂ ਵਿਚ ਜਦੋਂ ਕਿ ਪੰਜਾਬ ਵਿਚ 3 ਪੜਾਵਾਂ ਵਿਚ ਚੋਣਾਂ ਕਰਾਉਣ ਦੀ ਯੋਜਨਾ ਹੈ। ਉਤਰਾਖੰਡ ਤੇ ਗੋਆ ਵਿਚ ਇੱਕ ਹੀ ਪੜਾਅ ਵਿਚ ਜਦੋਂ ਕਿ ਮਨੀਪੁਰ ਵਿਚ 2-2 ਪੜਾਵਾਂ ਵਿਚ ਚੋਣਾਂ ਕਰਾਏ ਜਾਣ ਦੀ ਤਿਆਰੀ ਕੀਤੀ ਗਈ ਹੈ।
ਗੋਆ ਵਿਚ 40 ਵਿਧਾਨ ਸਭਾ ਸੀਟਾਂ ਲਈ, ਪੰਜਾਬ ‘ਚ 117 ਸੀਟਾਂ, ਉਤਰਾਖੰਡ ‘ਚ 70 ਸੀਟਾਂ ਤੇ ਮਨੀਪੁਰ ‘ਚ 60 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਵੇਗਾ। ਇਨ੍ਹਾਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਸਾਰੇ ਸੂਬਿਆਂ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।