Chandigarh Weather Update: ਸ਼ਿਮਲਾ ਤੇ ਸ੍ਰੀਨਗਰ ਨਾਲੋਂ ਵੱਧ ਠੰਢਾ ਚੰਡੀਗੜ੍ਹ, ਧੁੰਦ ਕਾਰਨ 7 ਉਡਾਣਾਂ ਰੱਦ

By : GAGANDEEP

Published : Jan 8, 2024, 2:33 pm IST
Updated : Jan 8, 2024, 2:47 pm IST
SHARE ARTICLE
Chandigarh Weather Update News in punjabi
Chandigarh Weather Update News in punjabi

Chandigarh Weather Update: ਭਲਕੇ ਮੀਂਹ ਪੈਣ ਦੀ ਸੰਭਾਵਨਾ

Chandigarh Weather Update News in punjabi : ਠੰਢੀਆਂ ਹਵਾਵਾਂ ਕਾਰਨ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਅਗਲੇ 2 ਦਿਨਾਂ ਤੱਕ ਤਾਪਮਾਨ 'ਚ ਵਾਧੇ ਦਾ ਕੋਈ ਅਸਰ ਨਹੀਂ ਹੈ। ਐਤਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਅਤੇ ਸ੍ਰੀਨਗਰ ਦਾ 12.3 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਤਾਪਮਾਨ ਇਸ ਤਰ੍ਹਾਂ ਹੀ ਰਹਿਣ ਵਾਲਾ ਹੈ। ਕੱਲ੍ਹ ਮੰਗਲਵਾਰ ਨੂੰ ਮੌਸਮ ਵਿਭਾਗ ਨੇ ਚੰਡੀਗੜ੍ਹ ਵਿਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: Jalandhar News: ਇਨਸਾਨੀਅਤ ਸ਼ਰਮਸਾਰ, ਨਸ਼ਾ ਤਸਕਰ ਆਪਣੀ ਨੇ ਗਰਭਵਤੀ ਔਰਤ

ਧੁੰਦ ਕਾਰਨ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੱਤ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਉੱਥੇ 10 ਉਡਾਣਾਂ ਦੇਰੀ ਨਾਲ ਚੱਲ ਰਹੀਆਂ। ਰੱਦ ਕੀਤੀਆਂ ਉਡਾਣਾਂ ਵਿੱਚ ਚੰਡੀਗੜ੍ਹ-ਮੁੰਬਈ, ਚੰਡੀਗੜ੍ਹ-ਪੁਣੇ, ਚੰਡੀਗੜ੍ਹ-ਦਿੱਲੀ, ਚੰਡੀਗੜ੍ਹ-ਜੈਪੁਰ, ਚੰਡੀਗੜ੍ਹ-ਅਹਿਮਦਾਬਾਦ, ਚੰਡੀਗੜ੍ਹ-ਬੈਂਗਲੁਰੂ ਸ਼ਾਮਲ ਹਨ। ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ ਤਿੰਨ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲਗਭਗ 2 ਤੋਂ 3 ਘੰਟੇ ਦੇਰੀ ਨਾਲ ਰਵਾਨਾ ਹੋਈਆਂ। ਜਦੋਂ ਕਿ ਸੱਤ ਉਡਾਣਾਂ 20 ਤੋਂ 35 ਮੀਟਰ ਦੀ ਦੇਰੀ ਨਾਲ ਚੱਲੀਆਂ।

ਇਹ ਵੀ ਪੜ੍ਹੋ: Canada News: ਕੈਨੇਡਾ ਦੇ ਉਡਦੇ ਜਹਾਜ਼ 'ਚ ਹੋਇਆ ਹੰਗਾਮਾ, ਇਕ ਦੂਜੇ ਨਾਲ ਭਿੜੇ ਯਾਤਰੀ, ਕਰਵਾਈ ਐਮਰਜੈਂਸੀ ਲੈਂਡਿੰਗ

ਧੁੰਦ ਨੇ ਐਤਵਾਰ ਨੂੰ ਟਰੇਨਾਂ ਦੀ ਰਫਤਾਰ ਨੂੰ ਵੀ ਬ੍ਰੇਕ ਲਗਾ ਦਿੱਤੀ। ਕਾਲਕਾ ਹਾਵੜਾ ਐਕਸਪ੍ਰੈਸ ਅੱਜ ਸਵੇਰੇ 4 ਵਜੇ ਆਪਣੇ ਨਿਰਧਾਰਤ ਸਮੇਂ ਤੋਂ 3 ਘੰਟੇ ਦੇਰੀ ਨਾਲ ਪਹੁੰਚੀ। ਜਦੋਂਕਿ ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ 2 ਘੰਟੇ ਦੀ ਦੇਰੀ ਨਾਲ ਰਵਾਨਾ ਹੋਈ। ਚੰਡੀਗੜ੍ਹ ਵਿਚ ਇਸ ਟਰੇਨ ਦਾ ਆਉਣ ਦਾ ਸਮਾਂ ਦੁਪਹਿਰ 3:30 ਵਜੇ ਦੇ ਕਰੀਬ ਹੈ। ਇਹ ਟਰੇਨ ਸਾਢੇ ਪੰਜ ਵਜੇ ਚੰਡੀਗੜ੍ਹ ਰੇਲਵੇ ਸਟੇਸ਼ਨ ਪਹੁੰਚੀ। ਇਸ ਤੋਂ ਇਲਾਵਾ ਚੰਡੀਗੜ੍ਹ ਬਾਂਦਰਾ ਐਕਸਪ੍ਰੈਸ 40 ਮਿੰਟ ਲੇਟ ਹੋਈ। ਜਦੋਂ ਕਿ ਬਾਂਦੇ ਭਾਰਤ ਚੰਡੀਗੜ੍ਹ 10 ਮਿੰਟ ਅਤੇ ਕਾਲਕਾ ਨਵੀਂ ਦਿੱਲੀ ਸ਼ਤਾਬਦੀ 5 ਮਿੰਟ ਦੇਰੀ ਨਾਲ ਪਹੁੰਚੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Chandigarh Weather Update News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement