
ਮੌਕੇ 'ਤੇ ਪਹੁੰਚੀ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ
Hathras Road Accident: ਹਾਥਰਸ 'ਚ ਸੰਘਣੀ ਧੁੰਦ ਕਾਰਨ ਯਮੁਨਾ ਐਕਸਪ੍ਰੈੱਸ ਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਧੁੰਦ ਕਾਰਨ ਤਿੰਨ ਕੈਂਟਰ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਕੋਤਵਾਲੀ ਸਾਦਾਬਾਦ ਇਲਾਕੇ ਦੇ ਮਿੱਡਾਵਾਲੀ ਇਲਾਕੇ 'ਚ ਵਾਪਰਿਆ, ਜਿੱਥੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਕੈਂਟਰ ਪੂਰੀ ਤਰ੍ਹਾਂ ਨੁਕਸਾਨੇ ਗਏ ਅਤੇ ਇਨ੍ਹਾਂ ਵਿਚ ਸਵਾਰ ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ, ਜਦਕਿ ਡਰਾਈਵਰਾਂ ਦੀ ਲਾਪਰਵਾਹੀ ਵੀ ਇਸ ਹਾਦਸੇ ਦਾ ਕਾਰਨ ਹੋ ਸਕਦੀ ਹੈ।