Himachal News: ਹਿਮਾਚਲ ਘੁੰਮਣ ਗਏ ਸੈਲਾਨੀ ਨਾਲ ਵਾਪਰਿਆ ਵੱਡਾ ਹਾਦਸਾ, ਪੈਰਾ ਗਲਾਈਡਿੰਗ ਦੌਰਾਨ ਹੋਈ ਮੌਤ
Published : Jan 8, 2025, 11:59 am IST
Updated : Jan 8, 2025, 12:09 pm IST
SHARE ARTICLE
Tourist died while paragliding In Himachal News
Tourist died while paragliding In Himachal News

Himachal News: ਪਾਇਲਟ ਵੀ ਹੋਇਆ ਗੰਭੀਰ ਜ਼ਖ਼ਮੀ

Tourist died while paragliding In Himachal News: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਬੀਤੀ ਸ਼ਾਮ ਇੱਕ ਪੈਰਾ ਗਲਾਈਡਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿਚ ਇਕ ਯਾਤਰੀ ਦੀ ਮੌਤ ਹੋ ਗਈ ਅਤੇ ਪਾਇਲਟ ਜ਼ਖ਼ਮੀ ਹੋ ਗਿਆ। ਪੁਲਿਸ ਨੇ ਕੁੱਲੂ ਥਾਣੇ ਵਿਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਆਂਧਰਾ ਪ੍ਰਦੇਸ਼ ਦੇ ਇਸ ਸੈਲਾਨੀ ਨੇ ਕੁੱਲੂ ਦੇ ਰਾਏਸਾਨ ਤੋਂ ਪੈਰਾ ਗਲਾਈਡਰ ਲਈ ਸੀ। ਯਾਤਰੀ ਦੇ ਨਾਲ ਪਾਇਲਟ ਵੀ ਮੌਜੂਦ ਸੀ। ਪੈਰਾ ਗਲਾਈਡਰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ।

ਇਸ ਹਾਦਸੇ ਵਿੱਚ ਆਂਧਰਾ ਪ੍ਰਦੇਸ਼ ਦੇ ਮਹੇਸ਼ ਰੈਡੀ (31) ਨੂੰ ਗੰਭੀਰ ਸੱਟਾਂ ਲੱਗੀਆਂ। ਰੈਡੀ ਨੂੰ ਜ਼ਖ਼ਮੀ ਹਾਲਤ 'ਚ ਭੁੰਤਰ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਨੇਰਚੌਕ ਮੈਡੀਕਲ ਕਾਲਜ ਅਤੇ ਹਸਪਤਾਲ, ਮੰਡੀ ਲਈ ਰੈਫ਼ਰ ਕਰ ਦਿੱਤਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅੱਜ ਮੰਡੀ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਕੁੱਲੂ ਦੇ ਐਸਪੀ ਡਾ. ਕਾਰਤੀਕੇਅਨ ਗੋਕੁਲ ਚੰਦਰਨ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕੁੱਲੂ ਦੇ ਰਾਇਸਨ ਵਿੱਚ ਦੇਸ਼ ਭਰ ਤੋਂ ਆਉਣ ਵਾਲੇ ਸੈਲਾਨੀ ਪੈਰਾ ਗਲਾਈਡਿੰਗ ਕਰਦੇ ਹਨ। 
 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement