Emergency Movie: 'ਤੁਹਾਨੂੰ ਐਮਰਜੈਂਸੀ ਦੇਖਣੀ ਚਾਹੀਦੀ ਹੈ', ਕੰਗਨਾ ਰਣੌਤ ਨੇ ਕਿਹਾ ਤਾਂ ਪ੍ਰਿਅੰਕਾ ਗਾਂਧੀ ਨੇ ਦੋ ਸ਼ਬਦਾਂ ਵਿਚ ਦਿਤਾ ਜਵਾਬ 
Published : Jan 8, 2025, 3:44 pm IST
Updated : Jan 8, 2025, 3:44 pm IST
SHARE ARTICLE
'You should watch Emergency', Kangana Ranaut said, Priyanka Gandhi replied in two words.
'You should watch Emergency', Kangana Ranaut said, Priyanka Gandhi replied in two words.

ਫ਼ਿਲਮ ਐਮਰਜੈਂਸੀ 1975 ਤੋਂ 1977 ਤਕ ਦੇ 21 ਮਹੀਨਿਆਂ ਦੇ ਲੰਬੇ ਸਮੇਂ ਦੀ ਕਹਾਣੀ ਹੈ

 

Emergency Movie: ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਦੀ ਤਿਆਰੀ 'ਚ ਰੁੱਝੀ ਹੋਈ ਹੈ। ਉਨ੍ਹਾਂ ਨੇ ਇਸ ਫ਼ਿਲਮ ਨੂੰ ਦੇਖਣ ਲਈ ਕਾਂਗਰਸ ਸੰਸਦ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਵੀ ਸੱਦਾ ਭੇਜਿਆ ਹੈ।

ਫ਼ਿਲਮ ਐਮਰਜੈਂਸੀ 1975 ਤੋਂ 1977 ਤਕ ਦੇ 21 ਮਹੀਨਿਆਂ ਦੇ ਲੰਬੇ ਸਮੇਂ ਦੀ ਕਹਾਣੀ ਹੈ, ਜਿਸ ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਅੰਦਰੂਨੀ ਅਤੇ ਬਾਹਰੀ ਖ਼ਤਰਿਆਂ ਦਾ ਹਵਾਲਾ ਦਿੰਦੇ ਹੋਏ ਪੂਰੇ ਦੇਸ਼ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਸੀ।

ਕੰਗਨਾ ਨੇ ਇੰਦਰਾ ਗਾਂਦੀ ਦਾ ਨਿਭਾਇਆ ਕਿਰਦਾਰ 

ਇਸ ਫ਼ਿਲਮ 'ਚ ਕੰਗਨਾ ਰਣੌਤ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਇਹ ਫ਼ਿਲਮ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਕੰਗਨਾ ਨੇ ਕਿਹਾ, 'ਮੈਂ ਸੰਸਦ 'ਚ ਪ੍ਰਿਅੰਕਾ ਗਾਂਧੀ ਨੂੰ ਮਿਲੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਐਮਰਜੈਂਸੀ ਫ਼ਿਲਮ ਦੇਖਣੀ ਚਾਹੀਦੀ ਹੈ।’

ਕੰਗਨਾ ਨੇ ਕਿਹਾ ਕਿ ਪ੍ਰਿਅੰਕਾ ਨੇ ਇਸ ਗੱਲ 'ਤੇ ਹਾਮੀ ਭਰੀ ਅਤੇ ਕਿਹਾ ਕਿ ਠੀਕ ਹੈ, ਦੇਖਦੇ ਹਾਂ। ਕੰਗਨਾ ਨੇ ਕਿਹਾ ਕਿ ਹੁਣ ਦੇਖਣਾ ਹੋਵੇਗਾ ਕਿ ਉਹ ਫ਼ਿਲਮ ਦੇਖਣ ਜਾਣਗੇ ਜਾਂ ਨਹੀਂ।

ਇੰਦਰਾ ਗਾਂਧੀ ਦੀ ਤਾਰੀਫ਼ ਕੀਤੀ

ਕੰਗਨਾ ਨੇ ਕਿਹਾ, 'ਮੈਂ ਸੋਚਿਆ ਕਿ ਕਿਸੇ ਵਿਅਕਤੀ ਬਾਰੇ ਕਹਿਣ ਲਈ ਬਹੁਤ ਕੁਝ ਹੁੰਦਾ ਹੈ। ਜਦੋਂ ਔਰਤਾਂ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਦੇ ਸਮੀਕਰਨ ਸਿਰਫ਼ ਔਰਤਾਂ ਤਕ ਹੀ ਸੀਮਤ ਰਹਿ ਜਾਂਦੇ ਹਨ। ਉਨ੍ਹਾਂ ਬਾਰੇ ਕਾਫ਼ੀ ਕੁਝ ਵਿਵਾਦਤ ਹੈ ਪਰ ਮੈਂ ਮਰਿਆਦਾ ਦਾ ਧਿਆਨ ਰੱਖਿਆ ਹੈ। ਮੈਨੂੰ ਲਗਦਾ ਹੈ ਕਿ ਹਰ ਕਿਸੇ ਨੂੰ ਇਹ ਫ਼ਿਲਮ ਦੇਖਣੀ ਚਾਹੀਦੀ ਹੈ।

ਕੰਗਨਾ ਨੇ ਕਿਹਾ ਕਿ 'ਇੰਦਰਾ ਗਾਂਧੀ ਬਹੁਤ ਮਸ਼ਹੂਰ ਨੇਤਾ ਸੀ। ਐਮਰਜੈਂਸੀ ਦੌਰਾਨ ਜੋ ਕੁਝ ਵਾਪਰਿਆ ਜਾਂ ਕੁਝ ਹੋਰ ਚੀਜ਼ਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਲਈ ਲੋਕ ਉਨ੍ਹਾਂ ਨੂੰ ਯਾਦ ਕਰਦੇ ਹਨ। ਤਿੰਨ ਵਾਰ ਪ੍ਰਧਾਨ ਮੰਤਰੀ ਬਣਨਾ ਕੋਈ ਮਜ਼ਾਕ ਨਹੀਂ ਹੈ। ਲੋਕ ਉਨ੍ਹਾਂ ਨੂੰ ਮੰਨਦੇ ਸਨ।


 

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement