ਹਰ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਇਹ ਕੰਮ 30 ਦਿਨਾਂ ਵਿੱਚ ਕਰਨਾ ਹੋਵੇਗਾ ਪੂਰਾ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਹੋਣ ਵਾਲੀ ਜਨਗਣਨਾ 2027 ਦਾ ਪਹਿਲਾ ਪੜਾਅ 1 ਅਪ੍ਰੈਲ ਤੋਂ 30 ਸਤੰਬਰ ਦੇ ਵਿਚਕਾਰ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਘਰਾਂ ਦੀ ਲਿਸਟਿੰਗ ਅਤੇ ਘਰਾਂ ਦਾ ਡਾਟਾ ਇਕੱਠਾ ਕਰਨ ਨਾਲ ਹੋਵੇਗੀ। ਹਰ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਆਪਣੇ ਇਲਾਕੇ ਵਿੱਚ 30 ਦਿਨਾਂ ਵਿੱਚ ਇਹ ਕੰਮ ਪੂਰਾ ਕਰਨਗੇ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਕਿ 1 ਅਪ੍ਰੈਲ ਤੋਂ ਦੇਸ਼ ਭਰ ਵਿੱਚ ਸਾਰੇ ਮਕਾਨਾਂ ਅਤੇ ਪਰਿਵਾਰਾਂ ਦੀ ਲਿਸਟ ਬਣਾਈ ਜਾਵੇਗੀ। ਨਾਲ ਹੀ ਪਰਿਵਾਰਾਂ ਦੀ ਹੋਰ ਜਾਣਕਾਰੀ ਵੀ ਇਕੱਠੀ ਕੀਤੀ ਜਾਵੇਗੀ, ਤਾਂ ਜੋ ਜਨਸੰਖਿਆ ਗਿਣਨ ਦੀ ਮਜ਼ਬੂਤ ਤਿਆਰੀ ਹੋ ਸਕੇ।
ਸਰਕਾਰ ਨੇ ਇਹ ਵੀ ਕਿਹਾ ਕਿ ਘਰਾਂ ਦੀ ਲਿਸਟਿੰਗ ਸ਼ੁਰੂ ਹੋਣ ਤੋਂ 15 ਦਿਨ ਪਹਿਲਾਂ ਲੋਕਾਂ ਨੂੰ ਆਪਣੇ ਆਪ ਜਾਣਕਾਰੀ ਭਰਨ ਦਾ ਬਦਲ ਵੀ ਦਿੱਤਾ ਜਾਵੇਗਾ। ਅਸਲ ਵਿੱਚ ਜਨਗਣਨਾ 2021 ਵਿੱਚ ਹੋਣੀ ਸੀ, ਪਰ ਕੋਰੋਨਾ ਮਹਾਮਾਰੀ ਦੇ ਕਾਰਨ ਇਸ ਨੂੰ ਟਾਲ ਦਿੱਤਾ ਗਿਆ ਸੀ, ਜੋ ਹੁਣ 2027 ਵਿੱਚ ਪੂਰੀ ਹੋਵੇਗੀ।
