
ਰਣਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਘਾਟੀ ਦੇ ਨੌਜਵਾਨਾਂ ਨੂੰ ਅਤਿਵਾਦ ਦੀ ਰਾਹ ਵੱਲ ਮੋੜਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ।
ਸ਼੍ਰੀਨਗਰ : ਉੱਤਰ ਕਮਾਂਡ ਦੇ ਜਨਰਲ ਅਫ਼ਸਰ ਕਮਾਡਿੰਗ ਇਨ ਚੀਫ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਨੌਜਵਾਨਾਂ ਦਾ ਸਮਰਥਨ ਹਾਸਲ ਕਰਨ ਲਈ ਅਤੇ ਉਹਨਾਂ ਨੂੰ ਅਤਿਵਾਦ ਦੀ ਦਲਦਲ ਵਿਚ ਫਸਾਉਣ ਲਈ ਪਾਕਿਸਤਾਨ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ)
Pakistan
ਅਤੇ ਪਾਕਿਸਤਾਨ ਵਿਚ ਅਤਿਵਾਦੀ ਕੈਂਪ ਲਗਾਤਾਰ ਚਲ ਰਹੇ ਹਨ। ਸਿੰਘ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਵਿਚ ਸ਼ਾਂਤੀ ਅਤੇ ਸਥਿਰਤਾ ਵਿਚ ਰੁਕਾਵਟ ਪਾਉਣ ਲਈ ਹੁਣ ਅਪਣੇ ਪੈਂਤਰੇ ਬਦਲ ਰਿਹਾ ਹੈ ਤਾਂ ਕਿ ਉਹ ਉਥੇ ਦੇ ਲੋਕਾਂ ਦੀ ਸੋਚ ਨੂੰ ਬਦਲ ਸਕੇ। ਉਹਨਾਂ ਅੱਗੇ ਕਿਹਾ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਾਂ। ਰਣਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਘਾਟੀ ਦੇ ਨੌਜਵਾਨਾਂ ਨੂੰ ਅਤਿਵਾਦ
Social Media Sites
ਦੀ ਰਾਹ ਵੱਲ ਮੋੜਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ। ਲੈਫਟੀਨੈਂਟ ਜਨਰਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੱਟੜਪੰਥ ਸਿਰਫ ਭਾਰਤ ਹੀ ਨਹੀਂ ਸਗੋਂ ਸਾਰੀ ਦੁਨੀਆਂ ਲਈ ਚਿੰਤਾ ਹੈ। ਹਾਲਾਂਕਿ ਉਹਨਾਂ ਕਿਹਾ ਕਿ ਭਾਰਤੀ ਫ਼ੌਜ ਨੇ ਅਤਿਵਾਦੀਆਂ ਵਿਰੁਧ ਲੜਾਈ ਵਿਚ ਪ੍ਰਭਾਵੀ ਅਤਿਵਾਦ ਵਿਰੋਧੀ ਸਮਰਥਾ ਦਾ ਵਿਕਾਸ ਕੀਤਾ ਹੈ ਜੋ ਕਿ ਇਕ ਮਹੱਤਵਪੂਰਨ ਪੜਾਅ ਵਿਚ ਹੈ।