ਬੱਚਾ ਚੋਰੀ ਦੇ ਸ਼ੱਕ 'ਚ ਭੀੜ ਨੇ ਕੁੱਟ-ਕੁੱਟ ਕੇ ਮਾਰਿਆ ਕਿਸਾਨ, 6 ਪੁਲਿਸ ਅਧਿਕਾਰੀ ਮੁਅੱਤਲ
Published : Feb 8, 2020, 1:10 pm IST
Updated : Feb 8, 2020, 2:42 pm IST
SHARE ARTICLE
Villagers farmers
Villagers farmers

ਇਸ ਦੇ ਨਾਲ ਹੀ ਇਸ ਮਾਮਲੇ ਵਿਚ ਲਾਪਰਵਾਹੀ ਲਈ...

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਤੋਂ ਇਕ ਹੈਰਾਨ ਪਰੇਸ਼ਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਬੱਚਾ ਚੋਰੀ ਦੀ ਅਫ਼ਵਾਹ ਤੇ ਭੀੜ ਦੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਛੇ ਲੋਕ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਲਈ ਪੁਲਿਸ ਦੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

PhotoPhoto

ਇਸ ਦੇ ਨਾਲ ਹੀ ਇਸ ਮਾਮਲੇ ਵਿਚ ਲਾਪਰਵਾਹੀ ਲਈ ਮਨਾਵਰ ਪੁਲਿਸ ਥਾਣਾ ਦੇ ਮਿਊਂਸਿਪਲ ਇੰਸਪੈਕਟਰ ਸਮੇਤ ਛੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਧਾਰ ਜ਼ਿਲ੍ਹੇ ਦੇ ਮਨਾਵਰ ਖੇਤਰ ਵਿਚ ਮਜ਼ਦੂਰਾਂ ਤੋਂ ਅਪਣੀ ਰਕਮ ਵਾਪਸ ਲੈਣ ਆਏ ਇੰਦੌਰ ਜ਼ਿਲ੍ਹੇ ਦੇ ਸੱਤ ਕਿਸਾਨਾਂ ਤੇ ਗ੍ਰਾਮੀਣਾਂ ਨੇ ਬੁੱਧਵਾਰ ਨੂੰ ਪੱਥਰਾਂ ਅਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਸੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਛੇ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਏ ਸਨ।

MoneyMoney

ਇਹਨਾਂ ਲੋਕਾਂ ਤੇ ਪੱਥਰਾਂ ਅਤੇ ਲਾਠੀਆਂ ਨਾਲ ਹਮਲਾ ਕੀਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਲੋਕਾਂ ਖਿਲਾਫ ਨਾਮਜ਼ਦ ਅਤੇ 10 ਤੋਂ 12 ਸਾਲ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਧਾਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਅਦਿਤਿਆ ਪ੍ਰਤਾਪ ਸਿੰਘ ਨੇ ਦਸਿਆ ਕਿ ਧਾਰ ਦੇ ਬੋਰਲਾਈ ਵਿਚ ਹੋਈ ਭੀੜ ਹਿੰਸਾ ਦੀ ਘਟਨਾ ਦੇ ਸਬੰਧ ਵਿਚ ਤਿੰਨ ਆਰੋਪੀਆਂ ਪਿੰਡ ਦੇ ਸਰਪੰਚ ਰਮੇਸ਼ ਜੂਨਾਪਾਨੀ, ਸੱਤਿਆ ਤਸਲਿਆ ਅਤੇ ਗਲਿਆਂ ਭੂਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।

PhotoPhoto

ਰਮੇਸ਼ ਜੂਨਾਪਾਨੀ ਭਾਜਪਾ ਦੇ ਸਥਾਨਕ ਆਗੂ ਹਨ ਉਹਨਾਂ ਤੇ ਉਸ ਸਮੂਹ ਦੀ ਅਗਵਾਈ ਕਰਨ ਦਾ ਆਰੋਪ ਹੈ ਜਿਸ ਨੇ ਇਲਾਕੇ ਵਿਚ ਬੱਚਾ ਚੋਰ ਸਰਗਰਮ ਹੋਣ ਦੀ ਅਫਵਾਹ ਫੈਲਾਈ ਸੀ। ਇਕ ਮੀਡੀਆ ਰਿਪੋਰਟ ਮੁਤਾਬਕ ਪੀੜਤ ਕਿਸਾਨ ਮਜ਼ਦੂਰਾਂ ਨੂੰ ਖੇਤ ਵਿਚ ਕੰਮ ਕਰਨ ਲਈ ਐਡਵਾਂਸ ਵਿਚ ਦਿੱਤੇ ਗਏ ਢਾਈ ਲੱਖ ਰੁਪਏ ਵਿਚੋਂ ਡੇਢ ਲੱਖ ਰੁਪਏ ਵਾਪਸ ਲੈਣ ਇੱਥੇ ਪਹੁੰਚੇ ਸਨ। ਦਸਿਆ ਜਾ ਰਿਹਾ ਹੈ ਕਿ ਮਜ਼ਦੂਰ ਇਹਨਾਂ ਤੋਂ ਪੈਸੇ ਲੈਣ ਦੇ ਬਾਵਜੂਦ ਕੰਮ ਕਰਨ ਨਹੀਂ ਪਹੁੰਚੇ ਸਨ।

PhotoPhoto

ਐਸਪੀ ਆਦਿਤਿਆ ਪ੍ਰਤਾਪ ਸਿੰਘ ਨੇ ਦਸਿਆ ਕਿ ਇਹ ਘਟਨਾ ਜ਼ਿਲ੍ਹਾ ਦਫ਼ਤਰ ਤੋਂ ਲਗਭਗ 65 ਕਿਲੋਮੀਟਰ ਦੂਰ ਹੋਈ ਹੈ। ਮ੍ਰਿਤਕ ਦੀ ਪਹਿਚਾਣਾ ਇੰਦੌਰ ਨਿਵਾਸੀ ਗਣੇਸ਼ ਪਟੇਲ ਦੇ ਤੌਰ ਤੇ ਹੋਈ ਹੈ ਤੇ ਜੋ ਜ਼ਖ਼ਮੀ ਹੋਏ ਹਨ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਲੋਕ ਸਿਹਤ ਮੰਤਰੀ ਤੁਲਸੀਰਾਮ ਸਿਲਾਵਟ ਨੇ ਦਸਿਆ ਕਿ ਹਿੰਸਾ ਵਿਚ ਮਾਰੇ ਗਏ ਕਿਸਾਨ ਗਣੇਸ਼ ਪਟੇਲ ਦੇ ਪਰਵਾਰ ਨੂੰ ਦੋ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਇਸ ਘਟਨਾ ਵਿਚ ਜ਼ਖ਼ਮੀ ਲੋਕਾਂ ਦਾ ਇਲਾਜ ਰਾਜ ਸਰਕਾਰ ਕਰਵਾ ਰਹੀ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ। 

Location: India, Madhya Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement