ਸਿੰਘੂ ਬਾਰਡਰ ਤੋਂ ਗਰਜਿਆ ਰੁਲਦੂ ਸਿੰਘ ਮਾਨਸਾ , ਕਿਹਾ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਜਾਵਾਂਗੇ
Published : Feb 8, 2021, 3:10 pm IST
Updated : Feb 8, 2021, 8:24 pm IST
SHARE ARTICLE
Ruldu Singh Mansa
Ruldu Singh Mansa

26 ਜਨਵਰੀ ਤੋਂ ਬਾਅਦ ਹੀ ਅੰਦੋਲਨ ਵਿਚ ਨਵਾਂ ਮੋੜ ਆਉਣਾ ਸ਼ੁਰੂ ਹੋਇਆ- ਰੁਲਦੂ ਸਿੰਘ

ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖ਼ਾਬ): ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਲਈ ਸੱਦਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਨੇ ਦੱਸਿਆ ਕਿ 26 ਜਨਵਰੀ ਤੋਂ ਬਾਅਦ ਹੀ ਅੰਦੋਲਨ ਵਿਚ ਨਵਾਂ ਮੋੜ ਆਉਣਾ ਸ਼ੁਰੂ ਹੋਇਆ ਹੈ।

Ruldu Singh MansaRuldu Singh Mansa

ਚੱਕਾ ਜਾਮ ਕਰਨ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਉਹਨਾਂ ਦੇ ਸੱਦੇ ਨੂੰ ਪੰਜਾਬ-ਹਰਿਆਣਾ ਸਮੇਤ ਹੋਰ ਸੂਬਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਕਿਸਾਨ ਆਗੂ ਅਤੇ ਨੌਜਵਾਨ ਜੋਸ਼ ਵਿਚ ਹਨ। ਭਾਜਪਾ ਆਗੂ ਹਰਜੀਤ ਗਰੇਵਾਲ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਰੁਲਦੂ ਸਿੰਘ ਨੇ ਕਿਹਾ ਕਿ ਹਰਜੀਤ ਗਰੇਵਾਲ ਪੰਜਾਬ ਦੇ ਹਨ, ਇਸ ਲਈ ਉਹਨਾਂ ਨੂੰ ਸਿਰਫ ਪੰਜਾਬ ਹੀ ਦਿਖਾਈ ਦੇ ਰਿਹਾ ਹੈ। ਪਰ ਅਸੀਂ ਸਾਰੇ ਸੂਬਿਆਂ ਦੇ ਪ੍ਰਧਾਨ ਹਾਂ, ਇਸ ਲਈ ਸਾਨੂੰ ਸਾਰੇ ਸੂਬਿਆਂ ਵਿਚ ਚੱਕਾ ਜਾਮ ਦਾ ਅਸਰ ਦੇਖਣ ਨੂੰ ਮਿਲਿਆ।

Farmers ProtestFarmers Protest

ਨਰਿੰਦਰ ਤੋਮਰ ਦੇ ਬਿਆਨ ਬਾਰੇ ਬੋਲਦਿਆਂ ਰੁਲਦੂ ਸਿੰਘ ਨੇ ਕਿਹਾ ਕਿ ਅਸੀਂ ਕਦੀ ਵੀ ਖੇਤੀ ਕਾਨੂੰਨਾਂ ਵਿਚ ਸੋਧ ਕਰਨ ਦੀ ਮੰਗ ਨਹੀਂ ਕੀਤੀ। ਅਸੀਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣੇ ਹਨ ਅਤੇ ਭਾਰਤ ਦੇ ਕਿਸਾਨਾਂ ਦੀ ਜਿਣਸ ਦੀ ਸਰਕਾਰੀ ਖਰੀਦ ਕਰਵਾਉਣੀ ਹੈ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਗੱਲ਼ਬਾਤ 26 ਜਨਵਰੀ ਤੋਂ ਪਹਿਲਾਂ ਹੋਈ ਸੀ। ਇਸ ਤੋਂ ਬਾਅਦ ਗੱਲਬਾਤ ਬੰਦ ਹੈ। ਅਸੀਂ ਸਰਕਾਰ ਦੇ ਸੱਦੇ ਤੋਂ ਬਿਨਾਂ ਗੱਲਬਾਤ ਲ਼ਈ ਨਹੀਂ ਜਾ ਸਕਦੇ।

Ruldu Singh MansaRuldu Singh Mansa

ਸਸਪੈਂਡ ਕੀਤੇ ਗਏ ਆਗੂਆਂ ਬਾਰੇ ਗੱਲ ਕਰਦਿਆਂ ਰੁਲਦੂ ਸਿੰਘ ਨੇ ਕਿਹਾ ਜੋ ਰਾਹ ਬਦਲੇਗਾ, ਉਸ ਨੂੰ ਸਜ਼ਾ ਮਿਲੇਗੀ। ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਗੱਲ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਥੇਬੰਦੀਆਂ ਦੀ ਮੀਟਿੰਗ ਵਿਚ ਅਗਲੀ ਰਣਨੀਤੀ ਦਾ ਐਲ਼ਾਨ ਕੀਤਾ ਜਾਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement