ਸਿੰਘੂ ਬਾਰਡਰ ’ਤੇ ਕਿਸਾਨਾਂ ਨੇ ਦਿੱਤਾ ਸ਼ਾਂਤੀ ਦਾ ਸੰਦੇਸ਼
Published : Feb 8, 2021, 3:11 pm IST
Updated : Feb 8, 2021, 5:42 pm IST
SHARE ARTICLE
Farmer protest
Farmer protest

ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਸ਼ਾਤੀ ਨਾਲ ਸੰਘਰਸ਼ ਜਿੱਤਣ ਆਏ ਹਨ ।

ਨਵੀਂ ਦਿੱਲੀ, ਚਰਨਜੀਤ ਸਿੰਘ ਸੁਰਖ਼ਾਬ : ਸਿੰਘੂ ਬਾਰਡਰ ‘ਤੇ ਕਿਸਾਨ ਨੇ ਰੋਜ਼ ਡੇ ਮਨਾ ਕੇ ਸ਼ਾਂਤੀ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਸ਼ਾਤੀ ਨਾਲ ਸੰਘਰਸ਼ ਲੜ ਕੇ ਜਿੱਤਣ ਆਏ ਹਨ । ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨੀ ਅੰਦੋਲਨ ਨੂੰ ਸਰਕਾਰ ਵੱਲੋਂ ਹਿੰਸਕ ਦਿਖਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ “ ਰੋਜ਼ ਡੇ ” ਦੇ ਦਿਨ ‘ਤੇ ਕਿਸਾਨਾਂ ਵੱਲੋਂ ਬੈਰੀਗੇਟਾਂ ‘ਤੇ ਰੋਜ਼ ਰੱਖ ਕਿ ਸ਼ਾਂਤੀ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ । 
photo

photesਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਸ਼ੁਰੂ ਤੋਂ ਹੀ ਸ਼ਾਂਤਮਈ ਹੈ, ਸ਼ਾਂਤਮਈ ਸੀ ਅਤੇ ਸ਼ਾਂਤਮਈ ਰਹੇਗਾ ਪਰ ਸਰਕਾਰ ਅਤੇ ਨੈਸ਼ਨਲ ਮੀਡੀਆ ਕਿਸਾਨੀ ਅੰਦੋਲਨ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਿਹਾ ਹੈ , ਜਦਕਿ ਸੱਚਾਈ ਬਿਲਕੁਲ ਅਲੱਗ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੇ ਵਿਸ਼ਵ ਭਰ ਵਿਚ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ । ਇਸ ਕਰਕੇ ਸੰਘਰਸ਼ ਨੂੰ ਵਿਸ਼ਵ ਪੱਧਰੀ ਸ਼ਖ਼ਸੀਅਤਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ । 

photophotoਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਵੱਡੇ ਵੱਡੇ ਪੱਥਰ ਲਾਏ ਗਏ, ਕੰਡਿਆਲੀ ਤਾਰਾਂ ਲਈਆਂ ਗਈਆਂ , ਪਰ ਇਸ ਦੇ ਬਦਲੇ ਵਿੱਚ ਕਿਸਾਨਾਂ ਨੇ ਗੁਲਾਬ ਦੇ ਫੁੱਲ ਰੱਖ ਕੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੀ ਤਾਕਤ ਹਿੰਸਾ ਨਹੀਂ ਹੈ ਸਗੋਂ ਕਿਸਾਨੀ ਅੰਦੋਲਨ ਦੀ ਤਾਕਤ ਅੰਦੋਲਨ ਦਾ ਸ਼ਾਂਤਮਈ ਰਹਿਣਾ ਹੀ ਹੈ । 

photophotoਕਿਸਾਨਾਂ ਨੇ ਕਿਹਾ ਕਿ ਬੇਸ਼ੱਕ ਦੀ ਕੰਡਿਆਲੀ ਤਾਰ ਤੋਂ ਪਾਰ ਬੈਠੇ ਸਾਡੇ ਹੀ ਭਰਾ ਹਨ , ਸਾਡਾ ਮਕਸਦ ਕਿਸਾਨਾਂ ਨਾਲ ਲੜਨਾ ਨਹੀਂ ਹੈ , ਨਾ ਹੀ ਨਿੱਜੀ ਵੈਰ ਰੱਖਣਾ ਹੈ । ਅਸੀਂ ਤਾਂ ਆਪਣੇ ਹੱਕ ਲੈਣ ਆਏ ਹਾਂ , ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਕਿਸਾਨ ਕਿਸੇ ਧਰਮ ਵਿਸ਼ੇਸ਼ ਦੇ ਨਹੀਂ ਹਨ ਸਗੋਂ ਕਿਸਾਨੀ ਅੰਦੋਲਨ ਸਮੁੱਚੇ ਦੇਸ਼ ਦੇ ਲੋਕਾਂ ਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement