ਕਿਸਾਨ ਅੰਦੋਲਨ ਖਿਲਾਫ਼ ਸਰਕਾਰ ਦਾ ਵੱਡਾ ਐਕਸ਼ਨ- 1178 ਟਵਿੱਟਰ ਖਾਤਿਆਂ ਨੂੰ ਬੰਦ ਕਰਨ ਦੀ ਕੀਤੀ ਸ਼ਿਕਾਇਤ
Published : Feb 8, 2021, 11:07 am IST
Updated : Feb 8, 2021, 12:51 pm IST
SHARE ARTICLE
 Twitter Accounts
Twitter Accounts

ਸਰਕਾਰ ਵੱਲੋਂ ‘ਟਵਿਟਰ’ ਉੱਤੇ ਦੋਸ਼ ਲਾਏ ਜਾ ਰਹੇ ਹਨ ਕਿ ਉਸ ਦੇ ਮੰਚ ਦੀ ਵਰਤੋਂ ਕਿਸਾਨਾਂ ਨੂੰ ਭੜਕਾਉਣ ਲਈ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਪਿਛਲੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਲਗਾਤਾਰ ਜਾਰੀ ਹੈ। ਇਸ ਅੰਦੋਲਨ ’ਚ ਸੋਸ਼ਲ ਮੀਡੀਆ ਵੱਡਾ ਹਥਿਆਰ ਬਣਿਆ ਹੈ। ਹੁਣ ਇਸੇ ਮੀਡੀਆ ਦੇ ਹਿੱਸੇ ‘ਟਵਿਟਰ’ ਨੂੰ ਘੇਰਿਆ ਜਾ ਰਿਹਾ ਹੈ। ਕਿਸਾਨ ਅੰਦੋਲਨ ਦੀ ਆੜ ਵਿਚ, ਭਾਰਤ ਵਿਚ ਦੰਗੇ ਅਤੇ ਅਸ਼ਾਂਤੀ ਫੈਲਾਉਣ ਦੇ ਉਦੇਸ਼ ਨਾਲ ਵਿਦੇਸ਼ਾਂ ਤੋਂ ਟਵੀਟ ਲਗਾਤਾਰ ਭੇਜੇ ਜਾ ਰਹੇ ਹਨ। ਸਰਕਾਰ ਵੱਲੋਂ ‘ਟਵਿਟਰ’ ਉੱਤੇ ਦੋਸ਼ ਲਾਏ ਜਾ ਰਹੇ ਹਨ ਕਿ ਉਸ ਦੇ ਮੰਚ ਦੀ ਵਰਤੋਂ ਕਿਸਾਨਾਂ ਨੂੰ ਭੜਕਾਉਣ ਲਈ ਕੀਤੀ ਜਾ ਰਹੀ ਹੈ।

ਸਰਕਾਰ ਵੱਲੋਂ ‘ਟਵਿਟਰ’ ਉੱਤੇ ਦੋਸ਼ ਲਾਏ ਜਾ ਰਹੇ ਹਨ ਕਿ ਉਸ ਦੇ ਮੰਚ ਦੀ ਵਰਤੋਂ ਕਿਸਾਨਾਂ ਨੂੰ ਭੜਕਾਉਣ ਲਈ ਕੀਤੀ ਜਾ ਰਹੀ ਹੈ। ਇਸੇ ਲਈ ਕੇਂਦਰ ਸਰਕਾਰ ਨੇ ਇਸ ‘ਮਾਈਕ੍ਰੋ ਬਲੌਗਿੰਗ ਸਾਈਟ’ ਨੂੰ ਨਵਾਂ ਨੋਟਿਸ ਜਾਰੀ ਕਰਕੇ 1,178 ਟਵਿਟਰ ਅਕਾਊਂਟ ਬੰਦ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ  ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਟਵਿਟਰ ਨੂੰ 257 ਹੈਂਡਲ ਬਲੌਕ ਕਰਨ ਲਈ ਆਖ ਚੁੱਕੀ ਹੈ। ਪਿਛਲਾ ਨੋਟਿਸ ਵੀਰਵਾਰ ਨੂੰ ਜਾਰੀ ਕੀਤਾ ਗਿਆ ਸੀ। 

Twitter Twitter

ਭਾਰਤ ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਬਲਾਕ ਕੀਤੇ ਜਾਣ ਵਾਲੇ ਜ਼ਿਆਦਾਤਰ ਖਾਤੇ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਹਨ ਤੇ ਉਨ੍ਹਾਂ ਰਾਹੀਂ ਕਿਸਾਨ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨਾਲ ਜਨਤਕ ਵਿਵਸਥਾ ਲਈ ਖ਼ਤਰਾ ਪੈਦਾ ਹੋ ਰਿਹਾ ਹੈ। ਦੱਸਣਯੋਗ ਹੈ ਕਿ 257 ਖਾਤਿਆਂ ਦੇ ਬੰਦ ਹੋਣ ਤੋਂ ਬਾਅਦ ਟਵਿੱਟਰ ਨੇ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਬਲੌਕ ਕਰ ਦਿੱਤਾ ਹੈ, ਜਿਸ ਤੋਂ ਨਾਰਾਜ਼  ਹੋ ਕੇ ਆਈਟੀ ਮੰਤਰਾਲੇ ਨੇ ਕੰਪਨੀ ਨੂੰ ਆਦੇਸ਼ ਸਵੀਕਾਰ ਕਰਨ ਲਈ ਇੱਕ ਵਿਸਥਾਰਤ ਨੋਟਿਸ ਭੇਜਿਆ ਹੈ। ਸੂਤਰਾਂ ਨੇ ਦੱਸਿਆ ਕਿ ਆਈਟੀ ਮੰਤਰਾਲੇ ਨੇ ਪਹਿਲੇ ਨੋਟਿਸ ਵਿਚ ਕਿਹਾ ਸੀ ਕਿ ਟਵਿੱਟਰ ਇਕ ਵਿਚੋਲਾ ਹੈ ਅਤੇ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪਾਬੰਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement