
ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਵਿਚ ਵਿਰੋਧੀ ਧਿਰ
ਨਵੀਂ ਦਿੱਲੀ: ਰਾਜ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਜਾਰੀ ਹੈ। ਅਜਿਹੇ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਵਿਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਜਵਾਬ ਦੇ ਸਕਦੇ ਹਨ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੀਐਮ ਮੋਦੀ ਇਸ ਦੌਰਾਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅਪਣੇ ਵਿਚਾਰ ਰੱਖ ਸਕਦੇ ਹਨ।
PM Modi
ਹਾਲਾਂਕਿ ਸਰਕਾਰ ਪਹਿਲਾਂ ਹੀ ਇਹਨਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਸਬੰਧੀ ਕਈ ਦਲੀਲਾਂ ਦੇ ਚੁੱਕੀ ਹੈ। ਦੱਸ ਦਈਏ ਕਿ ਪੰਜ ਫਰਵਰੀ ਨੂੰ ਭਾਜਪਾ ਨੇ ਰਾਜ ਸਭਾ ਵਿਚ ਅਪਣੇ ਮੈਂਬਰਾਂ ਨੂੰ ਤਿੰਨ ਲਾਈਨਾਂ ਦਾ ਵ੍ਹਿਪ ਜਾਰੀ ਕੀਤਾ ਸੀ। ਭਾਜਪਾ ਨੇ ਅਪਣੇ ਸੰਸਦ ਮੈਂਬਰਾਂ ਨੂੰ 8 ਤੋਂ 12 ਫਰਵਰੀ ਦੌਰਾਨ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ ਸੀ।
Rajya Sabha
ਦੂਜੇ ਪਾਸੇ ਕਾਂਗਰਸ ਨੇ ਵੀ ਵ੍ਹਿਪ ਜਾਰੀ ਕਰਕੇ ਅਪਣੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੰ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ ਹੈ। ਅਜਿਹੇ ਵਿਚ ਸਦਨ ਦੀ ਕਾਰਵਾਈ ਦੌਰਾਨ ਭਾਰੀ ਹੰਗਾਮਾ ਹੋ ਸਕਦਾ ਹੈ। ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਵਿਰੋਧੀ ਧਿਰ ਵੱਲੋਂ ਕੇਂਦਰ ਸਰਕਾਰ ਤੇ ਹਮਲੇ ਬੋਲੇ ਜਾ ਰਹੇ ਹਨ। ਇਸ ਦੌਰਾਨ ਕਾਂਗਰਸ ਸਮੇਤ ਕਈ ਧਿਰਾਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਹੈ।