
ਸਥਾਨਕ ਪ੍ਰਸ਼ਾਸਨ ਮੁਤਾਬਕ 170 ਲੋਕ ਲਾਪਤਾ
ਦੇਹਰਾਦੂਨ: ਬੀਤੇ ਦਿਨ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਨੰਦਾ ਦੇਵੀ ਗਲੇਸ਼ੀਅਰ ਦਾ ਇਕ ਵੱਡਾ ਹਿੱਸਾ ਟੁੱਟ ਜਾਣ ਕਾਰਨ ਰਿਸ਼ੀਗੰਗਾ ਘਾਟੀ ਵਿਚ ਭਾਰੀ ਹੜ੍ਹ ਆ ਗਿਆ। ਇੱਥੇ ਜਾਰੀ ਹਾਈਡ੍ਰੋ ਪ੍ਰਾਜੈਕਟਾਂ ਵਿਚ ਕੰਮ ਕਰ ਰਹੇ ਕਈ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 170 ਤੋਂ ਵੱਧ ਮਜ਼ਦੂਰ ਲਾਪਤਾ ਦੱਸੇ ਜਾ ਰਹੇ ਹਨ।
Uttarakhand Glacier breach
ਇਸ ਦੌਰਾਨ ਐਸ.ਡੀ.ਆਰ.ਐਫ. ਨੇ ਤਪੋਵਨ ਡੈਮ ਨੇੜੇ ਸੁਰੰਗ ਵਿਚ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਚਮੋਲੀ ਪੁਲਿਸ ਦਾ ਕਹਿਣਾ ਹੈ ਕਿ ਸੁਰੰਗ ਵਿਚ ਫਸੇ ਲੋਕਾਂ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਜੇਸੀਬੀ ਦੀ ਮਦਦ ਨਾਲ ਸੁਰੰਗ ਦੇ ਅੰਦਰ ਪਹੁੰਚ ਕੇ ਰਸਤਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹਨ। ਹੁਣ ਤੱਕ ਕੁੱਲ 15 ਵਿਅਕਤੀਆਂ ਨੂੰ ਬਚਾਇਆ ਗਿਆ ਹੈ।
Uttarakhand Glacier breach
ਪੁਲਿਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੋਂ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਆਈਟੀਬੀਪੀ ਦੇ ਬੁਲਾਰੇ ਵਿਵੇਕ ਕੁਮਾਰ ਨੇ ਦੱਸਿਆ ਕਿ ਦੂਜੀ ਸੁਰੰਗ ਲਈ ਵੀ ਖੋਜ ਕਾਰਜ ਤੇਜ਼ ਕਰ ਦਿੱਤਾ ਹੈ। ਉੱਥੇ ਕਰੀਬ 30 ਲੋਕ ਫਸੇ ਹੋਣ ਦੀ ਸੂਚਨਾ ਹੈ।
Rescue operation At Uttarakhand
ਆਈਟੀਬੀਪੀ ਦੇ 300 ਜਵਾਨ ਸੁਰੰਗ ਨੂੰ ਸਾਫ ਕਰਨ ਵੀ ਲੱਗੇ ਹਨ, ਤਾਂ ਜੋ ਲੋਕਾਂ ਨੂੰ ਬਚਾਇਆ ਜਾ ਸਕੇ। ਆਈਟੀਬੀਪੀ ਬੁਲਾਰੇ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਮੁਤਾਬਕ 170 ਲੋਕ ਇਸ ਆਪਦਾ ਵਿਚ ਲਾਪਤਾ ਹੋਏ।