
ਮਛੇਰਿਆਂ ਨੇ ਆਪਣੇ ਸਾਥੀਆਂ ਦੇ ਸਮੁੰਦਰੀ ਸੀਮਾ ਪਾਰ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਰਾਮੇਸ਼ਵਰਮ - ਸ੍ਰੀਲੰਕਾ ਦੀ ਜਲ ਸੈਨਾ ਨੇ ਮੰਗਲਵਾਰ ਨੂੰ ਇੱਥੋਂ ਦੇ 11 ਮਛੇਰਿਆਂ ਨੂੰ ਕਥਿਤ ਤੌਰ 'ਤੇ ਆਪਣੇ ਖੇਤਰੀ ਪਾਣੀਆਂ ਵਿਚ ਦਾਖ਼ਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸੂਬਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਇਸ ਦੇ ਨਾਲ ਹੀ ਮਛੇਰਿਆਂ ਨੇ ਆਪਣੇ ਸਾਥੀਆਂ ਦੇ ਸਮੁੰਦਰੀ ਸੀਮਾ ਪਾਰ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਮੱਛੀ ਪਾਲਣ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਸ਼੍ਰੀਲੰਕਾ ਦੀ ਜਲ ਸੈਨਾ ਨੇ ਮੰਗਲਵਾਰ ਸਵੇਰੇ 11 ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਤਿੰਨ ਕਿਸ਼ਤੀਆਂ ਨੂੰ ਜ਼ਬਤ ਕਰ ਲਿਆ। ਇਸ ਦੌਰਾਨ ਰਾਮਨਾਥਪੁਰਮ ਤੋਂ ਲੋਕ ਸਭਾ ਮੈਂਬਰ ਕੇ. ਨਵਾਸ ਕਾਣੀ ਨੇ ਕੇਂਦਰ ਨੂੰ ਇਸ ਘਟਨਾ ਤੋਂ ਜਾਣੂ ਕਰਵਾ ਕੇ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਅਪੀਲ ਕੀਤੀ ਹੈ।