Farmer's Protest: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਸਰਹੱਦ 'ਤੇ ਭਾਰੀ ਜਾਮ
Published : Feb 8, 2024, 2:42 pm IST
Updated : Feb 8, 2024, 2:42 pm IST
SHARE ARTICLE
Heavy jam on Delhi-Noida border due to farmers' protest
Heavy jam on Delhi-Noida border due to farmers' protest

ਅਧਿਕਾਰੀਆਂ ਨੇ ਦਸਿਆ ਕਿ ਦਿੱਲੀ-ਨੋਇਡਾ ਹਾਈਵੇਅ 'ਤੇ ਜਾਮ 'ਚ ਵੱਡੀ ਗਿਣਤੀ 'ਚ ਵਾਹਨ ਫਸੇ ਹੋਣ ਦੀ ਖ਼ਬਰ ਹੈ।

Farmer's Protest: ਰਾਸ਼ਟਰੀ ਰਾਜਧਾਨੀ ਖੇਤਰ ਦੇ ਨੋਇਡਾ ਅਤੇ ਗ੍ਰੇਟਰ ਨੋਇਡਾ ਵਿਚ ਕਿਸਾਨਾਂ ਦੇ ਵਿਆਪਕ ਵਿਰੋਧ ਦੇ ਮੱਦੇਨਜ਼ਰ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਸੁਰੱਖਿਆ ਵਧਾ ਦਿਤੀ ਗਈ ਹੈ, ਜਿਸ ਤੋਂ ਬਾਅਦ ਵੀਰਵਾਰ ਨੂੰ ਭਾਰੀ ਜਾਮ ਲੱਗ ਗਿਆ। ਅਧਿਕਾਰੀਆਂ ਨੇ ਦਸਿਆ ਕਿ ਸਰਿਤਾ ਵਿਹਾਰ ਵਿਚ ਕਈ ਦੋਪਹੀਆ ਅਤੇ ਚਾਰ ਪਹੀਆ ਵਾਹਨ ਟ੍ਰੈਫਿਕ ਜਾਮ ਵਿਚ ਫਸ ਗਏ, ਜਿਸ ਕਾਰਨ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਅਧਿਕਾਰੀਆਂ ਨੇ ਦਸਿਆ ਕਿ ਦਿੱਲੀ-ਨੋਇਡਾ ਹਾਈਵੇਅ 'ਤੇ ਜਾਮ 'ਚ ਵੱਡੀ ਗਿਣਤੀ 'ਚ ਵਾਹਨ ਫਸੇ ਹੋਣ ਦੀ ਖ਼ਬਰ ਹੈ।

Heavy jam on Delhi-Noida border due to farmers' protestHeavy jam on Delhi-Noida border due to farmers' protest

ਇਸ ਦੌਰਾਨ ਅਧਿਕਾਰੀਆਂ ਨੇ ਦਸਿਆ ਕਿ ਕਿਸਾਨਾਂ ਦੇ ਵਿਆਪਕ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਸੁਰੱਖਿਆ ਵਧਾ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਟਰੈਫਿਕ ਵਿਵਸਥਾ ਵਿਚ ਕੁੱਝ ਬਦਲਾਅ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁੱਝ ਰੂਟਾਂ 'ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿਤੀ ਗਈ ਹੈ।

Heavy jam on Delhi-Noida border due to farmers' protestHeavy jam on Delhi-Noida border due to farmers' protest

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, 'ਰਾਸ਼ਟਰੀ ਰਾਜਧਾਨੀ 'ਚ ਵੱਖ-ਵੱਖ ਸਰਹੱਦੀ ਐਂਟਰੀ ਪੁਆਇੰਟਾਂ 'ਤੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਇਕ ਹੋਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੀਮ ਫੌਜੀ ਬਲਾਂ ਦੇ ਨਾਲ ਭਾਰੀ ਸੁਰੱਖਿਆ ਬਲ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ 'ਤੇ ਬੈਰੀਕੇਡ ਲਗਾਏ ਗਏ ਹਨ।

Heavy jam on Delhi-Noida border due to farmers' protestHeavy jam on Delhi-Noida border due to farmers' protest

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਟ੍ਰੈਫਿਕ ਪੁਲਿਸ ਮੁਤਾਬਕ ਵੀਰਵਾਰ ਨੂੰ ਸੋਨੀਆ ਵਿਹਾਰ, ਡੀਐੱਨਡੀ, ਚਿੱਲਾ, ਗਾਜ਼ੀਪੁਰ, ਸਭਾਪੁਰ, ਅਪਸਰਾ ਅਤੇ ਲੋਨੀ ਸਰਹੱਦ ਨਾਲ ਜੁੜੇ ਮਾਰਗਾਂ 'ਤੇ ਭਾਰੀ ਆਵਾਜਾਈ ਹੋਣ ਦੀ ਸੰਭਾਵਨਾ ਹੈ। ਯਾਤਰੀਆਂ ਨੂੰ ਅਪਣੀ ਯਾਤਰਾ ਮੁਲਤਵੀ ਕਰਨ ਜਾਂ ਉਸ ਅਨੁਸਾਰ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ। ਨੋਇਡਾ ਅਤੇ ਗ੍ਰੇਟਰ ਨੋਇਡਾ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ, ਗੌਤਮ ਬੁੱਧ ਨਗਰ ਪੁਲਿਸ ਨੇ ਬੁਧਵਾਰ ਅਤੇ ਵੀਰਵਾਰ ਲਈ ਜ਼ਾਬਤਾ ਫੌਜਦਾਰੀ ਦੀ ਧਾਰਾ 144 ਲਾਗੂ ਕਰ ਦਿਤੀ ਹੈ।

Heavy jam on Delhi-Noida border due to farmers' protestHeavy jam on Delhi-Noida border due to farmers' protest

ਪੁਲਿਸ ਨੇ ਟਰੈਕਟਰਾਂ 'ਤੇ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਦੋ ਸ਼ਹਿਰਾਂ ਦੇ ਕੁੱਝ ਰੂਟਾਂ 'ਤੇ ਯਾਤਰੀਆਂ ਨੂੰ ਸਾਵਧਾਨ ਕਰਦੇ ਹੋਏ ਟ੍ਰੈਫਿਕ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਨੋਇਡਾ ਅਤੇ ਗ੍ਰੇਟਰ ਨੋਇਡਾ ਵਿਚ ਕਿਸਾਨ ਸਮੂਹ ਦਸੰਬਰ 2023 ਤੋਂ ਸਥਾਨਕ ਵਿਕਾਸ ਅਥਾਰਟੀਆਂ ਦੁਆਰਾ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਬਦਲੇ ਵਿਚ ਮੁਆਵਜ਼ਾ ਵਧਾਉਣ ਅਤੇ ਵਿਕਸਤ ਪਲਾਟਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

(For more Punjabi news apart from Heavy jam on Delhi-Noida border due to farmers' protest, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement