
ਗ਼ੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁਧ ਜੰਗ ਛੇੜ ਰਿਹਾ ਕੇਂਦਰ: ਅਰਵਿੰਦ ਕੇਜਰੀਵਾਲ
Kerala's LDF protest: ਕੇਰਲ ਦੇ ਖੱਬੇ ਜਮਹੂਰੀ ਮੋਰਚੇ (ਐਲ.ਡੀ.ਐਫ.) ਦੇ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਿਰੁਧ ਪ੍ਰਦਰਸ਼ਨ ਕੀਤਾ। ਵਿਜਯਨ ਨੇ ਕੇਂਦਰ ਸਰਕਾਰ 'ਤੇ ਸੂਬਿਆਂ ਨੂੰ ਟੈਕਸਾਂ ਵਿਚ ਉਨ੍ਹਾਂ ਦਾ ਹਿੱਸਾ ਨਾ ਦੇਣ ਅਤੇ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਵਿਚ ਰਾਜਪਾਲਾਂ ਰਾਹੀਂ ਸਰਕਾਰ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ, ਡੀ.ਐਮ.ਕੇ. ਆਗੂ ਤਿਰੂਚੀ ਸਿਵਾ ਅਤੇ ਪਲਾਨੀਵੇਲ ਥਿਆਗਰਾਜਨ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀ.ਪੀ.ਆਈ.-ਐਮ.) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਡੀ ਰਾਜਾ ਵੀ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।
Kerala's LDF stages protest in Delhi against Centre
ਵਿਜਯਨ ਨੇ ਅਪਣੇ ਸੰਬੋਧਨ 'ਚ ਉਨ੍ਹਾਂ ਦੋਸ਼ਾਂ ਨੂੰ ਵੀ ਰੱਦ ਕਰ ਦਿਤਾ ਕਿ ਇਹ ਪ੍ਰਦਰਸ਼ਨ ਉੱਤਰ ਅਤੇ ਦੱਖਣ ਵਿਚਾਲੇ ਪਾੜਾ ਵਧਾਏਗਾ। ਕੇਰਲ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਥੇ ਇਸ ਲਈ ਹਨ ਤਾਂ ਜੋ ਸੂਬੇ ਦੇ ਲੋਕਾਂ ਦੇ ਹਿੱਤਾਂ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ “ਅਸੀਂ ਸਾਰੇ ਇਸ ਵਿਰੁਧ ਅਪਣਾ ਸਖ਼ਤ ਵਿਰੋਧ ਦਰਜ ਕਰਵਾਉਣ ਅਤੇ ਭਾਰਤ ਦੇ ਸੰਘੀ ਢਾਂਚੇ ਨੂੰ ਕਾਇਮ ਰੱਖਣ ਲਈ ਇਕੱਠੇ ਹੋਏ ਹਾਂ। ਅੱਜ ਅਸੀਂ ਇਕ ਨਵੀਂ ਲੜਾਈ ਸ਼ੁਰੂ ਕਰ ਰਹੇ ਹਾਂ ਜੋ ਸੂਬਿਆਂ ਨਾਲ ਬਰਾਬਰੀ ਵਾਲਾ ਵਿਵਹਾਰ ਯਕੀਨੀ ਬਣਾਏਗੀ”। ਵਿਜਯਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਵਿਚ ਰਾਜਪਾਲ ਕੇਂਦਰ ਸਰਕਾਰ ਦੇ 'ਇਸ਼ਾਰੇ' 'ਤੇ ਕੰਮ ਕਰ ਰਹੇ ਹਨ ਅਤੇ ਕੰਮ ਵਿਚ ਰੁਕਾਵਟ ਪਾ ਰਹੇ ਹਨ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਜੰਤਰ-ਮੰਤਰ ਕੋਈ ਨਵੀਂ ਥਾਂ ਨਹੀਂ ਹੈ। ਹੁਣ ਇਹ ਦਿਨ ਵੀ ਦੇਖਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਹੋਣ ਦੇ ਬਾਵਜੂਦ ਸਾਨੂੰ ਅਸੈਂਬਲੀ ਦੀ ਬਜਾਏ ਜੰਤਰ-ਮੰਤਰ 'ਤੇ ਅਪਣੇ ਹੱਕ ਮੰਗਣ ਲਈ ਆਉਣਾ ਪੈ ਰਿਹਾ ਹੈ। ਦੇਸ਼ ਨੂੰ ਬਚਾਉਣ ਲਈ ਸਾਡਾ ਸਾਰਿਆਂ ਦਾ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਗ਼ੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁਧ ਜੰਗ ਛੇੜ ਰਿਹਾ ਕੇਂਦਰ: ਅਰਵਿੰਦ ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਸ 'ਤੇ ਵਿਰੋਧੀ ਪਾਰਟੀਆਂ ਦੀ ਅਗਵਾਈ ਵਾਲੀ ਸੂਬਾ ਸਰਕਾਰਾਂ ਵਿਰੁਧ ਜੰਗ ਛੇੜਨ ਦਾ ਦੋਸ਼ ਲਗਾਇਆ। ਕੇਜਰੀਵਾਲ ਨੇ ਕਿਹਾ, “ਵਿਰੋਧੀ ਪਾਰਟੀਆਂ ਦੇਸ਼ ਦੇ 70 ਕਰੋੜ ਲੋਕਾਂ ਦੀ ਨੁਮਾਇੰਦਗੀ ਕਰਦੀਆਂ ਹਨ। ਭਾਜਪਾ ਨੇ ਵਿਰੋਧੀ ਸ਼ਾਸਤ ਸੂਬਿਆਂ ਵਿਰੁਧ ਜੰਗ ਛੇੜੀ ਹੋਈ ਹੈ। ਕੇਂਦਰ ਸਰਕਾਰ ਵਿਰੋਧੀ ਸਰਕਾਰਾਂ ਨੂੰ ਪ੍ਰੇਸ਼ਾਨ ਕਰਨ ਲਈ ਹਰ ਤਰਕੀਬ ਅਪਣਾ ਰਹੀ ਹੈ”।
Kerala's LDF stages protest in Delhi against Centre
ਉਨ੍ਹਾਂ ਕਿਹਾ, “ਉਹ ਉਨ੍ਹਾਂ ਨੂੰ ਫੰਡਾਂ ਤੋਂ ਵਾਂਝਾ ਕਰ ਰਹੀ ਹੈ, ਰਾਜਪਾਲਾਂ ਅਤੇ ਲੈਫਟੀਨੈਂਟ ਗਵਰਨਰਾਂ ਦੁਆਰਾ ਕੰਮ ਵਿਚ ਰੁਕਾਵਟ ਪਾ ਰਹੀ ਹੈ। ਉਹ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਪਰੇਸ਼ਾਨ ਕਰ ਰਹੀ ਹੈ”। ਕੇਜਰੀਵਾਲ ਨੇ ਕਿਹਾ, “ਅਸੀਂ ਇਥੇ ਅਪਣੇ ਪਰਵਾਰਾਂ ਲਈ ਭੀਖ ਮੰਗਣ ਜਾਂ ਕੁੱਝ ਮੰਗਣ ਨਹੀਂ ਆਏ ਹਾਂ। ਅਸੀਂ ਇਥੇ 2 ਕਰੋੜ ਲੋਕਾਂ ਦਾ ਹੱਕ ਮੰਗਣ ਆਏ ਹਾਂ। ਜੇਕਰ ਤੁਸੀਂ ਸਾਨੂੰ ਫੰਡ ਨਹੀਂ ਦਿਓਗੇ ਤਾਂ ਅਸੀਂ ਸੜਕਾਂ ਕਿਵੇਂ ਬਣਾਵਾਂਗੇ, ਬਿਜਲੀ ਕਿਵੇਂ ਦੇਵਾਂਗੇ ਅਤੇ ਵਿਕਾਸ ਲਈ ਕੰਮ ਕਿਵੇਂ ਕਰਾਂਗੇ?”
(For more Punjabi news apart from Kerala's LDF stages protest in Delhi against Centre, stay tuned to Rozana Spokesman)