
ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਨੂੰ ਤੰਗ ਵਿੱਤੀ ਲਾਭ ਜਾਂ ਪ੍ਰਸ਼ਾਸਨਿਕ ਸਹੂਲਤ ਲਈ ਕੁਰਬਾਨ ਨਹੀਂ ਕੀਤਾ ਜਾ ਸਕਦਾ
One Nation One Election: ਨਵੀਂ ਦਿੱਲੀ - ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਲੈ ਕੇ ਵਨ ਨੇਸ਼ਨ ਵਨ ਇਲੈਕਸ਼ਨ ਦੀ ਉੱਚ ਪੱਧਰੀ ਕਮੇਟੀ ਦੇ ਮੈਂਬਰਾਂ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜਗੁਪਤਾ ਅਤੇ 'ਆਪ' ਦੇ ਸੀਨੀਅਰ ਨੇਤਾ ਜੈਸਮੀਨ ਸ਼ਾਹ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲ ਵਿਰੋਧ ਦਰਜ ਕਰਵਾਇਆ ਹੈ। ਉਹਨਾਂ ਨੇ ਕਿਹਾ ਕਿ 'ਆਪ' ਇੱਕੋ ਸਮੇਂ ਚੋਣਾਂ ਕਰਵਾਉਣ ਦੇ ਵਿਚਾਰ ਦਾ ਸਖ਼ਤ ਵਿਰੋਧ ਕਰਦੀ ਹੈ ਕਿਉਂਕਿ ਇਹ ਵੋਟਰਾਂ ਦੀ ਜਵਾਬਦੇਹੀ ਨੂੰ ਕਮਜ਼ੋਰ ਕਰਦੀ ਹੈ।
ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਨੂੰ ਤੰਗ ਵਿੱਤੀ ਲਾਭ ਜਾਂ ਪ੍ਰਸ਼ਾਸਨਿਕ ਸਹੂਲਤ ਲਈ ਕੁਰਬਾਨ ਨਹੀਂ ਕੀਤਾ ਜਾ ਸਕਦਾ। ਅਸੀਂ ਮੌਜੂਦਾ ਸਲਾਹ-ਮਸ਼ਵਰੇ ਦੀ ਨੁਕਸਦਾਰ ਪ੍ਰਕਿਰਤੀ ਦਾ ਵੀ ਜ਼ਿਕਰ ਕੀਤਾ ਜੋ ਮੇਜ਼ 'ਤੇ ਬਿਨਾਂ ਕਿਸੇ ਨੀਤੀ ਦੇ ਖਰੜੇ ਦੇ ਇੱਕ ਅਸਪਸ਼ਟ ਵਿਚਾਰ 'ਤੇ ਹੋ ਰਿਹਾ ਹੈ।
(For more Punjabi news apart from 'One Nation One Election, stay tuned to Rozana Spokesman)