
Shimla News : ਸ਼ਹਿਰ ਵਿਚ ਨਹੀਂ ਥੰਮ ਰਿਹਾ ਹਾਦਸਿਆਂ ਦਾ ਸਿਲਸਿਲਾ
Car falls into deep gorge in Shimla, 2 dead Latest News in Punjabi : ਸ਼ਿਮਲਾ ਜ਼ਿਲ੍ਹੇ ਵਿਚ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਸਬ-ਡਵੀਜ਼ਨਲ ਚੌਪਾਲ ਤੋਂ ਸਾਹਮਣੇ ਆਇਆ ਹੈ। ਸ਼ੁਕਰਵਾਰ ਦੇਰ ਸ਼ਾਮ ਚੌਪਾਲ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਵਿਚ ਇਕ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਸਬ-ਡਵੀਜ਼ਨ ਚੌਪਾਲ ਦੇ ਚੌਪਾਲ-ਝੀਨਾ ਸੜਕ ’ਤੇ ਚੰਬੀ ਨੇੜੇ ਵਾਪਰਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।
ਮ੍ਰਿਤਕਾਂ ਦੀ ਪਛਾਣ ਰਾਮਕ੍ਰਿਸ਼ਨ ਸ਼ਰਮਾ ਅਤੇ ਸੁਰਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਸ਼ਿਮਲਾ ਜ਼ਿਲ੍ਹੇ ਦੇ ਬਦਲਾਵਗ ਪਿੰਡ ਦੇ ਰਹਿਣ ਵਾਲੇ ਸਨ। ਰਾਮਕ੍ਰਿਸ਼ਨ ਸ਼ਰਮਾ ਚੰਬੀ ਵਿਚ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ।
ਐਸਪੀ ਸ਼ਿਮਲਾ ਸੰਜੀਵ ਗਾਂਧੀ ਨੇ ਦਸਿਆ ਕਿ ਇਕ ਆਲਟੋ ਕਾਰ (HP 08A-4595) ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਰਾਮਕ੍ਰਿਸ਼ਨ ਸ਼ਰਮਾ ਅਤੇ ਸੁਰਜੀਤ ਸਿੰਘ ਚੰਬੀ ਤੋਂ ਬਦਲਾਵਗ ਵੱਲ ਜਾ ਰਹੇ ਸਨ। ਚੰਬੀ ਨੇੜੇ, ਅਚਾਨਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।
ਘਟਨਾ ਤੋਂ ਬਾਅਦ ਦੋਵਾਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਨਾਲੇ ਤੋਂ ਬਾਹਰ ਕਢਿਆ ਅਤੇ ਪੋਸਟਮਾਰਟਮ ਲਈ ਭੇਜ ਦਿਤਾ।