
ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਪ੍ਰਣ
ਨਵੀਂ ਦਿੱਲੀ: ਭਾਜਪਾ ਦੇ ਕੌਮੀ ਸਕੱਤਰ ਤੇ ਰਾਜੌਰੀ ਗਾਰਡਨ ਹਲਕੇ ਤੋਂ ਨਵੇਂ ਚੁਣੇ ਗਏ ਐਮ ਐਲ ਏ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਲੋਕਾਂ ਖਾਸ ਤੌਰ ’ਤੇ ਰਾਜੌਰੀ ਗਾਰਡਨ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਹਨਾਂ ਨੇ ਮੌਜੂਦਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਾਥ ਦਿੱਤਾ ਹੈ ਅਤੇ ਉਹਨਾਂ ਪ੍ਰਣ ਲਿਆ ਕਿ ਉਹ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨਗੇ।
ਰਾਜੌਰੀ ਗਾਰਡਨ ਹਲਕੇ ਤੋਂ 18190 ਵੋਟਾਂ ਨਾਲ ਜਿੱਤ ਦਰਜ ਕਰਨ ਮਗਰੋਂ ਜਾਰੀ ਕੀਤੇ ਆਪਣੇ ਸੰਦੇਸ਼ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਾਜੌਰੀ ਗਾਰਡਨ ਅਤੇ ਦਿੱਲੀ ਦੇ ਲੋਕਾਂ ਦੇ ਕਰਜ਼ਦਾਰ ਹਨ ਜਿਹਨਾਂ ਨੇ ਭਾਜਪਾ ਲਈ ਵੋਟਾਂ ਪਾਈਆਂ ਹਨ ਤਾਂ ਜੋ ਕੌਮੀ ਰਾਜਧਾਨੀ ਸਾਫ ਸੁੱਥਰਾ ਤੇ ਵਿਕਸਤ ਬਣਾਇਆ ਜਾ ਸਕੇ।
ਉਹਨਾਂ ਕਿਹਾ ਕਿ ਉਹ ਲੋਕਾਂ ਨੂੰ ਭਰੋਸਾ ਦੁਆਉਂਦੇ ਹਨ ਕਿ ਉਹ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਾਸਤੇ ਤੇ ਰਾਜੌਰੀ ਗਾਰਡਨ ਹਲਕੇ ਦੇ ਵਿਕਾਸ ਵਾਸਤੇ ਅਗਲੇ ਪੰਜ ਸਾਲ ਕੰਮ ਕਰਨਗੇ ਅਤੇ ਯਕੀਨੀ ਬਣਾਉਣ ਕਿ ਤੇਜ਼ ਰਫਤਾਰ ਲੋਕਾਂ ਨੂੰ ਸਹੂਲਤਾਂ ਮਿਲ ਸਕਣ।