
Delhi Election : ਭਾਜਪਾ ਦੇ ਵੱਡੇ ਸਿਆਸੀ ਆਗੂਆਂ ਨੇ ਸਾਂਝੀਆਂ ਕੀਤੀਆਂ ਪੋਸਟਾਂ
Various political leaders, including Modi, congratulated BJP after its victory in Delhi Latest News in Punjabi : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨ ਦਿਤੇ ਗਏ ਹਨ। ਇਸ ਨਾਲ, ਭਾਜਪਾ ਨੇ ਦਿੱਲੀ ਵਿਚ ਜਿੱਤ ਪ੍ਰਾਪਤ ਕੀਤੀ ਹੈ। ਇਸ ਮੌਕੇ ਭਾਜਪਾ ਦੇ ਵੱਖ-ਵੱਖ ਸਿਆਸੀ ਆਗੂਆਂ ਨੇ ਦਿੱਲੀ ਦੇ ਲੋਕਾਂ ਦਾ ਧਨਵਾਦ ਕਰਦਿਆਂ ਪੋਸਟਾਂ ਸਾਂਝੀਆਂ ਕੀਤੀਆਂ ਹਨ।
ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਮਗਰੋਂ PM ਨਰਿੰਦਰ ਮੋਦੀ ਨੇ ਸਾਂਝੀ ਕੀਤੀ ਪੋਸਟ
ਲਿਖਿਆ- ਮੈਨੂੰ ਭਾਜਪਾ ਦੇ ਹਰ ਵਰਕਰ ਉੱਤੇ ਮਾਣ ਹੈ। ਜਿਨ੍ਹਾਂ ਨੇ ਬਹੁਤ ਮਿਹਨਤ ਕੀਤੀ ਹੈ, ਜਿਸ ਕਾਰਨ ਇਹ ਸ਼ਾਨਦਾਰ ਨਤੀਜਾ ਆਇਆ ਹੈ। ਅਸੀਂ ਹੋਰ ਵੀ ਜ਼ੋਰਦਾਰ ਢੰਗ ਨਾਲ ਕੰਮ ਕਰਾਂਗੇ ਅਤੇ ਦਿੱਲੀ ਦੇ ਲੋਕਾਂ ਦੀ ਸੇਵਾ ਕਰਾਂਗੇ।
ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨੇ ਸਾਂਝੀ ਕੀਤੀ ਪੋਸਟ
ਲਿਖਿਆ, ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਆਪਣੀਆਂ ਵੋਟਾਂ ਨਾਲ, ਜਨਤਾ ਨੇ ਗੰਦੀ ਯਮੁਨਾ, ਗੰਦੇ ਪੀਣ ਵਾਲੇ ਪਾਣੀ, ਟੁੱਟੀਆਂ ਸੜਕਾਂ, ਭਰੇ ਹੋਏ ਸੀਵਰੇਜ ਅਤੇ ਹਰ ਗਲੀ ਵਿੱਚ ਖੁੱਲ੍ਹੀਆਂ ਸ਼ਰਾਬ ਦੀਆਂ ਦੁਕਾਨਾਂ ਦਾ ਹੁੰਗਾਰਾ ਭਰਿਆ ਹੈ।
ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਮਗਰੋਂ ਰਾਜਨਾਥ ਸਿੰਘ ਨੇ ਸਾਂਝੀ ਕੀਤੀ ਪੋਸਟ
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ। ਇਹ ਜਿੱਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਭਾਜਪਾ ਦੀਆਂ ਨੀਤੀਆਂ ਵਿਚ ਵਿਸ਼ਵਾਸ ਦੀ ਜਿੱਤ ਹੈ। ਦੇਸ਼ ਦੇ ਲੋਕਾਂ ਨੂੰ ਮੋਦੀ ਅਤੇ ਭਾਜਪਾ ਦੀ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਹੈ।
‘ਮੈਂ ਇਸ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਜੇਪੀ ਨੱਡਾ, ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਸਾਰੇ ਪਾਰਟੀ ਵਰਕਰਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।’
ਉਨ੍ਹਾਂ ਕਿਹਾ, ‘ਲਗਭਗ 27 ਸਾਲਾਂ ਬਾਅਦ, ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਅਪਣਾ ਵਿਸ਼ਵਾਸ ਅਤੇ ਆਸ਼ੀਰਵਾਦ ਦਿਤਾ ਹੈ। ਇਸ ਲਈ, ਮੈਂ ਦਿੱਲੀ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ, ਇਕ ਵਿਕਸਤ ਦਿੱਲੀ ਜ਼ਰੂਰੀ ਹੈ। ਇਸ ਜਿੱਤ ਤੋਂ ਬਾਅਦ, ਡਬਲ ਇੰਜਣ ਸਰਕਾਰ ਦਿੱਲੀ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗੀ।’
ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਮਗਰੋਂ ਜੇ. ਪੀ. ਨੱਢਾ ਨੇ ਸਾਂਝੀ ਕੀਤੀ ਪੋਸਟ
ਲਿਖਿਆ- ਇਹ ਇਤਿਹਾਸਕ ਫ਼ਤਵਾ PM ਨਰਿੰਦਰ ਮੋਦੀ ਦੇ ਦਿੱਲੀ ਦੇ ਉੱਜਵਲ ਅਤੇ ਵਧੇਰੇ ਪ੍ਰਗਤੀਸ਼ੀਲ ਭਵਿੱਖ ਦੇ ਦ੍ਰਿਸ਼ਟੀਕੋਣ ਵਿਚ ਲੋਕਾਂ ਦੇ ਵਿਸ਼ਵਾਸ਼ ਨੂੰ ਦਰਸਾਉਂਦਾ ਹੈ
ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ ਨੇ ਕੀਤਾ ਟਵੀਟ
ਕਿਹਾ, ‘ਹਨੇਰਾ ਦੂਰ ਹੋ ਗਿਆ, ਸੂਰਜ ਚੜ੍ਹਿਆ, ਕਮਲ ਖਿੜ ਗਿਆ।
ਦਿੱਲੀ ਦੀ ਇਸ ਨਵੀਂ ਸਵੇਰ ਲਈ ਸਾਰੇ ਦਿੱਲੀ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ!’