ਭਾਰਤੀ ਸੁਪਰੀਮ ਕੋਰਟ ਨੇ ਅਯੁਧਿਆ ਦਾ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਵਿਚੋਲਿਆਂ ਹਵਾਲੇ ਕੀਤਾ

ਸਪੋਕਸਮੈਨ ਸਮਾਚਾਰ ਸੇਵਾ
Published Mar 8, 2019, 6:22 pm IST
Updated Mar 8, 2019, 6:22 pm IST
ਭਾਰਤੀ ਸੁਪਰੀਮ ਕੋਰਟ ਨੇ ਅੱਜ ਅਯੁਧਿਆ ਦਾ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਤਿੰਨ ਵਿਚੋਲਿਆਂ ਦੀ ਇਕ ਟੋਲੀ ਦੇ ਹਵਾਲੇ ਕਰ ਦਿੱਤਾ
Babri Masjid
 Babri Masjid

ਨਵੀ ਦਿੱਲੀ: ਭਾਰਤੀ ਸੁਪਰੀਮ ਕੋਰਟ ਨੇ ਅੱਜ ਅਯੁਧਿਆ ਦਾ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਤਿੰਨ ਵਿਚੋਲਿਆਂ ਦੀ ਇਕ ਟੋਲੀ ਦੇ ਹਵਾਲੇ ਕਰ ਦਿੱਤਾ।ਅਦਾਲਤ ਵਲੋਂ ਅੱਜ ਲਏ ਗਏ ਫੈਸਲੇ ਮੁਤਾਬਕ ਸੁਪਰੀਮ ਕੋਰਟ ਦੇ ਹੀ ਸਾਬਕਾ ਜੱਜ ਐਫ.ਐਮ. ਇਬਰਾਹਮ ਖਲੀਫਉੱਲਾ, ਸ਼੍ਰੀ ਸ਼੍ਰੀ ਰਵੀ ਸ਼ੰਕਰ ਅਤੇ ਸੀਨੀਅਰ ਵਕੀਲ ਸ਼੍ਰੀਰਾਮ ਪੰਚੂ ਤੇ ਅਧਾਰਤ ਤਿੰਨ ਜਾਣਿਆਂ ਦੀ ਟੋਲੀ ਇਸ ਵਿਵਾਦ ਨਾਲ ਜੁੜੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਅਦਾਲਤ ਤੋਂ ਬਾਹਰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਰਾਹ ਲੱਭੇਗੀ।

ਜ਼ਿਕਰਯੋਗ ਹੈ ਕਿ ਮਾਮਲੇ ਨਾਲ ਸੰਬੰਧਤ ਸਾਰੀਆਂ ਹੀ ਧਿਰਾਂ ਨੇ ਪਹਿਲਾਂ ਹੀ ਇਸ ਮਸਲੇ ਨੂੰ ਵਿਚੋਲਗੀ ਤੇ ਗੱਲਬਾਤ ਰਾਹੀਂ ਹੱਲ ਕਰਨ ਦੇ ਵਿਚਾਰ ਨੂੰ ਨਾਕਾਰ ਦਿੱਤਾ ਸੀ ਪਰ ਫਿਰ ਵੀ ਖਿੱਤੇ ਦੀ ਉੱਚ ਅਦਾਲਤ ਇਕ ਵਾਰ ਵਿਚੋਲਗੀ ਵਾਲਾ ਅਪਣਾਅ ਦੇ ਵੇਖ ਲੈਣ ਦੇ ਪੱਖ ਵਿਚ ਸੀ। ਸੁਪਰੀਮ ਕੋਰਟ ਦੇ ਮੁੱਖ ਜੱਜ ਰਾਜਨ ਗੋਗੋਈ ਨੇ ਕਿਹਾ ਕੇ ਇਸ ਵਿਚੋਲਗੀ ਦੀ ਸਾਰੀ ਕਾਰਵਾਈ ਜਾਰੀ ਰਹੇਗੀ ਤੇ ਇਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਖਬਰਾਂ ਨਹੀ ਛਾਪੀਆਂ ਜਾ ਸਕਣਗੀਆਂ। ਜ਼ਿਕਰਯੋਗ ਹੈ ਕਿ ਇਹ ਰੌਲਾ 2.77 ਏਕੜ ਜ਼ਮੀਨ ਨੂੰ ਲੈ ਕੇ ਹੈ ਜਿੱਥੇ ਕਿ 16ਵੀਂ ਸਦੀ ਵਿਚ ਮੁਗਲ ਬਾਦਸ਼ਾਹ ਬਾਬਰ ਵਲੋਂ ਇਕ ਮਸਜਿਦ ਬਣਾਈ ਗਈ ਸੀ।

Advertisement

ਬਾਬਰੀ ਮਸਜਿਦ ਦੇ ਨਾਂ ਨਾਲ ਜਾਣੀ ਜਾਂਦੀ ਇਹ ਮਸਜਿਦ ਹਿੰਦੂਤਵੀਆਂ ਨੇ 6 ਦਸੰਬਰ 1992 ਨੂੰ ਢਾਹ ਦਿੱਤੀ ਸੀ। ਹਿੰਦੂ ਜਥੇਬੰਦੀ ਬਾਬਰੀ ਮਸਜਿਦ ਵਾਲੇ ਥਾਂ ਤੇ ਰਾਜਾ ਰਾਮ ਚੰਦਰ ਦਾ ਮੰਦਰ ਬਣਾਉਣਾ ਚਾਹੁੰਦੀਆਂ ਹਨ। ਇਹ ਮਾਮਲਾ ਬੀਤੇ ਲੰਮੇ ਸਮੇਂ ਤੋਂ ਅਦਾਲਤਾਂ ਵਿਚ ਹੈ। ਇਸ ਤੋਂ ਪਹਿਲਾਂ ਅਲਾਹਾਬਾਦ ਉੱਚ ਅਦਾਲਤ ਨੇ ਮਾਮਲੇ ਵਾਲੀ ਜ਼ਮੀਨ ਨੂੰ ਸੰਬੰਧਤ ਤਿੰਨ ਧਿਰਾਂ ਵਿਚ ਵੰਡਣ ਦਾ ਫੈਸਲਾ ਸੁਣਾਇਆ ਸੀ ਜਿਸ ਨੂੰ ਤਿੰਨਾਂ ਹੀ ਧਿਰਾਂ ਦੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੋਈ ਹੈ।

Advertisement

 

Advertisement
Advertisement