ਖੇਡ ਵਿਭਾਗ ਦੇ ਬਜਟ ਵਿੱਚ 20 ਫ਼ੀਸਦੀ ਦਾ ਵਾਧਾ ਸ਼ਲਾਘਾਯੋਗ: ਰਾਣਾ ਸੋਢੀ
Published : Mar 8, 2021, 8:01 pm IST
Updated : Mar 8, 2021, 8:01 pm IST
SHARE ARTICLE
Rana sodi
Rana sodi

-ਹੁਸ਼ਿਆਰਪੁਰ ਵਿਖੇ ਨਵੀਂ ਕੁਸ਼ਤੀ ਅਕੈਡਮੀ ਅਤੇ ਫ਼ਿਰੋਜ਼ਪੁਰ ਵਿਖੇ ਰੋਇੰਗ ਅਕੈਡਮੀ ਖੁੱਲ੍ਹੇਗੀ

ਚੰਡੀਗੜ੍ਹ:ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਵਿਸ਼ੇਸ਼ ਸੰਭਾਵਨਾਵਾਂ ਵਾਲੀਆਂ ਖੇਡਾਂ ਵੱਲ ਧਿਆਨ ਕੇਂਦਰਤ ਕਰਨ ਦੇ ਰਾਜ ਸਰਕਾਰ ਦੇ ਠੋਸ ਉਪਰਾਲਿਆਂ ਨੂੰ ਇਸ 2021-22 ਦੇ ਬਜਟ ਨਾਲ ਹੋਰ ਹੁੰਗਾਰਾ ਮਿਲੇਗਾ।

Rana sodhiRana sodhiਵਿੱਤ ਮੰਤਰੀ ਵੱਲੋਂ ਖੇਡ ਬਜਟ ਵਿੱਚ ਵਾਧੇ ਲਈ ਧੰਨਵਾਦ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਲਈ 2021-22 ਦੇ ਬਜਟ ਵਿੱਚ 147 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜੋ ਪਿਛਲੇ ਵਰ੍ਹੇ ਦੇ ਮੁਕਾਬਲੇ 20 ਫ਼ੀਸਦੀ ਵੱਧ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ 56 ਵੱਖ-ਵੱਖ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ 2021-22 ਦੇ ਬਜਟ ਵਿੱਚ ਲੁਧਿਆਣਾ, ਰਾਜਪੁਰਾ, ਧੂਰੀ, ਅਮਰਗੜ੍ਹ, ਨਵਾਂਸ਼ਹਿਰ, ਖਡੂਰ ਸਾਹਿਬ ਅਤੇ ਪਠਾਨਕੋਟ ਵਿਖੇ ਬਲਾਕ ਪੱਧਰੀ ਮਲਟੀਪਰਪਜ਼ ਖੇਡ ਸਟੇਡੀਅਮ ਦੇ ਪ੍ਰਾਜੈਕਟ ਮੁਕੰਮਲ ਕਰਨ ਅਤੇ ਨਵੇਂ ਖੇਡ ਢਾਂਚਿਆਂ ਦੀ ਉਸਾਰੀ ਲਈ 29 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ।

CM PunjabCM Punjab

ਖੇਡ ਮੰਤਰੀ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਨਵੀਂ ਕੁਸ਼ਤੀ ਅਕੈਡਮੀ ਅਤੇ ਫ਼ਿਰੋਜ਼ਪੁਰ ਵਿਖੇ ਰੋਇੰਗ ਅਕੈਡਮੀ ਖੋਲ੍ਹਣ ਸਬੰਧੀ ਬਜਟ ਵਿੱਚ ਕੀਤਾ ਗਿਆ ਐਲਾਨ ਵੀ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਬਜਟ ਵਿੱਚ ਟੇਬਲ ਟੈਨਿਸ ਸਟੇਡੀਅਮ, ਜਲੰਧਰ ਦੀ 50 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਜਟ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ 15 ਕਰੋੜ ਰੁਪਏ ਦੀ ਵੱਖਰੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement