
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਏ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ ।
ਹਰਦੀਪ ਸਿੰਘ ਭੋਗਲ, ਮੋਹਾਲੀ: ਚੱਪੜ ਚਿੜੀ ਪਹੁੰਚੇ ਬਜ਼ੁਰਗ ਨੇ ਕੇਂਦਰ ਸਰਕਾਰ ਖ਼ਿਲਾਫ਼ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੌਸਲਿਆਂ ਨੂੰ ਨਹੀਂ ਤੋੜ ਸਕਦੀ । 70ਸਾਲਾ ਬਜ਼ੁਰਗ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ । ਜਿਸ ਨੂੰ ਹੁਣ ਦੇਸ਼ ਦੇ ਲੋਕ ਸਮਝ ਚੁੱਕੇ ਹਨ।
farmer protestਬਜ਼ੁਰਗ ਕਿਸਾਨ ਨੇ ਕਿਹਾ ਕਿ ਮੈਂ ਆਪਣੀ ਜਿਪਸੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਬਣਾ ਕੇ ਲੈ ਕੇ ਆਇਆ ਹਾਂ , ਉਨ੍ਹਾਂ ਕਿਹਾ ਕਿ ਇਨ੍ਹਾਂ ਪੁਤਲਿਆਂ ਨਾਲ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹਾਂ ।
farmer protestਬਜ਼ੁਰਗ ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਏ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਵਿੱਚ ਬੱਚਾ ਬੱਚਾ ਸੰਘਰਸ਼ ਕਰ ਰਿਹਾ ਹੈ। ਦੇਸ਼ ਦੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਜਾਣਗੇ।
farmer protestਬਜ਼ੁਰਗ ਕਿਸਾਨ ਨੇ ਕਿਹਾ ਕਿ 26 ਜਨਵਰੀ ਨੂੰ ਵਾਪਰੀ ਘਟਨਾ ਨਾਲ ਜੋੜ ਕੇ ਨੌਜਵਾਨਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਸਾਰੇ ਹੱਥਕੰਡੇ ਕਿਸਾਨੀ ਅੰਦੋਲਨ ਨੂੰ ਅਸਫ਼ਲ ਕਰਨ ਲਈ ਵਰਤੇ ਜਾ ਰਹੇ ਹਨ । ਬਜ਼ੁਰਗ ਕਿਸਾਨ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਜੇ ਵੀ ਵਕਤ ਹੈ ਸਰਕਾਰ ਕਿਸਾਨਾਂ ‘ਤੇ ਥੋਪੇ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਪਛਤਾਉਣ ਦਾ ਮੌਕਾ ਵੀ ਨਹੀਂ ਮਿਲੇਗਾ।