2 ਸਾਲ ਬਾਅਦ 27 ਮਾਰਚ ਤੋਂ ਮੁੜ ਸ਼ੁਰੂ ਹੋਣਗੀਆਂ ਨਿਯਮਤ ਵਪਾਰਕ ਅੰਤਰਰਾਸ਼ਟਰੀ ਉਡਾਣਾਂ
Published : Mar 8, 2022, 8:41 pm IST
Updated : Mar 8, 2022, 8:41 pm IST
SHARE ARTICLE
regular commercial international flights will resume from March 27
regular commercial international flights will resume from March 27

ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਕਰਨੀ ਪਵੇਗੀ ਪਾਲਣਾ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ :  ਕੋਰੋਨਾ ਕਾਲ ਦੌਰਾਨ ਬੰਦ ਹੋਈਆਂ ਉਡਾਣਾਂ ਨੂੰ ਮੁੜ ਖੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੋ ਸਾਲਾਂ ਬਾਅਦ, 27 ਮਾਰਚ 2022 ਤੋਂ ਭਾਰਤ ਵਿੱਚ ਨਿਯਮਤ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਦੁਬਾਰਾ ਸ਼ੁਰੂ ਹੋਣਗੀਆਂ।

FlightFlight

ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ 28 ਫਰਵਰੀ ਨੂੰ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਨਿਯਮਤ ਵਪਾਰਕ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਸੀ।

coronavirus coronavirus

ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਏਅਰ ਬਬਲ ਪ੍ਰਬੰਧਾਂ ਤਹਿਤ ਜੁਲਾਈ 2020 ਤੋਂ ਭਾਰਤ ਅਤੇ ਲਗਭਗ 35 ਮੁਲਕਾਂ ਵਿਚਾਲੇ ਵਿਸ਼ੇਸ਼ ਕੌਮਾਂਤਰੀ ਉਡਾਣਾਂ ਚੱਲ ਰਹੀਆਂ ਹਨ। ਜਿਨ੍ਹਾਂ ਵਿਚ ਅਫਗਾਨਿਸਤਾਨ, ਆਸਟ੍ਰੇਲੀਆ, ਬਹਿਰੀਨ, ਬੰਗਲਾਦੇਸ਼, ਭੂਟਾਨ, ਕੈਨੇਡਾ, ਇਥੋਪੀਆ, ਫਿਨਲੈਂਡ, ਫਰਾਂਸ, ਜਰਮਨੀ, ਇਰਾਕ, ਜਾਪਾਨ, ਕਜ਼ਾਕਿਸਤਾਨ, ਕੀਨੀਆ, ਕੁਵੈਤ, ਮਾਲਦੀਵ, ਮਾਰੀਸ਼ਸ, ਨੇਪਾਲ, ਨੀਦਰਲੈਂਡ, ਨਾਲ ਏਅਰ ਬਬਲ ਸਮਝੌਤੇ 'ਤੇ ਦਸਤਖਤ ਕੀਤੇ ਹਨ।

Flights to start with 100% capacityFlights to start with 100% capacity

ਨਾਈਜੀਰੀਆ, ਓਮਾਨ, ਕਤਰ, ਰੂਸ, ਰਵਾਂਡਾ, ਸਾਊਦੀ ਅਰਬ, ਸੇਸ਼ੇਲਸ, ਸਿੰਗਾਪੁਰ, ਸ਼੍ਰੀਲੰਕਾ, ਸਵਿਟਜ਼ਰਲੈਂਡ, ਤਨਜ਼ਾਨੀਆ, ਯੂਕਰੇਨ, ਸੰਯੁਕਤ ਅਰਬ ਅਮੀਰਾਤ, ਯੂਨਾਈਟਿਡ ਕਿੰਗਡਮ, ਯੂਐਸਏ ਅਤੇ ਉਜ਼ਬੇਕਿਸਤਾਨ ਨਾਲ ਹਸਤਾਖਰ ਕੀਤੇ ਗਏ ਹਨ। ਇਸ ਦੇ ਨਾਲ ਹੀ ਮੰਤਰਾਲੇ ਨੇ ਕਿਹਾ ਕਿ ਅੰਤਰਰਾਸ਼ਟਰੀ ਸੰਚਾਲਨ ਅੰਤਰਰਾਸ਼ਟਰੀ ਯਾਤਰਾ ਲਈ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਦੇ ਅਧੀਨ ਹੋਣਗੇ।  

SHARE ARTICLE

ਏਜੰਸੀ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement