ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 29 ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਕੀਤਾ ਸਨਮਾਨਿਤ
Published : Mar 8, 2022, 1:15 pm IST
Updated : Mar 8, 2022, 7:53 pm IST
SHARE ARTICLE
 President Kovind Presents 29 Women With Nari Shakti Award on Women's Day
President Kovind Presents 29 Women With Nari Shakti Award on Women's Day

2020 ਲਈ 14 ਪੁਰਸਕਾਰ ਅਤੇ 2021 ਲਈ 14 ਪੁਰਸਕਾਰ ਸ਼ਾਮਲ ਹਨ।

ਨਵੀਂ ਦਿੱਲੀ - ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੰਗਲਵਾਰ ਨੂੰ ਔਰਤਾਂ ਦੇ ਸਸ਼ਕਤੀਕਰਨ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ 29 ਔਰਤਾਂ ਨੂੰ 28 ਪੁਰਸਕਾਰ ਪ੍ਰਦਾਨ ਕੀਤੇ। ਇਨ੍ਹਾਂ ਵਿਚ 2020 ਲਈ 14 ਪੁਰਸਕਾਰ ਅਤੇ 2021 ਲਈ 14 ਪੁਰਸਕਾਰ ਸ਼ਾਮਲ ਹਨ।

 President Kovind Presents 29 Women With Nari Shakti Award on Women's Day

President Kovind Presents 29 Women With Nari Shakti Award on Women's Day

ਜ਼ਿਕਰਯੋਗ ਹੈ ਕਿ 'ਨਾਰੀ ਸ਼ਕਤੀ ਪੁਰਸਕਾਰ' ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਦੀ ਪਹਿਲਕਦਮੀ ਤਹਿਤ ਵਿਅਕਤੀਆਂ ਅਤੇ ਸੰਸਥਾਵਾਂ ਦੁਆਰਾ ਪਾਏ ਗਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਦਿੱਤਾ ਜਾਂਦਾ ਹੈ। ਕੋਵਿਡ-19 ਮਹਾਂਮਾਰੀ ਦੇ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ 2020 ਪੁਰਸਕਾਰ ਸਮਾਰੋਹ 2021 ਵਿਚ ਨਹੀਂ ਹੋ ਸਕਿਆ ਸੀ ਜਿਸ ਕਰ ਕੇ ਇਹ ਸਮਾਗਮ ਅੱਜ ਕੀਤਾ ਗਿਆ। 

 President Kovind Presents 29 Women With Nari Shakti Award on Women's Day

President Kovind Presents 29 Women With Nari Shakti Award on Women's Day

ਸਾਲ 2020 ਲਈ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ਵਿਚ ਉੱਦਮਤਾ, ਖੇਤੀਬਾੜੀ, ਨਵੀਨਤਾ, ਸਮਾਜਿਕ ਕਾਰਜ, ਕਲਾ, ਸ਼ਿਲਪਕਾਰੀ, STEMM (ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ, ਦਵਾਈ ਅਤੇ ਗਣਿਤ) ਅਤੇ ਜੰਗਲੀ ਜੀਵ ਸੁਰੱਖਿਆ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਸ਼ਾਮਲ ਹਨ। ਸਾਲ 2021 ਲਈ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ਵਿਚ ਉਹ ਔਰਤਾਂ ਸ਼ਾਮਲ ਹਨ ਜਿਨ੍ਹਾਂ ਨੇ ਭਾਸ਼ਾ ਵਿਗਿਆਨ, ਉੱਦਮਤਾ, ਖੇਤੀਬਾੜੀ, ਸਮਾਜਿਕ ਕਾਰਜ, ਕਲਾ, ਦਸਤਕਾਰੀ, ਮਰਚੈਂਟ ਨੇਵੀ, STEMM, ਸਿੱਖਿਆ, ਸਾਹਿਤ, ਅਪਾਹਜ ਵਿਅਕਤੀਆਂ ਦੇ ਅਧਿਕਾਰ ਆਦਿ ਦੇ ਖੇਤਰਾਂ ਵਿਚ ਯੋਗਦਾਨ ਪਾਇਆ ਹੈ।

 President Kovind Presents 29 Women With Nari Shakti Award on Women's Day

President Kovind Presents 29 Women With Nari Shakti Award on Women's Day

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ 'ਨਾਰੀ ਸ਼ਕਤੀ ਪੁਰਸਕਾਰ' ਨਾਲ ਸਨਮਾਨਿਤ ਔਰਤਾਂ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਇਹ ਯਕੀਨੀ ਕਰਨਾ ਮਹੱਤਵਪੂਰਨ ਹੈ ਕਿ ਸਾਰੀਆਂ ਔਰਤਾਂ ਪਰਿਵਾਰਕ ਪੱਧਰ 'ਤੇ ਫੈਸਲੇ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਹੋਣ, ਜੋ ਉਨ੍ਹਾਂ ਦੇ ਆਰਥਿਕ ਸਸ਼ਕਤੀਕਰਨ ਦੇ ਨਤੀਜੇ ਵਜੋਂ ਸੰਭਵ ਹੋਵੇਗਾ।

SHARE ARTICLE

ਏਜੰਸੀ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement