
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਭਾਰਤ ਦੀ ਤਰੱਕੀ ਵਿਚ ਔਰਤਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਭਾਰਤ ਦੀ ਤਰੱਕੀ ਵਿਚ ਔਰਤਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹਨਾਂ ਦੀ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰਨਾ ਜਾਰੀ ਰੱਖੇਗੀ ।
ਇਹ ਵੀ ਪੜ੍ਹੋ: ਨੌਜਵਾਨ ਨੇ ਦਾਜ ਨਾ ਲੈ ਕੇ ਦਿੱਤਾ ਨਵਾਂ ਸੰਦੇਸ਼: ਸ਼ਗਨ ਵਜੋਂ ਮਿਲੇ 9 ਲੱਖ ਰੁਪਏ ਵੀ ਕੀਤੇ ਵਾਪਸ
ਇਕ ਟਵੀਟ ਵਿਚ ਮੋਦੀ ਨੇ ਕਿਹਾ, "ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ, ਸਾਡੀ ਮਹਿਲਾ ਸ਼ਕਤੀ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਸਲਾਮ। ਅਸੀਂ ਭਾਰਤ ਦੀ ਤਰੱਕੀ ਵਿਚ ਔਰਤਾਂ ਦੀ ਭੂਮਿਕਾ ਦੀ ਬਹੁਤ ਸ਼ਲਾਘਾ ਕਰਦੇ ਹਾਂ।''
ਇਹ ਵੀ ਪੜ੍ਹੋ: ਕੈਨੇਡਾ ਵਿਚ ਪੰਜਾਬਣ ਦੀ ਨਿਕਲੀ 6 ਕਰੋੜ ਦੀ ਲਾਟਰੀ
ਉਹਨਾਂ ਕਿਹਾ, ''ਸਾਡੀ ਸਰਕਾਰ ਮਹਿਲਾ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਲਈ ਕੰਮ ਕਰਨਾ ਜਾਰੀ ਰੱਖੇਗੀ।'' ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਉਹਨਾਂ ਮਹਿਲਾ ਪ੍ਰਾਪਤੀਆਂ ਦਾ ਸੰਗ੍ਰਹਿ ਵੀ ਸਾਂਝਾ ਕੀਤਾ, ਜਿਨ੍ਹਾਂ ਦੀ ਜੀਵਨ ਯਾਤਰਾ ਦਾ 'ਮਨ ਕੀ ਬਾਤ' ਪ੍ਰੋਗਰਾਮ ਵਿਚ ਜ਼ਿਕਰ ਕੀਤਾ ਗਿਆ ਸੀ।