Delhi Crime: ਵਿਆਹ ਤੋਂ ਕੁਝ ਘੰਟੇ ਪਹਿਲਾਂ ਪਿਤਾ ਨੇ ਪੁੱਤ ਦਾ ਕੀਤਾ ਕਤਲ, ਕੈਂਚੀ ਨਾਲ ਕੀਤੇ ਕਈ ਹਮਲੇ 
Published : Mar 8, 2024, 11:03 am IST
Updated : Mar 8, 2024, 11:03 am IST
SHARE ARTICLE
 Gaurav Singhal
Gaurav Singhal

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪਿੰਡ ਵਾਸੀਆਂ ਵੱਲੋਂ ਕੀਤੀ ਗਈ ਬੇਇੱਜ਼ਤੀ ਦਾ ਬਦਲਾ ਲੈਣ ਕਰ ਕੇ ਵਾਪਰੀ ਹੈ।

Delhi Crime News IN Punjabi/ਦਿੱਲੀ - ਦੱਖਣੀ ਦਿੱਲੀ ਦੇ ਦਿਓਲੀ ਐਕਸਟੈਨਸ਼ਨ ਦੇ ਰਾਜੂ ਪਾਰਕ ਵਿਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਆਪਣੇ ਬੇਟੇ ਗੌਰਵ ਸਿੰਘਲ (29) ਨੂੰ ਬੁੱਧਵਾਰ ਰਾਤ ਨੂੰ ਕੈਂਚੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਵੀਰਵਾਰ ਨੂੰ ਬੇਟੇ ਦਾ ਵਿਆਹ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪਿੰਡ ਵਾਸੀਆਂ ਵੱਲੋਂ ਕੀਤੀ ਗਈ ਬੇਇੱਜ਼ਤੀ ਦਾ ਬਦਲਾ ਲੈਣ ਕਰ ਕੇ ਵਾਪਰੀ ਹੈ। ਪੁਲਿਸ ਨੇ ਦੋਸ਼ੀ ਪਿਤਾ ਰੰਗਲਾਲ (50) ਨੂੰ ਜੈਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਰੰਗਲਾਲ ਦੇ ਕਬਜ਼ੇ 'ਚੋਂ 15 ਲੱਖ ਰੁਪਏ ਦੀ ਨਕਦੀ ਅਤੇ 50 ਲੱਖ ਰੁਪਏ ਦੇ ਗਹਿਣੇ ਬਰਾਮਦ ਕੀਤੇ ਹਨ। ਦੱਖਣੀ ਜ਼ਿਲ੍ਹੇ ਦੇ ਪੁਲਿਸ ਡਿਪਟੀ ਕਮਿਸ਼ਨਰ ਅੰਕਿਤ ਚੌਹਾਨ ਨੇ ਦੱਸਿਆ ਕਿ ਰੰਗਲਾਲ ਆਪਣੀ ਪਤਨੀ ਅਤੇ ਪੁੱਤਰ ਗੌਰਵ ਤੋਂ ਵੱਖ ਰਹਿੰਦਾ ਸੀ।

ਉਸ ਨੇ ਮਕਾਨ ਕਿਰਾਏ 'ਤੇ ਦਿੱਤਾ ਹੋਇਆ ਸੀ। ਗੌਰਵ ਰਾਜੂ ਪਾਰਕ ਏਰੀਏ ਵਿਚ ਹੀ ਜਿੰਮ ਚਲਾਉਂਦਾ ਸੀ। ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੇ ਦੱਸਿਆ ਕਿ ਗੌਰਵ ਦਾ ਵਿਆਹ 7 ਮਾਰਚ ਵੀਰਵਾਰ ਨੂੰ ਸੀ। ਵਿਆਹ ਤੋਂ ਪਹਿਲਾਂ ਬੁੱਧਵਾਰ ਨੂੰ ਘਰ 'ਚ ਸੰਗੀਤਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਗੌਰਵ ਨੇ ਵੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। 

ਇਸੇ ਦੌਰਾਨ ਗੁਆਂਢ ਵਿਚ ਰਹਿਣ ਵਾਲਾ ਇੱਕ ਨੌਜਵਾਨ ਆਇਆ ਅਤੇ ਗੌਰਵ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਨੂੰ ਆਪਣੀ ਉਸਾਰੀ ਅਧੀਨ ਇਮਾਰਤ ਵਿਚ ਬੁਲਾ ਰਿਹਾ ਹੈ। ਗੌਰਵ ਪ੍ਰੋਗਰਾਮ ਅੱਧ ਵਿਚਾਲੇ ਛੱਡ ਕੇ ਆਪਣੇ ਪਿਤਾ ਕੋਲ ਚਲਾ ਗਿਆ। ਜਿੱਥੇ ਪਿਤਾ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਉਸ 'ਤੇ ਕੈਂਚੀ ਅਤੇ ਡੰਡੇ ਨਾਲ ਹਮਲਾ ਕਰ ਦਿੱਤਾ। ਕਤਲ ਤੋਂ ਬਾਅਦ ਲਾਸ਼ ਨੂੰ ਘਸੀਟ ਕੇ ਦੂਜੇ ਕਮਰੇ ਵਿਚ ਲੈ ਗਿਆ। ਪੁਲਿਸ ਨੇ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ।

ਜਦੋਂ ਗੌਰਵ ਕਾਫ਼ੀ ਦੇਰ ਤੱਕ ਪ੍ਰੋਗਰਾਮ ਤੋਂ ਗਾਇਬ ਰਿਹਾ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫੀ ਭੱਜ-ਦੌੜ ਤੋਂ ਬਾਅਦ ਗੌਰਵ ਦੀ ਲਾਸ਼ ਉਸਾਰੀ ਅਧੀਨ ਇਮਾਰਤ ਵਿਚੋਂ ਮਿਲੀ। ਗੌਰਵ ਦੀ ਲਾਸ਼ ਖੂਨ ਨਾਲ ਲਥਪਥ ਪਈ ਸੀ। ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਫੁਟੇਜ ਵਿਚ ਪਿਤਾ ਅਤੇ ਤਿੰਨ ਹੋਰ ਵਿਅਕਤੀ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਪਿਤਾ ਦੇ ਹੱਥ 'ਚ ਇਕ ਬੈਗ ਵੀ ਨਜ਼ਰ ਆ ਰਿਹਾ ਹੈ, ਜਿਸ 'ਚ ਦੋਸ਼ੀ ਘਰ 'ਚ ਰੱਖੇ ਪੈਸੇ ਲੈ ਗਿਆ ਸੀ।  

ਦੱਖਣੀ ਜ਼ਿਲਾ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਰੰਗਲਾਲ ਦਾ ਕਹਿਣਾ ਹੈ ਕਿ ਬੇਟਾ ਗੌਰਵ ਅਤੇ ਉਸ ਦੀ ਪਤਨੀ ਉਸ ਤੋਂ ਵੱਖ ਰਹਿੰਦੇ ਸਨ। ਇਨ੍ਹਾਂ ਵਿਚਕਾਰ ਪਿਛਲੇ ਛੇ ਸਾਲਾਂ ਤੋਂ ਲੜਾਈ ਚੱਲ ਰਹੀ ਹੈ। ਦੋਵਾਂ ਨੇ ਇੱਕ ਦੂਜੇ ਨਾਲ ਗੱਲ ਨਹੀਂ ਕੀਤੀ। ਛੇ ਸਾਲ ਪਹਿਲਾਂ ਇੱਕ ਲੜਾਈ ਦੌਰਾਨ ਗੌਰਵ ਨੇ ਪਿੰਡ ਦੇ ਲੋਕਾਂ ਦੇ ਸਾਹਮਣੇ ਆਪਣੇ ਪਿਤਾ ਦੇ ਥੱਪੜ ਮਾਰਿਆ ਸੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਤਕਰਾਰ ਹੋ ਗਈ। ਮੰਗਣੀ ਤੋਂ ਇਕ ਦਿਨ ਪਹਿਲਾਂ 2 ਮਾਰਚ ਨੂੰ ਪਿਓ-ਪੁੱਤ ਵਿਚ ਲੜਾਈ ਹੋਈ ਸੀ। 

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰੰਗਲਾਲ ਕੁਝ ਦਿਨਾਂ ਤੋਂ ਲੋਕਾਂ ਨੂੰ ਕਹਿ ਰਿਹਾ ਸੀ ਕਿ ਪਿੰਡ ਦੇ ਲੋਕ ਉਸ ਨੂੰ ਪਛਾਣਦੇ ਹਨ ਅਤੇ ਉਨ੍ਹਾਂ ਦੀ ਇੱਜ਼ਤ ਨਹੀਂ ਕਰਦੇ। ਪਰ ਇੱਕ ਦਿਨ ਅਜਿਹਾ ਕੰਮ ਕਰਾਂਗਾ ਕਿ ਸਾਰਾ ਪਿੰਡ ਮੈਨੂੰ ਪਛਾਣ ਲਵੇਗਾ। 

(For more Punjabi news apart from Delhi gym owner killed by father hours before wedding
News In Punjabi, stay tuned to Rozana Spokesman)

SHARE ARTICLE

ਏਜੰਸੀ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement