LPG Cylinder Price: ਮਹਿਲਾ ਦਿਵਸ 'ਤੇ PM ਮੋਦੀ ਦਾ ਤੋਹਫ਼ਾ, LPG ਸਿਲੰਡਰ ਦੀ ਕੀਮਤ 100 ਰੁਪਏ ਘਟਾਈ
Published : Mar 8, 2024, 9:13 am IST
Updated : Mar 8, 2024, 12:26 pm IST
SHARE ARTICLE
 PM Modi announces reduction of Rs 100 in LPG cylinder prices on Women
PM Modi announces reduction of Rs 100 in LPG cylinder prices on Women

ਇਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ 'ਜੀਵਨ ਦੀ ਸੌਖ' ਨੂੰ ਯਕੀਨੀ ਬਣਾਉਣ ਲਈ ਸਾਡੀ ਵਚਨਬੱਧਤਾ ਦੇ ਅਨੁਸਾਰ ਹੈ।- PM ਮੋਦੀ

LPG Cylinder Price/ਨਵੀਂ ਦਿੱਲੀ - ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਸਾਡੀ ਮਹਿਲਾ ਸ਼ਕਤੀ ਨੂੰ ਵਿਸ਼ੇਸ਼ ਤੌਰ 'ਤੇ ਲਾਭ ਹੋਵੇਗਾ। 

ਰਸੋਈ ਗੈਸ ਨੂੰ ਹੋਰ ਕਿਫਾਇਤੀ ਬਣਾ ਕੇ, ਅਸੀਂ ਪਰਿਵਾਰਾਂ ਦੀ ਭਲਾਈ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦਾ ਵੀ ਟੀਚਾ ਰੱਖਦੇ ਹਾਂ। ਇਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ 'ਜੀਵਨ ਦੀ ਸੌਖ' ਨੂੰ ਯਕੀਨੀ ਬਣਾਉਣ ਲਈ ਸਾਡੀ ਵਚਨਬੱਧਤਾ ਦੇ ਅਨੁਸਾਰ ਹੈ। ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ 'ਤੇ ਸਰਕਾਰ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ 200 ਰੁਪਏ ਘਟਾਈ ਸੀ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਓਨਮ ਅਤੇ ਰੱਖੜੀ ਦੇ ਤਿਉਹਾਰਾਂ 'ਤੇ ਕੀਮਤਾਂ ਘਟਾ ਕੇ ਭੈਣਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਇਸ ਦਾ ਫਾਇਦਾ ਹੋਵੇਗਾ। ਉੱਜਵਲਾ ਯੋਜਨਾ ਤਹਿਤ ਦੇਸ਼ ਵਿਚ ਹੁਣ ਤੱਕ 9.5 ਕਰੋੜ ਤੋਂ ਵੱਧ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਇਹ ਸਕੀਮ 1 ਮਈ 2016 ਨੂੰ ਬਲੀਆ, ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਕੀਤੀ ਗਈ ਸੀ। ਸਰਕਾਰ ਨੇ ਵਿੱਤੀ ਸਾਲ 2022-23 ਵਿਚ ਇਸ ਯੋਜਨਾ ਦੀ ਸਬਸਿਡੀ 'ਤੇ ਕੁੱਲ 6,100 ਕਰੋੜ ਰੁਪਏ ਖਰਚ ਕੀਤੇ ਸਨ। ਇਸ ਸਕੀਮ ਤਹਿਤ ਮਿਲਣ ਵਾਲੀ ਸਬਸਿਡੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮਾਂ ਹੋ ਜਾਂਦੀ ਹੈ। 

(For more Punjabi news apart from PM Modi announces reduction of Rs 100 in LPG cylinder prices on Women, stay tuned to Rozana Spokesman)

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement