ਖ਼ੁਦ ਨੂੰ ਸੰਵਿਧਾਨਕ ਦਰਜਾ ਦੇਣ ਸਬੰਧੀ ਸਰਕਾਰ ਨੂੰ ਪ੍ਰਸਤਾਵ ਭੇਜੇਗਾ ਘੱਟ ਗਿਣਤੀ ਕਮਿਸ਼ਨ
Published : Apr 8, 2018, 4:30 pm IST
Updated : Apr 8, 2018, 4:30 pm IST
SHARE ARTICLE
minority commission demand constitutional status
minority commission demand constitutional status

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਅਨੁਸੂਚਿਤ ਜਾਤੀ ਕਮਿਸ਼ਨ ਵਾਂਗ ਖ਼ੁਦ ਨੂੰ ਸੰਵਿਧਾਨਕ ਦਰਜਾ ਦਿਤੇ ਜਾਣ ਦੀ ਮੰਗ ਨਾਲ ਜੁੜਿਆ ਇਕ...

ਨਵੀਂ ਦਿੱਲੀ : ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਅਨੁਸੂਚਿਤ ਜਾਤੀ ਕਮਿਸ਼ਨ ਵਾਂਗ ਖ਼ੁਦ ਨੂੰ ਸੰਵਿਧਾਨਕ ਦਰਜਾ ਦਿਤੇ ਜਾਣ ਦੀ ਮੰਗ ਨਾਲ ਜੁੜਿਆ ਇਕ ਪ੍ਰਸਤਾਵ ਤਿਆਰ ਕੀਤਾ ਹੈ, ਜਿਸ ਨੂੰ ਅਗਲੇ ਮਹੀਨੇ ਸਰਕਾਰ ਕੋਲ ਭੇਜਿਆ ਜਾਵੇਗਾ। ਘੱਟ ਗਿਣਤੀ ਕਮਿਸ਼ਨ ਦਾ ਕਹਿਣਾ ਹੈ ਕਿ ਨਿਆਇਕ ਅਧਿਕਾਰ ਨਾ ਹੋਣ ਕਾਰਨ ਉਹ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਪ੍ਰਭਾਵੀ ਤਰੀਕੇ ਨਾਲ ਨਹੀਂ ਪਾ ਰਿਹਾ ਹੈ। 


minority commission demand constitutional statusminority commission demand constitutional status

ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਸੰਵਿਧਾਨਕ ਦਰਜਾ ਦਿਤੇ ਜਾਣ ਦੀ ਮੰਗ ਦਾ ਇਕ ਪ੍ਰਸਤਾਵ ਤਿਆਰ ਕੀਤਾ ਗਿਆ ਹੈ ਅਤੇ ਅਗਾਮੀ 10 ਮਈ ਨੂੰ ਕਮਿਸ਼ਨ ਦੀ ਮੀਟਿੰਗ ਵਿਚ ਇਸ ਪ੍ਰਸਤਾਵ ਨੂੰ ਆਖ਼ਰੀ ਰੂਪ ਦਿਤਾ ਜਾਵੇਗਾ। ਇਸ ਤੋਂ ਬਾਅਦ ਇਸ ਨੂੰ ਸਰਕਾਰ ਕੋਲ ਭੇਜਿਆ ਜਾਵੇਗਾ। ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਗੈਯੂਰੁਲ ਹਸਨ ਰਿਜ਼ਵੀ ਨੇ ਇਸ ਬਾਰੇ ਕਿਹਾ ਕਿ ਅਸੀਂ ਅਗਲੇ ਮਹੀਨੇ ਸਰਕਾਰ ਕੋਲ ਇਹ ਪ੍ਰਸਤਾਵ ਭੇਜ ਰਹੇ ਹਾਂ। 

minority commission demand constitutional statusminority commission demand constitutional status

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਸਾਹਮਣੇ ਇਹ ਮੰਗ ਰੱਖਾਂਗੇ ਕਿ ਸਾਡੇ ਕਮਿਸ਼ਨ ਨੂੰ ਵੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਾਂਗ ਸੰਵਿਧਾਨਕ ਦਰਜਾ ਦਿਤਾ ਜਾਵੇ ਤਾਕਿ ਇਹ ਕਮਿਸ਼ਨ ਵੀ ਜ਼ਿਆਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਸਕੇ। ਦਰਅਸਲ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕਾਨੂੰਨ-1992 ਤਹਿਤ ਬਣੇ ਘੱਟ ਗਿਣਤੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿਤੇ ਜਾਣ ਦੀ ਮੰਗ ਕੋਈ ਨਵੀਂ ਨਹੀਂ ਹੈ। ਯੂਪੀਏ ਸਰਕਾਰ ਦੇ ਸਮੇਂ ਵੀ ਇਹ ਮੰਗ ਉਠੀ ਸੀ। ਪਹਿਲਾਂ ਘੱਟ ਗਿਣਤੀ ਕਾਰਜ ਮੰਤਰੀ ਏ ਆਰ ਅੰਤੁਲੇ ਦੇ ਸਮੇਂ ਇਸ ਸਬੰਧ ਵਿਚ ਇਕ ਬਿਲ ਵੀ ਤਿਆਰ ਹੋਇਆ ਸੀ ਜੋ ਪਾਸ ਨਹੀਂ ਹੋ ਸਕਿਆ। 

minority commission demand constitutional statusminority commission demand constitutional status

ਵਜਾਹਤ ਹਬੀਬੁੱਲ੍ਹਾ ਨੇ ਘੱਟ ਗਿਣਤੀ ਕਮਿਸ਼ਨ ਦਾ ਪ੍ਰਧਾਨ (ਫ਼ਰਵਰੀ 2011 ਤੋਂ ਫ਼ਰਵਰੀ 2014) ਰਹਿੰਦੇ ਹੋਏ ਸੰਵਿਧਾਨਕ ਦਰਜੇ ਖ਼ਾਸ ਕਰ ਕੇ ਨਿਆਇਕ ਅਧਿਕਾਰ ਦੇਣ ਦੀ ਮੰਗ ਕਈ ਵਾਰ ਉਠਾਈ ਸੀ। ਰਿਜ਼ਵੀ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਲੰਬੇ ਸਮੇਂ ਤੋਂ ਉਠ ਰਹੀ ਇਸ ਮੰਗ ਨੂੰ ਕਿਉਂ ਨਹੀਂ ਪੂਰਾ ਕੀਤਾ ਜਾ ਸਕਿਆ। ਜ਼ਿਕਰਯੋਗ ਹੈ ਕਿ ਰਾਸ਼ਟਰੀ ਪਿਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਸਬੰਧੀ ਬਿਲ ਫਿ਼ਲਹਾਲ ਸੰਸਦ ਵਿਚ ਲਟਕਿਆ ਹੋਇਆ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement